07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵਿਦੇਸ਼ ਭੇਜਣ ਦੇ ਨਾਂਅ 'ਤੇ 1.60 ਲੱਖ ਦੀ ਠੱਗੀ, ਮਾਮਲਾ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਅਮਰਗੜ੍ਹ, 28 ਮਈ (ਜਤਿੰਦਰ ਮੰਨਵੀ)- ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਥਾਣਾ ਅਮਰਗੜ੍ਹ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ | ਭੱਟੀਆਂ ਖ਼ੁਰਦ ਦੇ ਰਹਿਣ ਵਾਲੇ ਸੁਖਜਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਮੁਤਾਬਿਕ ਕਥਿਤ ਦੋਸ਼ੀ ਪੁਸ਼ਪਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਧੂਰੀ ਸੰਗਰੂਰ ਨੇ ਉਸ ਦੇ ਧੀ-ਪੁੱਤ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 1 ਲੱਖ 60 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ | ਸ਼ਿਕਾਇਤ ਕਰਤਾ ਅਨੁਸਾਰ ਪੈਸੇ ਲੈਣ ਦੇ ਬਾਵਜੂਦ ਨਾ ਤਾਂ ਬੱਚਿਆਂ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਰਕਮ ਵਾਪਸ ਕੀਤੀ ਗਈ | ਅਮਰਗੜ੍ਹ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੁਲਜ਼ਮ ਪੁਸ਼ਪਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਵੋਟਾਂ ਦੀ ਗਿਣਤੀ ਲਈ ਕਾਊਾਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਕਰਵਾਈ <br/> ਅਗਲੀ ਖ਼ਬਰ ਘਰਾਂ ਅੱਗੇ ਖੜ੍ਹਾ ਸੀਵਰੇਜ ਦਾ ਗੰਦਾ ਪਾਣੀ ਲੋਕਾਂ ਲਈ ਬਣਿਆ ਸਿਰਦਰਦੀ <br/>
Ad Position 24