ਬਰਨਾਲਾ, 27 ਮਈ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜਰਨੈਲ ਸਿੰਘ ਬਦਰਾ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ। ਮੀਟਿੰਗ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਇੰਦਰਪਾਲ ਸਿੰਘ, ਗੁਰਮੇਲ ਸਿੰਘ ਜਵੰਦਾ, ਗੁਰਚਰਨ ਸਿੰਘ ਮਾਛੀਕੇ, ਬੂਟਾ ਸਿੰਘ, ਬਲਜੀਤ ਸਿੰਘ ਮਨਜੀਤ ਰਾਜ, ਜਗਰਾਜ ਸਿੰਘ ਹਰਦਾਸਪੁਰਾ, ਨਾਨਕ ਸਿੰਘ, ਸਤਨਾਮ ਸਿੰਘ, ਨਿਰਪਜੀਤ ਸਿੰਘ, ਕਿਸ਼ਨ ਸਿੰਘ, ਬਲੌਰ ਸਿੰਘ ਛੰਨਾ ਨੇ ਕਿਹਾ ਕਿ ਕਿਸਾਨੀ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 2 ਜੂਨ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਰੋਸ ਪ੍ਰਦਰਸ਼ਨ 11 ਤੋਂ 2 ਵਜੇ ਤੱਕ ਕੀਤਾ ਜਾਵੇਗਾ। ਜਿਸ ਦੀ ਤਿਆਰੀ ਦੇ ਪ੍ਰਬੰਧ ਕਰਨ ਲਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਖ਼ਰੀਦ ਨੂੰ ਐਮ.ਐਸ.ਪੀ ਗਾਰੰਟੀ ਕਾਨੂੰਨ ਬਣਾਇਆ ਜਾਵੇ, ਕਿਸਾਨਾਂ ਨੂੰ ਨਵੇਂ ਬਣੇ ਹੱਦ ਕਰਜ਼ਿਆਂ ਦੇ ਅਨੁਸਾਰ ਕਰਜ਼ਾ ਦੇਣ ਲਈ ਕੇਂਦਰੀ ਸਹਿਕਾਰੀ ਬੈਂਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ, ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ, ਮਜ਼ਦੂਰਾਂ ਦੇ ਚਾਰ ਲੇਬਰ ਕੋਡ ਖ਼ਤਮ ਕੀਤੇ ਜਾਣ ਅਤੇ ਨਰੇਗਾ ਕਾਮਿਆਂ ਨੂੰ 100 ਦਿਨ ਕੰਮ ਦੀ ਗਾਰੰਟੀ ਦਿੱਤੀ ਜਾਵੇ, ਬਿਜਲੀ ਸੋਧ ਬਿਲ 2025 ਰੱਦ ਕੀਤਾ ਜਾਵੇ, ਡੀਜ਼ਲ-ਪੈਟਰੋਲ ਅਤੇ ਹੋਰ ਖਾਣ ਪੀਣ ਚੀਜ਼ਾਂ ਦੀ ਵਧ ਰਹੀਆਂ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ, ਵੱਧ ਰਹੀਆਂ ਕੀਮਤਾਂ ਨੂੰ ਕੰਟਰੋਲ ਕੀਤਾ ਜਾਵੇ, ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਅਤੇ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਕੀਤੀ ਜਾਵੇ। ਇਸ ਮੌਕੇ ਜੱਗਾ ਸਿੰਘ ਬਦਰਾ, ਰਣਜੀਤ ਸਿੰਘ, ਨੰਗਿਦਰਜੀਤ ਸਿੰਘ, ਗੁਰਮੇਲ ਸ਼ਰਮਾ, ਮਹਿਮਾ ਸਿੰਘ, ਰਾਜਿੰਦਰ ਸਿੰਘ ਦਰਾਕਾ, ਰਾਜਿੰਦਰ ਸਿੰਘ ਕਾਹਨੇਕੇ ਆਦਿ ਹਾਜ਼ਰ ਸਨ।