08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਭਾਜਪਾ ਅਤੇ ਕਾਂਗਰਸ ਉਮੀਦਵਾਰਾਂ ਦੇ ਪਤੀਆਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ <br/>

Ad Position 21
No active advertisement
ਅਜੀਤ ਡੈਸਕ 27-05-2026
ਬਰਨਾਲਾ, 26 ਮਈ (ਨਰਿੰਦਰ ਅਰੋੜਾ)-ਵਾਰਡ ਨੰਬਰ 38 ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ ਜਦੋਂ ਪੁਲਿਸ ਵਲੋਂ ਪੋਿਲੰਗ ਬੂਥ 'ਤੇ ਪਹੁੰਚ ਭਾਜਪਾ ਉਮੀਦਵਾਰ ਸ਼ਿਵਾਨੀ ਦੇ ਪਤੀ ਰਾਜਿੰਦਰ ਉੱਪਲ ਅਤੇ ਕਾਂਗਰਸ ਦੇ ਉਮੀਦਵਾਰ ਗਗਨਦੀਪ ਦੇ ਪਤੀ ਲੱਕੀ ਕੰਡਾ ਨੂੰ ਹਿਰਾਸਤ ਵਿਚ ਲੈ ਲਿਆ ਗਿਆ | ਇਸ ਤੋਂ ਬਾਅਦ ਭਾਜਪਾ ਅਤੇ ਕਾਂਗਰਸੀ ਵਰਕਰਾਂ ਵਲੋਂ ਥਾਣਾ ਸਿਟੀ ਬਰਨਾਲਾ ਦਾ ਘਿਰਾਓ ਕਰ ਕੇ ਪੁਲਿਸ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਵਿਰੋਧ ਤੋਂ ਬਾਅਦ ਪੁਲਿਸ ਵਲੋਂ ਦੋਹਾਂ ਨੂੰ ਛੱਡ ਦਿੱਤਾ ਗਿਆ | ਇਸ ਤੋਂ ਬਾਅਦ ਗੱਲਬਾਤ ਕਰਦਿਆਂ ਭਾਜਪਾ ਉਮੀਦਵਾਰ ਸ਼ਿਵਾਨੀ ਦੇ ਪਤੀ ਰਾਜਿੰਦਰ ਉੱਪਲ ਨੇ ਕਿਹਾ ਕਿ ਸ਼ਾਮ 4 ਵਜੇ ਤੱਕ ਸਾਡੇ ਬੂਥ 'ਤੇ ਪੂਰੀ ਸ਼ਾਂਤੀਪੂਰਵਕ ਵੋਟਾਂ ਪੈ ਰਹੀਆਂ ਸਨ ਪਰ ਸ਼ਾਮ 4 ਵਜੇ ਤੋਂ ਬਾਅਦ ਅਚਾਨਕ ਡੀ.ਐਸ.ਪੀ. ਸਿਟੀ ਸਤਵੀਰ ਸਿੰਘ ਅਤੇ ਐਸ.ਐਚ.ਓ. ਸਿਟੀ ਬਰਨਾਲਾ ਲਖਵਿੰਦਰ ਸਿੰਘ ਵੱਡੀ ਗਿਣਤੀ ਵਿਚ ਪੁਲਿਸ ਪਾਰਟੀ ਨਾਲ ਬੂਥ 'ਤੇ ਪਹੁੰਚ ਗਏ | ਜਿਨ੍ਹਾਂ ਵਲੋਂ ਸਾਨੂੰ ਬੂਥ ਵਿਚੋਂ ਬਾਹਰ ਕੱਢ ਦਿੱਤਾ ਗਿਆ ਅਤੇ ਗੱਡੀ ਵਿੱਚ ਸੁੱਟ ਕੇ ਥਾਣੇ ਲੈ ਆਏ ਜਦੋਂਕਿ ਅਸੀਂ ਆਪੋ-ਆਪਣੇ ਉਮੀਦਵਾਰਾਂ ਦੇ ਪੋਿਲੰਗ ਏਜੰਟ ਵੀ ਸੀ | ਰਾਜਿੰਦਰ ਉਪਲ ਨੇ ਦੱਸਿਆ ਕਿ ਪੁਲਿਸ ਵਲੋਂ ਮੇਰੇ ਪਿਤਾ ਜੋ ਕਿ ਸੇਵਾਮੁਕਤ ਪੁਲਿਸ ਅਧਿਕਾਰੀ ਹਨ ਅਤੇ ਮੇਰੀ ਮਾਤਾ ਮੈਨੂੰ ਮਿਲਣ ਥਾਣੇ ਪਹੁੰਚੇ, ਨਾਲ ਵੀ ਬਦਸਲੂਕੀ ਕੀਤੀ ਗਈ | ਥਾਣਾ ਸਿਟੀ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਸੀਨੀਅਰ ਭਾਜਪਾ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਸੰਦੀਪ ਜੇਠੀ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਅਤੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵੀ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨਾਲ ਉੱਥੇ ਪਹੁੰਚ ਗਏ | ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਪੁਲਿਸ ਵਲੋਂ ਵੋਟਿੰਗ ਦੇ ਅਖੀਰਲੇ ਦੋ ਘੰਟਿਆਂ ਦਰਮਿਆਨ ਬੂਥ ਕੈਪਚਰਿੰਗ ਕੀਤੀ ਤੇ ਕਰਵਾਈ ਗਈ ਹੈ ਅਤੇ ਵੱਡੀ ਗਿਣਤੀ ਵਿਚ ਜਾਅਲੀ ਵੋਟਾਂ ਪਵਾਈਆਂ ਗਈਆਂ ਹਨ | ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਇਸ ਦੀ ਜਾਂਚ ਕਰਕੇ ਦੋਸ਼ੀ ਅਧਿਕਾਰੀਆਂ ਵਿਰੁੱਧ ਸਖ਼ਤ ਬਣਦੀ ਕਾਰਵਾਈ ਕੀਤੀ ਜਾਵੇ |
'ਆਪ' ਉਮੀਦਵਾਰ ਦੇ ਪਤੀ ਨੇ ਵੀ ਵਿਰੋਧੀ ਉਮੀਦਵਾਰਾਂ ਉਪਰ ਬੱਚੇ ਨਾਲ ਕੁੱਟਮਾਰ ਕਰਨ ਦੇ ਲਾਏ ਦੋਸ਼
ਦੂਸਰੇ ਪਾਸੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀਪ ਮਾਲਾ ਦੇ ਪਤੀ ਅਮਨ ਕਾਲਾ ਨੇ ਦੱਸਿਆ ਕਿ ਵਿਰੋਧੀ ਉਮੀਦਵਾਰਾਂ ਦੇ ਸਮਰਥਕਾਂ ਵਲੋਂ ਸਾਡੇ 15 ਸਾਲ ਦੇ ਬੱਚੇ ਨਾਲ ਕੁੱਟਮਾਰ ਕੀਤੀ ਗਈ ਹੈ | ਜਦੋਂ ਮੈਂ ਆਪਣੇ ਬੱਚੇ ਨੂੰ ਹਸਪਤਾਲ ਲੈ ਕੇ ਜਾ ਰਿਹਾ ਸੀ ਤਾਂ ਜਾਨੀ ਨੁਕਸਾਨ ਕਰਨ ਦੇ ਮਕਸਦ ਤਹਿਤ ਮੇਰੇ ਪਿੱਛੇ ਵੀ ਗੱਡੀਆਂ ਲਗਾਈਆਂ ਗਈਆਂ ਅਤੇ ਮੈਂ ਕਿਸੇ ਦੀ ਘਰ ਵਿਚ ਵੜ ਕੇ ਆਪਣੀ ਜਾਨ ਬਚਾਈ ਹੈ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਬਰਨਾਲਾ ਲਈ 63.50 ਫੀਸਦੀ ਹੋਈ ਵੋਟਿੰਗ ਅਗਲੀ ਖ਼ਬਰ ਨਗਰ ਨਿਗਮ ਬਰਨਾਲਾ ਦੀਆਂ ਚੋਣਾਂ ਅਮਨ-ਅਮਾਨ ਨਾਲ ਕਰਵਾਉਣ ਦੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਦਾਅਵੇ ਹੋਏ ਪੂਰੀ ਤਰ੍ਹਾਂ ਠੁੱਸ...
Ad Position 24