ਮਹਿਲ ਕਲਾਂ, 28 ਮਈ (ਅਵਤਾਰ ਸਿੰਘ ਅਣਖੀ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਨੂੰ ਭਾਰਤੀ ਜਨਤਾ ਪਾਰਟੀ ਹਾਈਕਮਾਂਡ ਵਲੋਂ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਹਲਕਾ ਮਹਿਲ ਕਲਾਂ ਅੰਦਰ ਭਾਜਪਾ ਵਰਕਰਾਂ ਵਲੋਂ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਖ਼ੁਸ਼ੀ 'ਚ ਲੱਡੂ ਵੰਡੇ ਗਏ | ਸੀਨੀਅਰ ਭਾਜਪਾ ਆਗੂ, ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ, ਭਾਜਪਾ ਮੰਡਲ ਮਹਿਲ ਕਲਾਂ ਦੇ ਪ੍ਰਧਾਨ ਸੁਰਿੰਦਰ ਕੁਮਾਰ ਕਾਲਾ ਨੇ ਸਮੂਹ ਭਾਜਪਾ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਤਜਰਬੇਕਾਰ, ਮਿਹਨਤੀ ਅਤੇ ਲੋਕਪਿ੍ਯ ਆਗੂ ਕੇਵਲ ਸਿੰਘ ਢਿੱਲੋਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪ ਕੇ ਪਾਰਟੀ ਨੇ ਪੰਜਾਬ ਦੇ ਵਰਕਰਾਂ, ਆਗੂਆਂ ਦਾ ਮਾਣ ਵਧਾਇਆ ਹੈ | ਉਨ੍ਹਾਂ ਕਿਹਾ ਕਿ ਢਿੱਲੋਂ ਦਾ ਵਿਸ਼ਾਲ ਰਾਜਨੀਤਿਕ ਤਜਰਬਾ ਅਤੇ ਲੋਕਾਂ ਨਾਲ ਡੂੰਘਾ ਜੁੜਾਅ ਭਾਜਪਾ ਨੂੰ ਪੰਜਾਬ ਵਿਚ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ | ਭਾਜਪਾ ਆਗੂਆਂ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਹਮੇਸ਼ਾ ਲੋਕ ਹਿਤਾਂ ਦੀ ਆਵਾਜ਼ ਬਣ ਕੇ ਸਾਹਮਣੇ ਆਏ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿਚ ਭਾਜਪਾ ਨੂੰ ਨਵੀਂ ਦਿਸ਼ਾ ਅਤੇ ਨਵੀਂ ਤਾਕਤ ਮਿਲੇਗੀ |