ਤਪਾ ਮੰਡੀ, 25 ਮਈ (ਪ੍ਰਵੀਨ ਗਰਗ)-ਨਗਰ ਕੌਂਸਲ ਤਪਾ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਸ਼ਹਿਰ ਦੇ ਲੋਕਾਂ ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਪਾਰਟੀ 15 ਵਾਰਡਾਂ 'ਚ ਸ਼ਾਨਦਾਰ ਜਿੱਤ ਦਰਜ ਕਰੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਤਪਾ ਵਿਖੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਤਪਾ ਵਿਚ ਰਿਕਾਰਡ ਤੋੜ ਵਿਕਾਸ ਕੰਮ ਕਰਵਾਏ ਗਏ ਹਨ | ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ, ਗਲੀਆਂ ਅਤੇ ਨਾਲੀਆਂ ਦਾ ਨਿਰਮਾਣ, ਸਟਰੀਟ ਲਾਈਟਾਂ ਦੀ ਸੁਵਿਧਾ, ਸਫ਼ਾਈ ਪ੍ਰਬੰਧ ਵਿਚ ਸੁਧਾਰ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਲੋਕ ਪਹਿਲਾਂ ਦੀਆਂ ਸਰਕਾਰਾਂ ਤੋਂ ਤੰਗ ਆ ਚੁੱਕੇ ਸਨ ਪਰ ਆਮ ਆਦਮੀ ਪਾਰਟੀ ਨੇ ਸੂਬੇ ਵਿਚ ਇਮਾਨਦਾਰ ਅਤੇ ਲੋਕ ਪੱਖੀ ਸਰਕਾਰ ਦੇ ਕੇ ਲੋਕਾਂ ਦਾ ਵਿਸ਼ਵਾਸ ਜਿੱਤਿਆ ਹੈ | ਨਗਰ ਕੌਂਸਲ ਚੋਣਾਂ 'ਚ ਲੋਕ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਦੇ ਹੱਕ 'ਚ ਵੋਟ ਪਾਉਣਗੇ |