07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਭਾਕਿਯੂ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਮੀਟਿੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਬਰਨਾਲਾ, 28 ਮਈ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੂਬਾ ਕਮੇਟੀ ਤੋਂ ਇਲਾਵਾ 13 ਜ਼ਿਲਿ੍ਹਆਂ ਦੇ ਆਗੂਆਂ ਨੇ ਭਾਗ ਲਿਆ | ਮੀਟਿੰਗ ਵਿਚ ਮੋਦੀ ਸਰਕਾਰ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਪੱਕੀ ਨੁਮਾਇੰਦਗੀ ਦਾ ਹੱਕ ਖੋਹਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਜਥੇਬੰਦੀ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਪਿਛਲੇ ਦਿਨੀਂ ਭਾਰਤ ਸਰਕਾਰ ਵਲੋਂ ਫ਼ਸਲਾਂ ਦੀ ਐਲਾਨ ਕੀਤੀ ਐਮ.ਐਸ.ਪੀ ਨੂੰ ਰੱਦ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਸਾਰੀਆਂ ਫ਼ਸਲਾਂ ਦੀ ਸਵਾਮੀਨਾਥਨ ਕਮਿਸ਼ਨ ਦੇ ਫ਼ਾਰਮੂਲੇ ਸੀ-2+50 ਫ਼ੀਸਦੀ ਅਨੁਸਾਰ ਖ਼ਰੀਦ ਦੀ ਕਾਨੂੰਨੀ ਗਰੰਟੀ ਦੀ ਮੰਗ ਕਰਦਾ ਹੈ | ਕੇਂਦਰ ਸਰਕਾਰ ਨੇ ਝੋਨੇ ਦੇ ਭਾਅ ਵਿਚ ਸਿਰਫ਼ 72 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਹੈ ਪਰ 2 ਹਫ਼ਤਿਆਂ ਦੇ ਅੰਦਰ-ਅੰਦਰ ਡੀਜ਼ਲ ਦਾ ਇਕ ਡਰੰਮ 1508 ਰੁਪਏ ਮਹਿੰਗਾ ਕਰ ਦਿੱਤਾ ਹੈ | ਪਹਿਲਾਂ ਹੀ ਸੰਕਟ ਦੀ ਮਾਰ ਝੱਲ ਰਹੇ ਕਿਸਾਨਾਂ 'ਤੇ 56,500 ਕਰੋੜ ਵਾਧੂ ਆਰਥਿਕ ਬੋਝ ਪਾ ਦਿੱਤਾ ਗਿਆ ਹੈ | ਇਸੇ ਤਰ੍ਹਾਂ ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਵੀ ਬੇਤਹਾਸ਼ਾ ਵਾਧਾ ਕੀਤਾ ਗਿਆ ਹੈ | ਜਥੇਬੰਦੀ ਨੇ ਇਹ ਸਾਰੇ ਵਾਧੇ ਰੱਦ ਕਰਨ ਦੀ ਮੰਗ ਕੀਤੀ | ਸੂਬਾ ਖ਼ਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ ਅਤੇ ਸੂਬਾ ਜਥੇਬੰਦਕ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਖਾਦਾਂ 'ਤੇ ਦਿੱਤੀ ਜਾ ਰਹੀ ਸਬਸਿਡੀ ਦਾ ਪੈਸਾ ਬਚਾ ਕੇ ਕਾਰਪੋਰੇਟ ਘਰਾਨਿਆਂ ਹਵਾਲੇ ਕਰਨ ਲਈ ਦੇਸ਼ ਵਿਚ ਖਾਦ ਦੀ ਕਿੱਲਤ ਪੈਦਾ ਕੀਤੀ ਜਾ ਰਹੀ ਹੈ | ਜੇਕਰ ਸਮੇਂ ਸਿਰ ਯੂਰੀਆ ਅਤੇ ਹੋਰ ਖਾਦਾਂ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਕਿਸਾਨਾਂ ਨੂੰ ਖਾਦ ਬਲੈਕ ਵਿਚ ਲੈਣੀ ਪਵੇਗੀ | ਸੂਬਾ ਕਮੇਟੀ ਨੇ ਲੋੜ ਅਨੁਸਾਰ ਖਾਦਾਂ ਦਾ ਪੂਰਾ ਪ੍ਰਬੰਧ ਕਰਨ ਦੀ ਮੰਗ ਕੀਤੀ | ਜਥੇਬੰਦੀ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ, ਪ੍ਰੈਸ ਸਕੱਤਰ ਅੰਗਰੇਜ਼ ਸਿੰਘ ਭਦੌੜ ਅਤੇ ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ 2 ਜੂਨ ਨੂੰ ਸਾਰੇ ਡੀ.ਸੀ ਦਫ਼ਤਰਾਂ ਅੱਗੇ ਵਿਸ਼ਾਲ ਧਰਨੇ ਦੇ ਕੇ ਮੰਗ-ਪੱਤਰ ਦਿੱਤੇ ਜਾਣਗੇ | ਆਗੂਆਂ ਕਿਹਾ ਕਿ 30 ਮਈ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਲੋਕ ਮੋਰਚਾ ਪੰਜਾਬ ਅਤੇ ਇਨਕਲਾਬੀ ਕੇਂਦਰ ਪੰਜਾਬ ਵਲੋਂ ਸਾਂਝੇ ਤੌਰ 'ਤੇ ਕੀਤੀ ਜਾ ਰਹੀ ਸੂਬਾਈ ਕਨਵੈੱਨਸ਼ਨ ਵਿਚ ਵੀ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਬਲਵੰਤ ਸਿੰਘ ਉੱਪਲੀ, ਜੁਗਰਾਜ ਸਿੰਘ ਹਰਦਾਸਪੁਰਾ, ਲਖਵੀਰ ਸਿੰਘ ਅਕਲੀਆ, ਹਰਵਿੰਦਰ ਸਿੰਘ ਕੋਟਲੀ, ਜਗਤਾਰ ਸਿੰਘ ਦੁੱਗਾਂ, ਜਗਤਾਰ ਸਿੰਘ ਦਿਹੜਕਾ, ਜਗੀਰ ਸਿੰਘ ਖਹਿਰਾ, ਹਰਮੀਤ ਸਿੰਘ ਢਾਬਾਂ, ਗੁਲਜ਼ਾਰ ਸਿੰਘ ਕਬਰ ਵੱਛਾ, ਪਰਮਿੰਦਰ ਸਿੰਘ ਦੁੱਗਾਂ, ਪ੍ਰਦੀਪ ਮੁਸਾਹਿਬ, ਗੁਰਦੇਵ ਸਿੰਘ ਕਪੂਰਥਲਾ, ਸੁਰਜੀਤ ਸਿੰਘ ਨੱਥੂਚਾਹਲ, ਦੇਵੀ ਰਾਮ ਰੰਘੜਿਆਲ, ਸਤਨਾਮ ਸਿੰਘ ਬਰਨਾਲਾ, ਨਿਰਮਲ ਸਿੰਘ ਭੰਮੀਪੁਰਾ, ਮਨਜਿੰਦਰ ਕਮਲ, ਸਰਪੰਚ ਰਣਬੀਰ ਸਿੰਘ ਰੁੜਕਾ, ਹਰਜੀਤ ਸਿੰਘ ਰਜ਼ਾਪੁਰ, ਅਜੀਤ ਸਿੰਘ ਧਾਂਦਰਾ, ਸੁਖਦੀਪ ਲਾਧੂਕਾ, ਡਾ: ਬਗੀਚਾ ਸਿੰਘ ਅਤੇ ਨਵਨੀਤ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਨਾਲ ਪਾਰਟੀ ਮਜ਼ਬੂਤ ਹੋਵੇਗੀ- ਬੀਬੀ ਘਨੌਰੀ, ਸੁਰਿੰਦਰ ਕਾਲਾ... ਅਗਲੀ ਖ਼ਬਰ ਈਦ-ਉਲ-ਅਜਹਾ (ਬਕਰੀਦ) ਦਾ ਪਵਿੱਤਰ ਤਿਉਹਾਰ ਮਨਾਇਆ <br/>
Ad Position 24