ਸ਼ਹਿਣਾ, 28 ਮਈ (ਸੁਰੇਸ਼ ਗੋਗੀ)-ਜੀ.ਐਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਦੀ ਸੱਤਵੀਂ ਕਲਾਸ ਦੀ ਵਿਦਿਆਰਥਣ ਨੂਰਪ੍ਰੀਤ ਕੌਰ ਨੇ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤ ਕੇ ਆਪਣੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਮੁਕਾਬਲੇ ਦੌਰਾਨ ਨੂਰਪ੍ਰੀਤ ਕੌਰ ਨੇ ਪੂਰੇ ਆਤਮ ਵਿਸ਼ਵਾਸ, ਅਨੁਸ਼ਾਸਨ ਅਤੇ ਮਿਹਨਤ ਨਾਲ ਮੁਕਾਬਲੇ ਵਿਚ ਭਾਗ ਲਿਆ ਅਤੇ ਆਪਣੇ ਵਿਰੋਧੀਆਂ ਨੂੰ ਹਰਾ ਕੇ ਪਹਿਲਾ ਸਥਾਨ ਹਾਸਿਲ ਕੀਤਾ | ਸਕੂਲ ਦੇ ਮੁੱਖ ਪ੍ਰਬੰਧਕ ਚੇਅਰਮੈਨ ਅਵਤਾਰ ਸਿੰਘ ਮਾਨ ਅਤੇ ਪਿ੍ੰਸੀਪਲ ਸੰਗੀਤ ਸ਼ਰਮਾ ਨੇ ਕਿਹਾ ਕਿ ਨੂਰਪ੍ਰੀਤ ਕੌਰ ਦੀ ਇਹ ਕਾਮਯਾਬੀ ਹੋਰ ਵਿਦਿਆਰਥੀਆਂ ਲਈ ਪੇ੍ਰਰਨਾ ਬਣੇਗੀ ਤੇ ਉਨ੍ਹਾਂ ਨੇ ਨੂਰਪ੍ਰੀਤ ਕੌਰ ਨੂੰ ਵਧਾਈਆਂ ਦਿੱਤੀਆਂ |