07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵੋਟਾਂ ਦੀ ਗਿਣਤੀ ਲਈ ਕਾਊਾਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਕਰਵਾਈ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਅਮਰਗੜ੍ਹ, 28 ਮਈ (ਪਵਿੱਤਰ ਸਿੰਘ) - ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਦੀ ਵੋਟਾਂ ਦੀ ਗਿਣਤੀ ਨੂੰ ਪਾਰਦਰਸ਼ੀ, ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਕਾਊਾਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਕਰਵਾਈ ਗਈ | ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅਮਰਗੜ੍ਹ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਮਈ 2026 ਨੂੰ ਸਵੇਰੇ 08:00 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਇਸ ਲਈ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਕਿਹਾ ਕਿ ਕਾਊਾਟਿੰਗ ਸਟਾਫ਼ ਨੂੰ ਰਿਹਰਸਲ ਦੌਰਾਨ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਗਿਣਤੀ ਪ੍ਰਕਿਰਿਆ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਤਾਂ ਜੋ ਗਿਣਤੀ ਦਾ ਕੰਮ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ | ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ ਅਤੇ ਕਾਊਾਟਿੰਗ ਸੈਂਟਰ ਵਿੱਚ ਕੇਵਲ ਅਧਿਕਾਰਤ ਵਿਅਕਤੀਆਂ ਨੂੰ ਹੀ ਦਾਖ਼ਲਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਸੰਪੰਨ ਕਰਵਾਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ | ਰਿਹਰਸਲ ਦੌਰਾਨ ਸਬੰਧਤ ਅਧਿਕਾਰੀ, ਕਾਊਾਟਿੰਗ ਸੁਪਰਵਾਈਜ਼ਰ ਅਤੇ ਹੋਰ ਚੋਣ ਅਮਲਾ ਵੀ ਮੌਜੂਦ ਰਿਹਾ |

Ad Position 22
No active advertisement
ਪਿਛਲੀ ਖ਼ਬਰ ਵੋਟਾਂ ਦੀ ਗਿਣਤੀ ਨੂੰ ਲੈ ਕੇ ਉਮੀਦਵਾਰਾਂ ਦੀਆਂ ਧੜਕਣਾਂ ਹੋਈਆਂ ਤੇਜ਼ <br/> ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ 1.60 ਲੱਖ ਦੀ ਠੱਗੀ, ਮਾਮਲਾ ਦਰਜ
Ad Position 24