08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਗਰ ਕੌਂਸਲ ਭਦੌੜ ਦੇ 13 ਵਾਰਡਾਂ ਦੀਆਂ ਚੋਣਾਂ ਸ਼ਾਂਤੀਪੂਰਨ ਢੰਗ ਨਾਲ ਸੰਪੰਨ <br/>

Ad Position 21
No active advertisement
ਅਜੀਤ ਡੈਸਕ 27-05-2026
ਭਦੌੜ, 26 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਨਗਰ ਕੌਂਸਲ ਭਦੌੜ ਦੇ 13 ਵਾਰਡਾਂ ਦੀਆਂ ਚੋਣਾਂ ਅੱਜ ਪੂਰੀ ਤਰਾਂ ਸ਼ਾਂਤੀਪੂਰਵਕ ਮਾਹੌਲ ਵਿਚ ਸੰਪੰਨ ਹੋਈਆਂ | ਇਨ੍ਹਾਂ ਚੋਣਾਂ ਵਿਚ 6881 ਮਰਦ ਅਤੇ 6192 ਔਰਤਾਂ ਕੁਲ 13074 ਵੋਟਰ ਅਤੇ 16 ਬੂਥ ਸਥਾਪਿਤ ਕੀਤੇ ਗਏ ਸਨ | ਸਵੇਰੇ ਹੀ ਵੋਟਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਲਾਈਨਾਂ ਵਿਚ ਖੜ੍ਹ ਕੇ ਆਪਣੀ ਵੋਟ ਦੇ ਅਧਿਕਾਰ ਦਾ ਪ੍ਰਯੋਗ ਕੀਤਾ | ਜ਼ਿਲ੍ਹਾ ਪ੍ਰਸ਼ਾਸਨ ਅਤੇ ਥਾਣਾ ਭਦੌੜ ਦੇ ਇੰਸਪੈਕਟਰ ਹਰਸਿਮਰਨਜੀਤ ਸਿੰਘ ਅਤੇ ਉਨ੍ਹਾਂ ਦੀ ਪੂਰੀ ਟੀਮ ਵਲੋਂ ਚੋਣਾਂ ਨੂੰ ਨਿਰਪੱਖ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ | ਹਰ ਪੋਲਿੰਗ ਬੂਥ ਤੇ ਪੁਲਿਸ ਕਰਮਚਾਰੀ ਤਾਇਨਾਤ ਰਹੇ ਅਤੇ ਕਿਸੇ ਵੀ ਅਣਚਾਹੀ ਘਟਨਾ ਦੀ ਕੋਈ ਖਬਰ ਸਾਹਮਣੇ ਨਹੀਂ ਆਈ | ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗ ਵੋਟਰਾਂ ਨੇ ਵੱਡੀ ਗਿਣਤੀ ਵਿਚ ਪੋਲਿੰਗ ਕੇਂਦਰਾਂ 'ਤੇ ਪਹੁੰਚ ਕੇ ਆਪਣੀ ਵੋਟ ਪਾਈ | ਕਈ ਥਾਵਾਂ 'ਤੇ ਪਹਿਲੀ ਵਾਰ ਵੋਟ ਪਾਉਣ ਆਏ ਨੌਜਵਾਨਾਂ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ | ਚੋਣ ਅਧਿਕਾਰੀਆਂ ਨੇ ਦੱਸਿਆ ਕਿ ਵੋਟਿੰਗ ਦੌਰਾਨ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲਦੀ ਰਹੀ ਅਤੇ ਸਾਰੇ ਕੇਂਦਰਾਂ ਦੀ ਪ੍ਰਕਿਰਿਆ ਸਮੇਂ ਸਿਰ ਪੂਰੀ ਹੋਈ |

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਦੀ ਸਰਕਾਰ ਦੀਆਂ ਮਨਮਾਨੀਆਂ ਦੀ ਉਲਟੀ ਗਿਣਤੀ ਸ਼ੁਰੂ-ਵੜਿੰਗ, ਜਥੇ: ਧਨੌਲਾ <br/> ਅਗਲੀ ਖ਼ਬਰ ਨਗਰ ਕੌਂਸਲ ਧਨੌਲਾ ਲਈ 72.04 ਫੀਸਦੀ, ਤਪਾ ਲਈ 81.31 ਫ਼ੀਸਦੀ ਅਤੇ ਭਦੌੜ ਲਈ 79.68 ਫੀਸਦੀ ਵੋਟਿੰਗ
Ad Position 24