13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਮਗਨਰੇਗਾ ਕਰਮਚਾਰੀ ਯੂਨੀਅਨ ਨੇ ਮੰਗਾਂ ਸੰਬੰਧੀ ਸੰਸਦ ਮੈਂਬਰ ਮੀਤ ਹੇਅਰ ਨੂੰ ਦਿੱਤਾ ਮੰਗ-ਪੱਤਰ <br/>

Ad Position 21
No active advertisement
ਅਜੀਤ ਡੈਸਕ 26-05-2026
ਬਰਨਾਲਾ, 25 ਮਈ (ਗੁਰਪ੍ਰੀਤ ਸਿੰਘ ਲਾਡੀ)-ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਜ਼ਿਲ੍ਹਾ ਬਰਨਾਲਾ ਵਲੋਂ ਸੂਬਾ ਕਮੇਟੀ ਮੈਂਬਰ ਗੁਰਦੀਪ ਦਾਸ ਸ਼ਹਿਣਾ ਤੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਗੁਰਦੀਪ ਦਾਸ ਸ਼ਹਿਣਾ ਤੇ ਗੁਰਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਅਸੀਂ ਪੰਜਾਬ ਭਰ 'ਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵਿਚ ਪਿਛਲੇ 18 ਸਾਲਾਂ ਤੋਂ ਕੰਟਰੈਕਟ ਆਧਾਰਿਤ ਸੇਵਾਵਾਂ ਨਿਭਾਅ ਰਹੇ ਹਾਂ | ਉਨ੍ਹਾਂ ਦੱਸਿਆ ਕਿ ਮਗਨਰੇਗਾ ਮੁਲਾਜ਼ਮਾਂ ਨੂੰ ਪਿਛਲੇ 6-7 ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ, ਜਿਸ ਕਾਰਨ ਮੁਲਾਜ਼ਮਾਂ ਨੂੰ ਪਰਿਵਾਰ ਦਾ ਗੁਜ਼ਾਰਾ ਕਰਨਾ ਔਖਾ ਹੋਇਆ ਪਿਆ ਹੈ | ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਮਗਨਰੇਗਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਹੁਣ ਠੇਕੇਦਾਰੀ ਸਿਸਟਮ ਬਿਲਕੁਲ ਬੰਦ ਕਰ ਕੇ ਪੰਚਾਇਤ ਵਿਭਾਗ ਵਿਚ ਮੁਲਾਜ਼ਮਾਂ ਨੂੰ ਪੱਕੀਆਂ ਅਸਾਮੀਆਂ 'ਤੇ ਮਰਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੀਡੀਓਜ਼ ਦਾ ਕੋਟਾ ਇਕੱਠਾ ਕਰ ਕੇ ਨਵੀਂ ਅਸਾਮੀ ਪੰਚਾਇਤ ਵਿਭਾਗ ਸਕੱਤਰ ਨੂੰ ਕੈਬਨਿਟ ਵਲੋਂ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ | ਇਸ ਲਈ ਪੰਚਾਇਤ ਸੰਮਤੀ ਦੀਆਂ ਪੰਚਾਇਤ ਸਕੱਤਰਾਂ ਅਤੇ ਵੀਡੀਓਜ਼ ਦੀਆਂ ਸਾਰੀਆਂ ਅਸਾਮੀਆਂ ਖ਼ਾਲੀ ਹੋ ਚੁੱਕੀਆਂ ਹਨ | ਦਫ਼ਤਰੀ ਕਰਮਚਾਰੀਆਂ ਦੀਆਂ ਅਸਾਮੀਆਂ ਵੀ ਖ਼ਾਲੀ ਪਈਆਂ ਹਨ | ਜਿਨ੍ਹਾਂ ਉੱਪਰ ਮਨਰੇਗਾ ਮੁਲਾਜ਼ਮਾਂ ਨੂੰ ਮਰਜ਼ ਕੀਤਾ ਜਾਵੇ ਤੇ ਪਿਛਲੀਆਂ ਤਨਖ਼ਾਹਾਂ ਜਾਰੀ ਕੀਤੀਆਂ ਜਾਣ | ਇਸ ਮੌਕੇ ਪਰਮਿੰਦਰ ਸਿੰਘ ਮਾਣੂੰਕੇ, ਗੁਰਪ੍ਰੀਤ ਸਿੰਘ ਸ਼ੇਰਗਿੱਲ, ਬਲਕਰਨ ਸਿੰਘ ਸ਼ੇਰਗਿੱਲ, ਦਿਲਪ੍ਰੀਤ ਸਿੰਘ ਜਟਾਣਾ, ਜਸਮੀਤ ਸਿੰਘ ਤੁੰਗ, ਹਰਦੇਵ ਸਿੰਘ ਸਿੱਧੂ, ਬਲਵਿੰਦਰ ਸਿੰਘ ਬੱਗਾ, ਰੌਬਿਨਦੀਪ ਸਿੰਘ, ਕੁਲਵਿੰਦਰ ਸਿੰਘ, ਪੰਕਜ ਕੁਮਾਰ, ਜੁਲਫ ਅਲੀ, ਸੁਖਚੈਨ ਸਿੰਘ, ਗੁਰਮੇਲ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਚੀਮਾ ਤੋਂ ਨਾਈਵਾਲਾ ਨੂੰ ਬਣਾਈ ਜਾ ਰਹੀ ਸੜਕ ਲੋਕਾਂ ਲਈ ਸਹੂਲਤ ਦੀ ਬਜਾਏ ਮੁਸੀਬਤ ਬਣੀ ਅਗਲੀ ਖ਼ਬਰ ਬੀ.ਡੀ.ਪੀ.ਓ. ਦਫ਼ਤਰ ਅੱਗੇ ਸਮੂਹ ਦਫ਼ਤਰੀ ਤੇ ਫ਼ੀਲਡ ਸਟਾਫ਼ ਵਲੋਂ ਕਲਮ ਛੋੜ ਹੜਤਾਲ ਜਾਰੀ <br/>
Ad Position 24