23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸਿਟੀ ਇੰਚਾਰਜ ਨੇ ਸਟਰਾਂਗ ਰੂਮ ਦੇ ਬਾਹਰ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 28-05-2026
ਤਪਾ ਮੰਡੀ, 27 ਮਈ (ਪ੍ਰਵੀਨ ਗਰਗ)-ਬੀਤੇ ਦਿਨੀਂ ਨਗਰ ਕੌਂਸਲ ਦੀਆਂ ਚੋਣਾਂ ਅਮਨ ਅਮਾਨ ਨਾਲ ਸੰਪੰਨ ਹੋਈਆਂ, ਜਿਸ ‘ਤੇ ਪ੍ਰਸ਼ਾਸਨ ਵਲੋਂ ਤਹਿਸੀਲ ਕੰਪਲੈਕਸ ਤਪਾ ਵਿਖੇ ਬੈਲਟ ਪੇਪਰਾਂ ਵਾਲੇ ਬਕਸਿਆਂ ਲਈ ਬਣਾਏ ਗਏ ਸਟਰਾਂਗ ਰੂਮ ਦੇ ਬਾਹਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਇਸੇ ਲੜੀ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਤੇ ਐਸ.ਪੀ (ਡੀ) ਅਸ਼ੋਕ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਥਾਣਾ ਮੁਖੀ ਮੈਡਮ ਨਵਦੀਪ ਕੌਰ ਚਾਹਲ ਅਤੇ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਵਲੋਂ ਪੁਲਿਸ ਪਾਰਟੀ ਸਮੇਤ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਪਰੰਤ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਉਨ੍ਹਾਂ ਦੱਸਿਆ ਕਿ ਬੈਲਟ ਪੇਪਰ ਵਾਲੇ ਬਕਸਿਆਂ ਦੀ ਦੇਖ-ਰੇਖ ਲਈ ਉੱਥੇ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਤੋਂ ਇਲਾਵਾ, ਕਿਸੇ ਦੀ ਵੀ ਪਹੁੰਚ ਦੀ ਕੋਈ ਸੰਭਾਵਨਾ ਨਹੀਂ ਹੈ। ਪੁਲਿਸ ਵਲੋਂ ਇਲਾਕੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਹਰ ਹਾਲ ‘ਚ ਬਹਾਲ ਰੱਖੀ ਜਾਵੇਗੀ। ਕਿਸੇ ਵੀ ਵਿਅਕਤੀ ਨੂੰ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉੱਧਰ ਦੂਜੇ ਪਾਸੇ ਜਦ ਇਸ ਸਬੰਧੀ ਉਪ ਮੰਡਲ ਮੈਜਿਸਟਰੇਟ-ਕਮ-ਚੋਣ ਅਧਿਕਾਰੀ ਆਯੂਸ਼ ਗੋਇਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ 17 ਬੂਥਾ ‘ਤੇ ਪਈਆਂ ਵੋਟਾਂ ਦੀ ਗਿਣਤੀ 29 ਤਾਰੀਖ ਨੂੰ ਤਪਾ ਦੇ ਤਹਿਸੀਲ ਕੰਪਲੈਕਸ ‘ਚ ਬਣੇ ਕਾਉਂਟਿੰਗ ਹਾਲ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ਼ੁਰੂ ਹੋਵੇਗੀ ਅਤੇ ਕਿਸੇ ਵੀ ਬਾਹਰੀ ਵਿਅਕਤੀ ਨੂੰ ਅੰਦਰ ਆਉਣ ਦੀ ਆਗਿਆ ਨਹੀਂ ਹੋਵੇਗੀ। ਫ਼ਿਲਹਾਲ ਉਨ੍ਹਾਂ ਵਲੋਂ ਕਾਊਂਟਿੰਗ ਨੂੰ ਲੈ ਕੇ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਕਾਹਨੇਕੇ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਪਰਮਜੀਤ ਮਾਨ ਦੀ ਪੁਸਤਕ ‘ਸਮੁੰਦਰਨਾਮਾ (ਛੱਲਾਂ ਨਾਲ ਗੱਲਾਂ)’ ਯੂਨੀਵਰਸਿਟੀ ਸਿਲੇਬਸ ‘ਚ ਹੋਈ ਸ਼ਾਮਿਲ
Ad Position 24