08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸਿੰਗਲਾ ਦੀ ਲੋਕਪਿ੍ਅਤਾ ਕਾਰਨ ਭਵਾਨੀਗੜ੍ਹ ਨਗਰ ਕੌਂਸਲ ਚੋਣਾਂ 'ਚ ਵੱਡੀ ਜਿੱਤ ਨਿਸ਼ਚਿਤ - ਬੀਬੀ ਸੈਣੀ <br/>

Ad Position 21
No active advertisement
ਅਜੀਤ ਡੈਸਕ 27-05-2026
ਸੰਗਰੂਰ, 26 ਮਈ (ਅਮਨਦੀਪ ਸਿੰਘ ਬਿੱਟਾ) – ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸਕੱਤਰ ਅਤੇ ਸੰਗਰੂਰ ਤੋਂ ਕੌਂਸਲਰ ਬੀਬੀ ਬਲਵੀਰ ਕੌਰ ਸੈਣੀ ਨੇ ਕਿਹਾ ਕਿ ਕਾਂਗਰਸ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਰਹਿਨੁਮਾਈ ਹੇਠ ਭਵਾਨੀਗੜ੍ਹ ਨਗਰ ਕੌਂਸਲ ਚੋਣਾਂ ਵਿੱਚ ਹੰੂਝਾਂ ਫੇਰ ਪ੍ਰਦਰਸ਼ਨ ਕਰਦਿਆਂ ਆਪਣੀ ਨਗਰ ਕੌਂਸਲ ਬਣਾਉਣ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਭਾਵੇਂ ਸੱਤਾਧਾਰੀ ਧਿਰ 'ਆਪ' ਨੇ ਵੋਟਰਾਂ ਨੂੰ ਡਰਾਉਣ, ਧਮਕਾਉਣ ਅਤੇ ਭਰਮਾਉਣ ਦੇ ਵੱਡੇ ਲਾਲਚ ਵੀ ਦਿੱਤੇ ਹਨ ਪਰ ਸਿੰਗਲਾ ਦੀ ਲੋਕਪਿ੍ਅਤਾ ਅਤੇ ਦੂਰ ਅੰਦੇਸੀ ਨਾਲ ਚਲਾਈ ਮੁਹਿੰਮ ਦੇ ਚੱਲਦਿਆਂ ਸਰਕਾਰ ਦੇ ਯਤਨ ਪੂਰੀ ਤਰ੍ਹਾਂ ਅਸਫ਼ਲ ਸਿੱਧ ਹੋਏ ਹਨ | ਬੀਬੀ ਬਲਵੀਰ ਕੌਰ ਸੈਣੀ ਨੇ ਕਿਹਾ ਕਿ ਹੁਣ ਕਾਂਗਰਸ ਦੀ ਵਿਜੈ ਰੱਥ ਯਾਤਰਾ ਆਰੰਭ ਹੋ ਚੁੱਕੀ ਹੈ ਅਤੇ 2027 ਦੀ ਵਿਧਾਨ ਸਭਾ ਚੋਣਾਂ ਤੱਕ ਇਹ ਰੁਝਾਨ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਵਿਜੈਇੰਦਰ ਸਿੰਗਲਾ ਦੀ ਸੰਗਰੂਰ ਤੋਂ ਜਿੱਤ ਨਿਸ਼ਚਤ ਹੈ ਅਤੇ ਇਹ ਗੱਲ ਵੀ ਯਕੀਨੀ ਹੈ ਕਿ ਜਿੱਤ ਦਾ ਇਹ ਅੰਤਰ ਪੂਰੇ ਪੰਜਾਬ ਵਿੱਚ ਸਭ ਤੋਂ ਵੱਡੇ ਪੱਧਰ 'ਤੇ ਰਹੇਗਾ | ਇਸ ਦੇ ਨਾਲ ਹੀ ਉਨ੍ਹਾਂ ਸਮੂਹ ਪੰਜਾਬ ਹਿਤੈਸ਼ੀ ਲੋਕਾਂ ਨੰੂ ਕਾਂਗਰਸ ਦੇ ਝੰਡੇ ਹੇਠ ਇਕੱਤਰ ਹੋਣ ਦਾ ਸੱਤਾ ਵੀ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਵਿਆਹ ਪ੍ਰੋਗਰਾਮ ਦਾ ਖਾਣਾ ਖਾਣ ਨਾਲ ਡਾਇਰੀਆ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਧੀ <br/> ਅਗਲੀ ਖ਼ਬਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦਾ ਸਮਾਗਮ 30 ਨੂੰ <br/>
Ad Position 24