ਬਰਨਾਲਾ, 25 ਮਈ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਐਮ.ਟੀ.ਐਮ.ਯੂ.ਐਨ.-2026 ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਛੇਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਆਤਮਵਿਸ਼ਵਾਸ, ਰਿਸਰਚ ਸਕਿਲਸ ਅਤੇ ਪਬਲਿਕ ਸਪੀਕਿੰਗ ਦੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਮਾਗਮ ਦਾ ਉਦੇਸ਼ ਅੰਤਰਰਾਸ਼ਟਰੀ ਅਤੇ ਸਮਾਜਿਕ ਮੁੱਦਿਆਂ 'ਤੇ ਸੋਚ ਨੂੰ ਉਤਸ਼ਾਹਿਤ ਕਰਨਾ ਅਤੇ ਪ੍ਰਭਾਵਸ਼ਾਲੀ ਹੱਲ ਤਿਆਰ ਕਰਨਾ ਸੀ | ਇਸ ਮੌਕੇ ਪਿ੍ੰਸੀਪਲ ਦਲਜੀਤ ਸਿੰਘ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |