07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਘਰਾਂ ਅੱਗੇ ਖੜ੍ਹਾ ਸੀਵਰੇਜ ਦਾ ਗੰਦਾ ਪਾਣੀ ਲੋਕਾਂ ਲਈ ਬਣਿਆ ਸਿਰਦਰਦੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਤਪਾ ਮੰਡੀ, 28 ਮਈ (ਪ੍ਰਵੀਨ ਗਰਗ)-ਤਪਾ ਘੁੰਨਸ ਲਿੰਕ ਰੋਡ 'ਤੇ ਸਕੂਲ ਗਰਾਊਾਡ ਨਜ਼ਦੀਕ ਪਿਛਲੇ ਕਾਫੀ ਸਮੇਂ ਤੋਂ ਘਰਾਂ ਅੱਗੇ ਖੜ੍ਹੇ ਗੰਦੇ ਪਾਣੀ ਨੂੰ ਲੈ ਕੇ ਅੱਜ ਰੋਹ 'ਚ ਆਏ ਨਿਵਾਸੀਆਂ ਨੇ ਨਗਰ ਕੌਂਸਲ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਨਗਰ ਕੌਂਸਲ ਨਾਅਰੇਬਾਜ਼ੀ ਕਰਦਿਆਂ ਗੀਤਾ ਰਾਣੀ, ਜਸਪ੍ਰੀਤ ਕੌਰ, ਮਨਕੀਤ ਕੌਰ, ਸ਼ੀਲਾ ਦੇਵੀ, ਸਤਵੀਰ ਕੌਰ, ਰਣਜੀਤ ਸਿੰਘ, ਜਗਤਾਰ ਸਿੰਘ, ਮੇਘ ਰਾਜ ਪੱਖੋ, ਕਮਲਦੀਪ ਸਿੰਘ, ਸ਼ੈਲਜਾ ਵਰਮਾ ਨੇ ਦੱਸਿਆ ਕਿ ਲਗਭਗ ਪਿਛਲੇ ਇਕ ਮਹੀਨੇ ਤੋਂ ਸੀਵਰੇਜ ਦਾ ਗੰਦਾ ਪਾਣੀ ਸੜਕ ਅਤੇ ਉਨ੍ਹਾਂ ਦੇ ਘਰਾਂ ਅੱਗੇ ਖੜ੍ਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਵੱਲ ਨਗਰ ਕੌਂਸਲ ਦਾ ਉੱਕਾ ਵੀ ਧਿਆਨ ਨਹੀਂ ਹੈ | ਜਦ ਕਿ ਉਹ ਇਸ ਸਬੰਧੀ ਨਗਰ ਕੌਂਸਲ ਨੂੰ ਕਈ ਵਾਰ ਜਾਣੂ ਕਰਵਾ ਚੁੱਕੇ ਹਨ | ਪ੍ਰੰਤੂ ਸਬੰਧਿਤ ਮੁਲਾਜ਼ਮਾਂ ਦੇ ਕੰਨਾਂ 'ਤੇ ਜੂੰ ਤੱਕ ਨਹੀਂ ਸਰਕ ਰਹੀ, ਜਿਸ ਦਾ ਖ਼ਮਿਆਜ਼ਾ ਉਨ੍ਹਾਂ ਨੂੰ ਭੋਗਣਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਵਿਚ ਪਾਣੀ ਤੋਂ ਭਿਆਨਕ ਬਦਬੂ ਆਉਣ ਲੱਗ ਪਈ ਹੈ ਅਤੇ ਮੱਛਰਾਂ ਸਮੇਤ ਹੋਰ ਕੀੜੇ-ਮਕੌੜੇ ਪੈਦਾ ਹੋ ਰਹੇ ਹਨ | ਜਿਸ ਕਾਰਨ ਚਮੜੀ ਅਤੇ ਹੋਰ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ | ਨਗਰ ਨਿਵਾਸੀਆਂ ਨੇ ਸਰਕਾਰ ਅਤੇ ਨਗਰ ਕੌਂਸਲ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਜਲਦੀ ਗੰਦੇ ਪਾਣੀ ਦੀ ਨਿਕਾਸੀ ਲਈ ਪੱਕਾ ਪ੍ਰਬੰਧ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ 1.60 ਲੱਖ ਦੀ ਠੱਗੀ, ਮਾਮਲਾ ਦਰਜ ਅਗਲੀ ਖ਼ਬਰ ਅਕਾਲੀ ਦਲ 'ਵਾਰਿਸ ਪੰਜਾਬ ਦੇ' ਜਥੇਬੰਦੀ ਵਲੋਂ ਨਵ-ਨਿਯੁਕਤ ਸੂਬਾ ਸਕੱਤਰ ਦਵਿੰਦਰ ਕੌਰ ਸ਼ਹਿਣਾ ਦਾ ਸਨਮਾਨ <br/>
Ad Position 24