ਸੰਗਰੂਰ, 26 ਮਈ (ਚੌਧਰੀ ਨੰਦ ਲਾਲ ਗਾਂਧੀ) - ਵੱਖ-ਵੱਖ ਸਰਕਾਰੀ, ਅਰਧ ਸਰਕਾਰੀ ਵਿਭਾਗਾਂ, ਜੁਡੀਸਰੀ ਅਤੇ ਬੈਂਕਾਂ ਵਿੱਚੋਂ ਸੇਵਾ ਮੁੱਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਮਾਜ ਸੇਵੀ ਸੰਸਥਾ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਜੋ ਕਿ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ, ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਸਮਰਪਿਤ ਹੈ ਦੇ ਪ੍ਰਧਾਨ ਅਤੇ ਸੁਬਾਈ ਪੈਨਸ਼ਨਰ ਆਗੂ ਸ੍ਰੀ ਰਾਜ ਕੁਮਾਰ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਸਮੇਂ-ਸਮੇਂ ਤੇ ਬਜੁਰਗਾਂ ਦੀ ਭਲਾਈ ਲਈ ਕੰਮ ਕੀਤੇ ਜਾਂਦੇ ਹਨ, ਸਮੇਂ ਸਮੇਂ ਤੇ ਬਜ਼ੁਰਗਾਂ ਦੀ ਨਰੋਈ ਸਿਹਤ ਲਈ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਵੀ ਲਗਾਏ ਜਾਂਦੇ ਹਨ ਅਤੇ ਲੋੜਵੰਦਾਂ ਦੀ ਸਹਾਇਤਾ ਕੀਤੀ ਜਾਂਦੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਦਾ ਮਹੀਨਾਵਾਰ ਸਮਾਗਮ ਮਿਤੀ 30 ਮਈ ਨੂੰ ਸਵੇਰੇ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਸੰਗਰੂਰ ਵਿਖੇ ਹੋਵੇਗਾ | ਮਈ ਮਹੀਨੇ ਦੌਰਾਨ ਜਿਨ੍ਹਾਂ ਮੈਂਬਰ ਦੇ ਜਨਮ ਦਿਨ ਆਉਂਦੇ ਹਨ ਉਹਨਾ ਦੇ ਜਨਮ ਦਿਨ ਮਨਾਏ ਜਾਣਗੇ, ਕਲਚਰ ਪ੍ਰੋਗਰਾਮ ਅਯੋਜਿਤ ਕੀਤਾ ਜਾਵੇਗਾ | ਇਸ ਮੋਕੇ ਚੇਅਰਮੈਨ ਸ੍ਰੀ ਰਵਿੰਦਰ ਗੁੱਡੂ, ਵਾਇਸ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ, ੳ.ਪੀ ਖਿੱਪਲ, ਜਸਬੀਰ ਸਿੰਘ ਖਾਲਸਾ, ਕਰਨੈਲ ਸਿੰਘ ਸੇਖੋਂ, ਡਾ. ਮਨਮੋਹਨ ਸਿੰਘ, ਕਿਸ਼ੋਰੀ ਲਾਲ, ਰਜਿੰਦਰ ਸਿੰਘ ਚੰਗਾਲ, ਸਕੱਤਰ ਜਨਰਲ ਤਿਲਕ ਸਤੀਜਾ, ਜਰਨਲ ਸਕੱਤਰ ਕੰਵਲਜੀਤ ਸਿੰਘ, ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ, ਮਹੇਸ਼ ਜੌਹਰ ਗੁਰਜੰਟ ਸਿੰਘ ਸੁਰਿੰਦਰ ਸ਼ੌਰੀ ਸੁਰੇਸ਼ ਪਾਲ, ਤਰਲੋਚਨ ਸਿੰਘ ਅਤੇ ਰਾਜ ਕੁਮਾਰ ਬਾਂਸਲ ਆਦਿ ਮੋਜੂਦ ਸਨ |