08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਤਪਾ ਵਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 27-05-2026
ਤਪਾ ਮੰਡੀ, 26 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਨਗਰ ਕੌਂਸਲ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਅੱਜ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ | ਗਰਮੀ ਅਤੇ ਧੁੱਪ ਦੇ ਬਾਵਜੂਦ ਲੋਕਾਂ ਵਿਚ ਵੋਟ ਪਾਉਣ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਵੇਰ ਤੋਂ ਹੀ ਵੋਟਰ ਵੱਡੀ ਗਿਣਤੀ ਵਿਚ ਆਪਣੇ ਲੋਕਤੰਤਰਿਕ ਅਧਿਕਾਰ ਦੀ ਵਰਤੋਂ ਕਰਨ ਲਈ ਪਹੁੰਚ ਰਹੇ ਹਨ | ਇਸ ਤੋਂ ਇਲਾਵਾ ਜਿੱਥੇ ਮੈਦਾਨ 'ਚ ਚੋਣ ਲੜ ਰਹੇ ਉਮੀਦਵਾਰਾਂ ਨੇ ਵੀ ਭਾਈਚਾਰਕ ਸਾਂਝ ਦਾ ਸਬੂਤ ਦਿੱਤਾ ਉੱਥੇ ਕੁੱਝ ਕੁ ਵਾਰਡਾਂ 'ਚ ਆਪਸੀ ਥੋੜ੍ਹਾ ਬਹੁਤਾ ਤਕਰਾਰ ਵੀ ਦੇਖਣ ਨੂੰ ਮਿਲਿਆ, ਪ੍ਰੰਤੂ ਸਮਾਂ ਰਹਿੰਦੇ ਪੁਲਿਸ ਨੇ ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਤੇ ਪੋਲਿੰਗ ਬੂਥਾਂ ਤੋਂ ਇਕੱਠ ਨੂੰ ਦੂਰ ਕੀਤਾ | ਇਲਾਕੇ ਦੇ ਵਾਰਡ ਨੰਬਰ 5 'ਤੇ ਚੱਲ ਰਹੀ ਫਸਵੀਂ ਟੱਕਰ ਨੂੰ ਲੈ ਕੇ ਲੋਕ ਬਾਜ਼ਾਰਾਂ ਵਿਚ ਇਕੱਠੇ ਹੋ ਕੇ ਖੰੁਡ ਚਰਚਾ ਕਰਦੇ ਵੀ ਨਜ਼ਰ ਆਏ ਅਤੇ ਇਸੇ ਦੌਰਾਨ ਬਾਜ਼ਾਰਾਂ ਵਿਚ ਵੀ ਚੁੱਪ ਪਸਰੀ ਰਹੀ | ਚੋਣਾਂ ਦੌਰਾਨ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਅਤੇ ਰਿਟਰਨਿੰਗ ਅਫ਼ਸਰ ਤਪਾ ਆਯੂਸ਼ ਗੋਇਲ ਵਲੋਂ ਵੀ ਆਪਣੇ ਅਧੀਨ ਪੈਂਦੇ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਗਿਆ ਅਤੇ ਵੋਟਿੰਗ ਅਮਲ ਦਾ ਜਾਇਜ਼ਾ ਲਿਆ | ਉੱਧਰ ਦੂਜੇ ਪਾਸੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਐਸ.ਪੀ. (ਡੀ) ਅਸ਼ੋਕ ਸ਼ਰਮਾ ਦੀ ਅਗਵਾਈ ਹੇਠ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ, ਥਾਣਾ ਮੁਖੀ ਮੈਡਮ ਨਵਦੀਪ ਕੌਰ ਚਾਹਲ ਅਤੇ ਥਾਣਾ ਮੁਖੀ ਰੂੜੇਕੇ ਕਲਾਂ ਬਲਵਿੰਦਰ ਸਿੰਘ ਪੁਲਿਸ ਪਾਰਟੀ ਸਣੇ ਪੁਰੀ ਤਰ੍ਹਾਂ ਮੁਸਤੈਦ ਰਹੇ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਬਰਨਾਲਾ ਦੀਆਂ ਚੋਣਾਂ ਅਮਨ-ਅਮਾਨ ਨਾਲ ਕਰਵਾਉਣ ਦੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਦਾਅਵੇ ਹੋਏ ਪੂਰੀ ਤਰ੍ਹਾਂ ਠੁੱਸ... ਅਗਲੀ ਖ਼ਬਰ ਭਗਵੰਤ ਮਾਨ ਦੀ ਸਰਕਾਰ ਦੀਆਂ ਮਨਮਾਨੀਆਂ ਦੀ ਉਲਟੀ ਗਿਣਤੀ ਸ਼ੁਰੂ-ਵੜਿੰਗ, ਜਥੇ: ਧਨੌਲਾ <br/>
Ad Position 24