08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਨੇ ਲੋਕਤੰਤਰ ਦਾ ਘਾਣ ਕੀਤਾ-ਜਥੇਦਾਰ ਨਾਥ ਸਿੰਘ ਹਮੀਦੀ <br/>

Ad Position 21
No active advertisement
ਅਜੀਤ ਡੈਸਕ 27-05-2026
ਟੱਲੇਵਾਲ, 26 ਮਈ (ਸੋਨੀ ਚੀਮਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਪੰਜਾਬ ਭਰ ਵਿਚ ਹੋਈਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੌਰਾਨ ਆਮ ਆਦਮੀ ਪਾਰਟੀ 'ਤੇ ਲੋਕਤੰਤਰ ਦਾ ਘਾਣ ਕਰਨ ਦੇ ਗੰਭੀਰ ਦੋਸ਼ ਲਗਾਏ ਹਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਸ਼ਹਿਰਾਂ ਅਤੇ ਕਸਬਿਆਂ ਵਿਚ ਸੱਤਾਧਾਰੀ ਧਿਰ ਵਲੋਂ ਸ਼ਰ੍ਹੇਆਮ ਧੱਕੇਸ਼ਾਹੀ, ਗੁੰਡਾਗਰਦੀ ਅਤੇ ਪ੍ਰਸ਼ਾਸਨਿਕ ਦੁਰਵਰਤੋਂ ਕਰ ਕੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਪਣੇ ਵਿਰੋਧੀਆਂ ਨੂੰ ਦਬਾਉਣ ਲਈ ਪੁਲਿਸ ਅਤੇ ਪ੍ਰਸ਼ਾਸਨ ਦੀ ਵਰਤੋਂ ਕਰ ਰਹੀ ਹੈ, ਜਦਕਿ ਆਮ ਲੋਕਾਂ ਅਤੇ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਨੂੰ ਡਰਾਉਣ-ਧਮਕਾਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲੀ ਵਾਰ ਲੋਕਾਂ ਨੇ ਇਕ ਨਵੀਂ ਉਮੀਦ ਦੇ ਨਾਂਅ 'ਤੇ ਸਰਕਾਰ ਬਣਾਈ ਸੀ ਪਰ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹਿਤਾਂ ਨੂੰ ਦਿੱਲੀ ਦੀ ਰਾਜਨੀਤੀ ਦੇ ਹਵਾਲੇ ਕਰ ਦਿੱਤਾ ਹੈ | ਜਥੇਦਾਰ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਪੰਜਾਬ ਵਿਚ ਅੱਜ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਹੀ ਮਾੜੀ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਸ ਸਰਕਾਰ ਦੀ ਅਸਲੀਅਤ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਸ ਦਾ ਜਵਾਬ ਦੇਣ ਲਈ ਤਿਆਰ ਹਨ |

Ad Position 22
No active advertisement
ਪਿਛਲੀ ਖ਼ਬਰ ਤੇਲ ਦੀਆਂ ਕੀਮਤਾਂ ਵਧਣ ਨਾਲ ਲੋਕਾਂ 'ਤੇ ਪਵੇਗੀ ਮਹਿੰਗਾਈ ਦੀ ਮਾਰ- ਅਮਨ ਅਰੋੜਾ <br/> ਅਗਲੀ ਖ਼ਬਰ ਨਗਰ ਨਿਗਮ ਬਰਨਾਲਾ ਲਈ 63.50 ਫੀਸਦੀ ਹੋਈ ਵੋਟਿੰਗ
Ad Position 24