ਧਨੌਲਾ, 25 ਮਈ (ਜਤਿੰਦਰ ਸਿੰਘ ਧਨੌਲਾ)-ਚੋਣ ਅਬਜ਼ਰਵਰ ਪਰਨੀਤ ਸ਼ੇਰਗਿੱਲ ਆਈ.ਏ.ਐਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਧਨੌਲਾ ਦਾ ਦੌਰਾ ਕੀਤਾ | ਜਿੱਥੇ ਵਿਸ਼ੇਸ਼ ਤੌਰ 'ਤੇ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਵੀ ਨਿਰੀਖਣ ਕੀਤਾ ਗਿਆ | ਇਕੱਤਰ ਜਾਣਕਾਰੀ ਅਨੁਸਾਰ 26 ਮਈ ਨੂੰ ਸਵੇਰੇ 8 ਵਜੇ ਤੋਂ 5 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ | ਜ਼ਿਕਰਯੋਗ ਹੈ ਕਿ ਧਨੌਲਾ ਦੇ 13 ਵਾਰਡਾਂ ਲਈ 58 ਉਮੀਦਵਾਰ ਚੋਣ ਮੈਦਾਨ ਵਿਚ ਹਨ ਅਤੇ ਪੋਲਿੰਗ ਕਰਵਾਉਣ ਲਈ 21 ਪੋਲਿੰਗ ਬੂਥ ਬਣਾਏ ਗਏ ਹਨ | ਇਹ ਵੀ ਪਤਾ ਲੱਗਾ ਕਿ 29 ਮਈ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ | ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ ਤਾਂ ਕਿ ਕੋਈ ਵੀ ਹੁੱਲੜਬਾਜ਼ ਵੋਟਾਂ ਦੀ ਸ਼ਾਂਤੀ ਭੰਗ ਨਾ ਕਰ ਸਕੇ |