13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 26-05-2026
ਸ਼ਹਿਣਾ, 25 ਮਈ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ ਪੱਖੋ ਕੈਂਚੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਮੌਕੇ ਬਲਾਕ ਪ੍ਰਧਾਨ ਜਸਵੀਰ ਸਿੰਘ ਸੁਖਪੁਰ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਰਕਾਰ ਹਰ ਰੋਜ਼ ਡੀਜ਼ਲ ਦੇ ਰੇਟ ਵਧਾ ਰਹੀ ਹੈ | ਜਿਸ ਨਾਲ ਕਿਸਾਨੀ ਦੀ ਲੱੁਟ ਹੋ ਰਹੀ ਹੈ, ਕਿਉਂਕਿ ਪੰਜਾਬ ਵਿਚ ਸਭ ਤੋਂ ਵੱਧ ਡੀਜ਼ਲ ਦੀ ਖਪਤ ਹੁੰਦੀ ਹੈ | ਦੂਜੇ ਪਾਸੇ ਝੋਨੇ ਦੀ ਫ਼ਸਲ ਦਾ ਨਾਮਾਤਰ ਰੇਟ 72 ਰੁਪਏ ਕੁਇੰਟਲ ਦੇ ਹਿਸਾਬ ਨਾਲ ਵਧਾਇਆ ਗਿਆ, ਜਦਕਿ ਝੋਨੇ ਦੀ ਲਾਗਤ ਵਸਤਾਂ ਦੇ ਰੇਟ ਕਿੰਨੇ ਵੱਧ ਚੱੁਕੇ ਹਨ | ਉਨ੍ਹਾਂ ਕਿਹਾ ਕਿ ਕਿਸਾਨੀ ਹਰ ਸਾਲ ਖ਼ਤਮ ਹੁੰਦੀ ਜਾ ਰਹੀ ਹੈ ਅਤੇ ਜ਼ਮੀਨਾਂ ਸੁੰਗੜ ਰਹੀਆਂ ਹਨ | ਬਲਾਕ ਪ੍ਰਧਾਨ ਨੇ ਕਿਹਾ ਕਿ ਛੋਟੇ ਕਿਸਾਨ ਹੁਣ ਦਿਹਾੜੀਦਾਰ ਮਜ਼ਦੂਰ ਬਣ ਚੱੁਕੇ ਹਨ | ਜੇਕਰ ਸਰਕਾਰ ਨੇ ਹਾਲੇ ਵੀ ਕਿਸਾਨਾਂ ਦੀ ਬਾਂਹ ਨਾ ਫੜੀ ਤਾਂ ਕਿਸਾਨ ਅਤੇ ਕਿਸਾਨੀ ਖ਼ਤਮ ਹੋ ਜਾਵੇਗੀ | ਇਸ ਮੌਕੇ ਰੁਪਿੰਦਰ ਸਿੰਘ ਭਿੰਦਾ ਘਟੌੜਾ ਸਕੱਤਰ ਜਨਰਲ, ਪਿ੍ਤਪਾਲ ਸਿੰਘ ਕੈਰੇ, ਗੁਰਪ੍ਰੀਤ ਸਿੰਘ ਝੰਡਾ, ਗੁਰਪ੍ਰੀਤ ਸਿੰਘ ਕਾਲਾ, ਗੁਰਮੇਲ ਸਿੰਘ ਚੀਮਾ, ਨਾਇਬ ਸਿੰਘ ਪੱਖੋਕੇ, ਅਮਰੀਕ ਸਿੰਘ ਜੋਧਪੁਰ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਾਨੀ ਪਰਿਵਾਰਾਂ ਵਲੋਂ ਸਿਵਲ ਹਸਪਤਾਲ ਤਪਾ ਨੂੰ ਦੋ ਵਾਟਰ ਕੂਲਰ ਭੇਟ <br/> ਅਗਲੀ ਖ਼ਬਰ ਐਸ.ਜੀ.ਐਨ. ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਬੱਚਿਆਂ ਨੇ ਲਿਆ ਪੂਲ ਪਾਰਟੀ ਦਾ ਅਨੰਦ <br/>
Ad Position 24