08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ ਦੀਆਂ ਘਟਨਾਵਾਂ ਕਾਰਨ ਕਿਸਾਨ ਦੁਖੀ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਮਹਿਲ ਕਲਾਂ, 28 ਮਈ (ਅਵਤਾਰ ਸਿੰਘ ਅਣਖੀ)-ਇਲਾਕੇ 'ਚ ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ ਦੀਆਂ ਵਧਦੀਆਂ ਘਟਨਾਵਾਂ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਢੀਂਡਸਾ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਖ਼ੁਲਾਸਾ ਕੀਤਾ ਕਿ ਤੇਲ ਚੋਰੀ ਹੋਣ ਤੋਂ ਬਾਅਦ ਜਦੋਂ ਕਿਸਾਨ ਬਿਜਲੀ ਮਹਿਕਮੇ ਕੋਲ ਨਵੇਂ ਸਿਰੇ ਤੋਂ ਤੇਲ ਲੈਣ ਜਾਂਦੇ ਹਨ ਤਾਂ ਅਧਿਕਾਰੀਆਂ ਵਲੋਂ ਕੋਈ ਸਕਾਰਾਤਮਿਕ ਰਾਹ ਨਹੀਂ ਦਿੱਤਾ ਜਾਂਦਾ, ਜਿਸ ਕਾਰਨ ਪੀੜਤ ਕਿਸਾਨਾਂ ਦੀਆਂ ਮੋਟਰਾਂ ਦੀ ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ ਪਈ ਹੈ ਕਿਉਂਕਿ ਤੇਲ ਕੱਢਣ ਕਾਰਨ ਕਈ ਟਰਾਂਸਫ਼ਾਰਮਰ ਸੜ ਚੁੱਕੇ ਹਨ ਅਤੇ ਮਹਿਕਮੇ ਦੇ ਨਿਯਮਾਂ ਮੁਤਾਬਿਕ ਟਰਾਂਸਫ਼ਾਰਮਰ ਤੇਲ ਪੂਰਾ ਕਰ ਕੇ ਹੀ ਜਮਾਂ ਕੀਤੇ ਜਾ ਸਕਦੇ ਹਨ | ਇਸ ਪ੍ਰਸ਼ਾਸਨਿਕ ਢਿੱਲਮੱਠ ਕਾਰਨ ਖੇਤਾਂ ਵਿਚ ਬੀਜੀ ਝੋਨੇ ਦੀ ਪਨੀਰੀ ਪਾਣੀ ਖੁਣੋਂ ਸੁੱਕ ਕੇ ਬਰਬਾਦ ਹੋ ਰਹੀ ਹੈ ਅਤੇ ਮਜਬੂਰਨ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਫ਼ੂਕ ਕੇ ਜਨਰੇਟਰਾਂ ਰਾਹੀਂ ਪਾਣੀ ਦਾ ਪ੍ਰਬੰਧ ਕਰਨਾ ਪੈ ਰਿਹਾ ਹੈ, ਜਿਸ ਨਾਲ ਉਨ੍ਹਾਂ 'ਤੇ ਆਰਥਿਕ ਬੋਝ ਲਗਾਤਾਰ ਵਧ ਰਿਹਾ ਹੈ | ਬੀਤੀ 20 ਮਈ ਨੂੰ ਵੀ ਪਿੰਡ ਕਲਾਲ ਮਾਜਰਾ ਵਿਖੇ ਅੱਧੀ ਦਰਜਨ ਦੇ ਕਰੀਬ ਟਰਾਂਸਫ਼ਾਰਮਰਾਂ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ, ਜਿਸ ਸਬੰਧੀ ਥਾਣਾ ਮਹਿਲ ਕਲਾਂ ਵਿਖੇ ਸ਼ਿਕਾਇਤ ਦਰਜ ਕਰਵਾਉਣ ਦੇ ਬਾਵਜੂਦ ਪੁਲਿਸ ਹੱਥ ਅਜੇ ਤੱਕ ਖ਼ਾਲੀ ਹਨ ਅਤੇ ਚੋਰਾਂ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ | ਪੀੜਤ ਕਿਸਾਨਾਂ ਜਗਤਾਰ ਸਿੰਘ ਢਿੱਲੋਂ, ਜਗਵਿੰਦਰ ਸਿੰਘ, ਇੰਦਰਜੀਤ ਸਿੰਘ ਅਤੇ ਸੁਖਦੀਪ ਸਿੰਘ ਗਿੱਲ ਨੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਖੇਤਰ ਵਿਚ ਸਰਗਰਮ ਇਸ ਚੋਰ ਗ੍ਰੋਹ ਦਾ ਤੁਰੰਤ ਪਰਦਾਫਾਸ਼ ਕਰ ਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਧਾਰਾਵਾਂ ਤਹਿਤ ਮੁਕੱਦਮੇ ਦਰਜ ਕੀਤੇ ਜਾਣ |

Ad Position 22
No active advertisement
ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਜੀ ਦੀ ਯਾਦ 'ਚ ਘੋੜ ਦੌੜ ਤੇ ਹੋਰ ਮੁਕਾਬਲੇ ਅੱਜ ਤੋਂ ਅਗਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਮੈਡਮ ਕਾਂਤਾ ਗੋਇਲ ਨੇ ਡਰੇਨ 'ਤੇ ਪੁਲ ਬਣਾਉਣ ਦੀ ਕਰਵਾਈ ਸ਼ੁਰੂਆਤ <br/>
Ad Position 24