07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਮਜ਼ਦੂਰਾਂ ਨੇ ਮੰਡੀ 'ਚ ਲੱਗੇ ਕੂੜੇ ਦੇ ਢੇਰਾਂ ਨੂੰ ਲੈ ਕੇ ਕੀਤਾ ਰੋਸ ਪ੍ਰਗਟ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਤਪਾ ਮੰਡੀ, 28 ਮਈ (ਪ੍ਰਵੀਨ ਗਰਗ)-ਅੰਦਰਲੀ ਅਨਾਜ ਮੰਡੀ ਵਿਚ ਲੱਗੇ ਕੂੜੇ ਦੇ ਢੇਰਾਂ ਅਤੇ ਪੀਣ ਵਾਲੇ ਠੰਢੇ ਪਾਣੀ ਦੀ ਸੁਵਿਧਾ ਨਾ ਹੋਣ ਕਾਰਨ ਮੰਡੀ ਮਜ਼ਦੂਰਾਂ ਅਤੇ ਆੜ੍ਹਤੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਇਕੱਠੇ ਹੋਏ ਮਜ਼ਦੂਰਾਂ ਰਵੀ ਕੁਮਾਰ, ਮੀਤ ਸਿੰਘ, ਸੋਮੀ ਸਿੰਘ, ਕਾਲਾ ਸਿੰਘ, ਪੰਡਤ ਗੋਪਾਲ ਕਿਸ਼ਨ, ਗੁਟੀਆ, ਸੰਜੇ ਰਾਮ ਆਦਿ ਨੇ ਰੋਸ ਪ੍ਰਗਟ ਕਰਦਿਆਂ ਦੱਸਿਆ ਕਿ ਕਣਕ ਦੀ ਸੀਜ਼ਨ ਖ਼ਤਮ ਹੋਏ ਲਗਭਗ ਇਕ ਮਹੀਨਾ ਹੋਣ ਵਾਲਾ ਹੈ ਪਰ ਮੰਡੀ ਵਿਚ ਅਜੇ ਤੱਕ ਢੰਗ ਨਾਲ ਸਫ਼ਾਈ ਨਹੀਂ ਕਰਵਾਈ ਗਈ | ਮੰਡੀ ਦੇ ਕਈ ਥਾਵਾਂ 'ਤੇ ਕੂੜੇ ਦੇ ਵੱਡੇ ਢੇਰ ਲੱਗੇ ਹੋਏ ਹਨ, ਜਿਨ੍ਹਾਂ ਵਿਚੋਂ ਭਿਆਨਕ ਬਦਬੂ ਆ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਕਾਰਨ ਮੰਡੀ ਵਿਚ ਬੈਠਣਾ ਵੀ ਮੁਸ਼ਕਿਲ ਹੋ ਗਿਆ ਹੈ | ਮਜ਼ਦੂਰਾਂ ਨੇ ਦੱਸਿਆ ਕਿ ਹੁਣ ਮੂੰਗੀ ਦੀ ਆਮ ਆਮਦ ਵੀ ਸ਼ੁਰੂ ਹੋ ਚੁੱਕੀ ਹੈ ਪਰ ਕੂੜੇ ਦੇ ਢੇਰਾਂ ਕਾਰਨ ਉਨ੍ਹਾਂ ਨੂੰ ਆਪਣੀ ਮਿਹਨਤ ਨਾਲ ਸਫ਼ਾਈ ਕਰਨੀ ਪੈ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਮਾਰਕੀਟ ਕਮੇਟੀ ਵਲੋਂ ਸਫ਼ਾਈ ਲਈ ਠੇਕੇਦਾਰ ਨੂੰ ਠੇਕਾ ਤਾਂ ਦਿੱਤਾ ਗਿਆ ਹੈ ਪਰ ਠੇਕੇਦਾਰ ਵਲੋਂ ਨਿਯਮਿਤ ਤੌਰ 'ਤੇ ਕੂੜਾ ਨਹੀਂ ਚੁੱਕਿਆ ਜਾ ਰਿਹਾ | ਕੂੜਾ ਕਈ ਦਿਨਾਂ ਤੋਂ ਪਿਆ ਹੋਣ ਕਾਰਨ ਸੜਨ ਲੱਗ ਪਿਆ ਹੈ ਅਤੇ ਉਸ ਵਿਚ ਆਵਾਰਾ ਪਸ਼ੂ ਅਤੇ ਹੋਰ ਜਾਨਵਰ ਮੂੰਹ ਮਾਰ ਰਹੇ ਹਨ, ਜਿਸ ਨਾਲ ਅਨਾਜ ਦੀ ਗੰਦਗੀ ਵੱਧ ਰਹੀ ਹੈ | ਮਜ਼ਦੂਰਾਂ ਨੇ ਕਿਹਾ ਕਿ ਇਸ ਸਬੰਧੀ ਕਈ ਵਾਰ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਹੈ ਪਰ ਕਿਸੇ ਨੇ ਵੀ ਧਿਆਨ ਨਹੀਂ ਦਿੱਤਾ | ਉਨ੍ਹਾਂ ਦੱਸਿਆ ਕਿ ਸਕੱਤਰ ਮਾਰਕੀਟ ਕਮੇਟੀ ਨਾਲ ਦੋ ਵਾਰ ਮੋਬਾਈਲ ਫ਼ੋਨ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨੇ ਫ਼ੋਨ ਨਹੀਂ ਚੁੱਕਿਆ | ਇਸ ਤੋਂ ਇਲਾਵਾ ਮਜ਼ਦੂਰਾਂ ਨੇ ਇਹ ਵੀ ਦੱਸਿਆ ਕਿ ਮੰਡੀ ਵਿਚ ਪੀਣ ਵਾਲੇ ਠੰਢੇ ਪਾਣੀ ਦੀ ਵੀ ਕੋਈ ਢੰਗ ਦੀ ਵਿਵਸਥਾ ਨਹੀਂ ਹੈ | ਮੰਡੀ ਵਿਚ ਲੱਗਾ ਵਾਟਰ ਕੂਲਰ ਕਾਫੀ ਸਮੇਂ ਤੋਂ ਖ਼ਰਾਬ ਪਿਆ ਹੈ ਜਿਸ ਕਾਰਨ ਗਰਮੀ ਦੇ ਮੌਸਮ ਵਿਚ ਮਜ਼ਦੂਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮਜ਼ਦੂਰਾਂ ਨੇ ਮੰਗ ਕੀਤੀ ਕਿ ਮੰਡੀ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ ਅਤੇ ਪੀਣ ਵਾਲੇ ਪਾਣੀ ਦੀ ਸੁਵਿਧਾ ਮੁੜ ਚਾਲੂ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ 'ਵਾਰਿਸ ਪੰਜਾਬ ਦੇ' ਜਥੇਬੰਦੀ ਵਲੋਂ ਨਵ-ਨਿਯੁਕਤ ਸੂਬਾ ਸਕੱਤਰ ਦਵਿੰਦਰ ਕੌਰ ਸ਼ਹਿਣਾ ਦਾ ਸਨਮਾਨ <br/> ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ਨਾਲ ਪਾਰਟੀ ਮਜ਼ਬੂਤ ਹੋਵੇਗੀ- ਬੀਬੀ ਘਨੌਰੀ, ਸੁਰਿੰਦਰ ਕਾਲਾ...
Ad Position 24