13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਐਸ.ਜੀ.ਐਨ. ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਬੱਚਿਆਂ ਨੇ ਲਿਆ ਪੂਲ ਪਾਰਟੀ ਦਾ ਅਨੰਦ <br/>

Ad Position 21
No active advertisement
ਅਜੀਤ ਡੈਸਕ 26-05-2026
ਟੱਲੇਵਾਲ, 25 ਮਈ (ਸੋਨੀ ਚੀਮਾ)-ਐਸ.ਜੀ.ਐਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਗਤੀਵਿਧੀਆਂ ਅਤੇ ਮੁਕਾਬਲੇ ਕਰਵਾ ਕੇ ਸਰੀਰਕ ਅਤੇ ਮਾਨਸਿਕ ਤੌਰ 'ਤੇ ਰਿਸ਼ਟ ਪੁਸ਼ਟ ਰੱਖਣ ਦੀ ਤਰਜੀਹ ਦਿੱਤੀ ਜਾ ਰਹੀ ਹੈ | ਸੰਸਥਾ ਦੇ ਪਿ੍ੰਸੀਪਲ ਮੱਖਣ ਸਿੰਘ ਦੀਵਾਨਾ ਦੀ ਅਗਵਾਈ ਹੇਠ ਪ੍ਰਾਇਮਰੀ ਵਿੰਗ ਦੇ ਬੱਚਿਆਂ ਲਈ ਮਾਡਰਨ ਸਵਿਮਿੰਗ ਪੂਲ ਚ ਪੂਲ ਪਾਰਟੀ ਕੀਤੀ | ਜਿਸ ਵਿਚ ਨਰਸਰੀ ਕਲਾਸ ਦੇ ਬੱਚਿਆਂ ਨੇ ਪੂਲ ਪਾਰਟੀ ਦਾ ਅਨੰਦ ਮਾਣਿਆ | ਇਹ ਪਾਰਟੀ ਬੱਚਿਆਂ ਨੂੰ ਗਰਮੀ ਤੋਂ ਰਾਹਤ ਦੇਣ ਅਤੇ ਮਨੋਰੰਜਨ ਭਰਿਆ ਯਾਦਗਾਰ ਦਿਨ ਪ੍ਰਦਾਨ ਕਰਨ ਲਈ ਖ਼ਾਸ ਤੌਰ 'ਤੇ ਕਰਵਾਈ ਗਈ | ਇਸ ਮੌਕੇ ਬੱਚਿਆਂ ਲਈ ਤਰਬੂਜ਼ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਰਿਫਰੈਸ਼ਮੈਂਟ ਦਿੱਤੀ ਗਈ | ਜਿਸ ਦਾ ਬੱਚਿਆਂ ਨੇ ਭਰਪੂਰ ਅਨੰਦ ਮਾਣਿਆ | ਅਧਿਆਪਕਾਂ ਨੇ ਵੀ ਬੱਚਿਆਂ ਨਾਲ ਪੂਲ ਪਾਰਟੀ 'ਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਹੋਏ ਫਨੀ ਗੇਮਾਂ ਖੇਡੀਆਂ ਜਿਸ ਨਾਲ ਬੱਚਿਆਂ ਅਤੇ ਅਧਿਆਪਕਾਂ ਵਿਚਕਾਰ ਪਿਆਰ ਅਤੇ ਆਪਸੀ ਸਾਂਝ ਮਜ਼ਬੂਤ ਹੋਈ | ਪਿ੍ੰਸੀਪਲ ਮੱਖਣ ਸਿੰਘ ਦੀਵਾਨਾ ਅਤੇ ਕੁਲਜੀਤ ਸਿੰਘ ਦੀਵਾਨਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਨੂੰ ਸਰਗਰਮੀਆਂ ਦਾ ਸਕਾਰਾਤਮਿਕ ਢੰਗ ਨਾਲ ਅਨੰਦ ਲੈਣ ਦਾ ਮੌਕਾ ਦਿੰਦੀਆਂ ਹਨ ਅਤੇ ਅਧਿਆਪਕਾਂ ਨਾਲ ਵੀ ਉਨ੍ਹਾਂ ਦੀ ਸਾਂਝ ਹੋਰ ਮਜ਼ਬੂਤ ਬਣਦੀ ਹੈ | ਪੂਲ ਪਾਰਟੀ ਦਾ ਸਮਰਪਣ ਬੱਚਿਆਂ ਦੇ ਚਮਕਦੇ ਚਿਹਰਿਆਂ ਅਤੇ ਸੁਹਾਵੀਆਂ ਯਾਦਾਂ ਨਾਲ ਹੋਇਆ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਨੇ ਕੀਤੀਆਂ ਪਿੰਡਾਂ 'ਚ ਮੀਟਿੰਗਾਂ <br/>
Ad Position 24