08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸੁਨਾਮ 'ਚ 70.97% ਹੋਈ ਪੋਲਿੰਗ

Ad Position 21
No active advertisement
ਅਜੀਤ ਡੈਸਕ 27-05-2026
ਸੁਨਾਮ ਉਧਮ ਸਿੰਘ ਵਾਲਾ, 26 ਮਈ (ਭੁੱਲਰ, ਧਾਲੀਵਾਲ) - ਸਹਾਇਕ ਰਿਟਰਨਿੰਗ ਅਫ਼ਸਰ ਦਲਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਨਗਰ ਕੌਂਸਲ ਸੁਨਾਮ ਦੀਆਂ ਅੱਜ ਹੋਈਆਂ ਚੋਣਾਂ ਦੌਰਾਨ ਸ਼ਾਮ ਤੱਕ 70.97 % ਵੋਟਾਂ ਪੋਲ ਹੋਈਆਂ | ਉਨ੍ਹਾਂ ਪੈ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾ ਅਨੁਸਾਰ ਚੋਣਾਂ ਨੂੰ ਲੈਕੇ ਪੁਖਤਾ ਪ੍ਰਬੰਧ ਕੀਤੇ ਗਏ ਸਨ | ਜਿਕਰਯੋਗ ਹੈ ਕਿ ਪੈ ਰਹੀ ਅੱਤ ਦੀ ਗਰਮੀ ਦੇ ਬਾਵਜੂਦ ਵੋਟਰਾਂ ਵਿਚ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਨੂੰ ਲੈਕੇ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ | ਗਰਮੀ ਜਿਆਦਾ ਹੋਣ ਜਾਣ ਦੇ ਬਾਵਜੂਦ ਵੀ ਸਵੇਰੇ ਵੇਲੇ ਸ਼ਹਿਰ ਦੇ ਵੱਖ-ਵੱਖ ਪੋਲਿੰਗ ਬੂਥਾਂ ਤੇ ਵੋਟਰਾਂ ਦੀ ਭੀੜ ਵੀ ਵੇਖਣ ਨੂੰ ਮਿਲੀ | ਪੁਲਿਸ ਪ੍ਰਸ਼ਾਸਨ ਵਲੋਂ ਡੀ ਐਸ ਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਅਤੇ ਇੰਸਪੈਕਟਰ ਪ੍ਰਤੀਕ ਜਿੰਦਲ ਦੀ ਅਗਵਾਈ ਵਿਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ | ਡੀ ਐਸ ਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਿਆ | ਇਸ ਲਈ ਸ਼ਹਿਰ ਵਾਸੀ ਵਧਾਈ ਦੇ ਪਾਤਰ ਹਨ |
Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ 12 ਜ਼ਿਲਿ੍ਹਆਂ 'ਚ ਅਣਮਿੱਥੇ ਸਮੇਂ ਦੀ ਹੜਤਾਲ ਦਾ ਐਲਾਨ ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ 'ਚ ਵੱਡੀ ਗਿਣਤੀ ਕਿਸਾਨ ਖ਼ਰਬੂਜ਼ੇ ਦੀ ਕਾਸ਼ਤ ਕਰਨ ਲੱਗੇ
Ad Position 24