ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ 'ਤੇ ਆਗੂਆਂ ਤੇ ਵਰਕਰਾਂ ਨੇ ਮਨਾਈ ਖ਼ੁਸ਼ੀ <br/>
ਅਜੀਤ ਡੈਸਕ
29-05-2026
ਪੰਜਾਬ ਵਿਕਸਿਤ ਸੂਬਿਆਂ ਦੀ ਕਤਾਰ ਵਿਚ ਸ਼ਾਮਿਲ ਹੋਵੇਗਾ-ਜਥੇਦਾਰ ਧਨੌਲਾ
ਧਨੌਲਾ, (ਜਤਿੰਦਰ ਸਿੰਘ ਧਨੌਲਾ)- ਕੇਵਲ ਸਿੰਘ ਢਿੱਲੋਂ ਦੇ ਬੀਜੇਪੀ ਪੰਜਾਬ ਦਾ ਪ੍ਰਧਾਨ ਬਣਨ ਨਾਲ ਜਥੇਬੰਦਕ ਢਾਂਚਾ ਮਜ਼ਬੂਤ ਹੋਵੇਗਾ ਅਤੇ ਬੀਜੇਪੀ ਪੰਜਾਬ ਨਵੇਂ ਦਿਹੱਸਦੇ ਸਿਰਜਦੀ ਦਿਖਾਈ ਦੇਵੇਗੀ | ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਮੁੱਢਲੀ ਕਤਾਰ ਦੇ ਆਗੂ ਜਥੇਦਾਰ ਸੁਖਵੰਤ ਸਿੰਘ ਧਨੌਲਾ ਅਤੇ ਮੰਡੀ ਦੇ ਉੱਘੇ ਕਾਰੋਬਾਰੀ ਬਲਜਿੰਦਰ ਸਿੰਘ ਵੜਿੰਗ ਨੇ ਗੱਲਬਾਤ ਕਰਦਿਆਂ ਕੀਤਾ | ਉਕਤ ਆਗੂਆਂ ਨੇ ਆਖਿਆ ਕਿ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਨਾਲ ਵੱਡੀ ਪੱਧਰ 'ਤੇ ਹਰ ਬੇਘਰੇ ਨੂੰ ਘਰ ਮੁਹੱਈਆ ਕਰਵਾਏ ਗਏ ਹਨ | ਸਿੰਚਾਈ ਲਈ ਜਿੰਨੀ ਪਾਈਪਲਾਈਨ ਪਾਈ ਗਈ ਹੈ ਉਹ ਸਾਰੀ ਕੇਂਦਰ ਦੀ ਭੇਜੀ ਗਈ ਗਰਾਂਟ ਨਾਲ ਪਾਈ ਗਈ ਹੈ | ਇਸ ਤੋਂ ਇਲਾਵਾ ਨਰੇਗਾ ਦੇ ਨਾਲ ਹਰ ਮਿਹਨਤਕਸ਼ ਇਨਸਾਨ ਨੂੰ ਰੁਜ਼ਗਾਰ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ | ਬਲਜਿੰਦਰ ਸਿੰਘ ਵੜਿੰਗ ਨੇ ਆਖਿਆ ਕਿ ਭਾਰਤ ਦੇ ਜਿਸ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੀ ਹੈ ਉੱਥੋਂ ਦੇ ਅਮਨ ਸ਼ਾਂਤੀ ਦਾ ਗਰਾਫ਼ ਬਿਹਤਰ ਹੋਇਆ ਹੈ | ਉੱਥੋਂ ਦੇ ਸੂਬੇ ਵਿਕਸਿਤ ਸੂਬਿਆਂ ਦੀ ਕਤਾਰ ਵਿਚ ਸ਼ਾਮਿਲ ਹੋ ਚੁੱਕੇ ਹਨ | ਸ: ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨ ਬਣਨ ਨਾਲ ਪੰਜਾਬ ਨੂੰ ਵੀ ਨਮੂਨੇ ਦਾ ਸੂਬਾ ਬਣਨ ਦਾ ਸੁਭਾਗ ਪ੍ਰਾਪਤ ਹੋਵੇਗਾ |
ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨ ਬਣਨ ਨਾਲ ਭਾਜਪਾ ਪੰਜਾਬ 'ਚ ਮਜਬੂਤ ਹੋਵੇਗੀ- ਜੀਵਨ ਕੁਮਾਰ ਬਾਂਸਲ
ਧਨੌਲਾ, (ਜਤਿੰਦਰ ਸਿੰਘ ਧਨੌਲਾ)- ਕੇਵਲ ਸਿੰਘ ਢਿੱਲੋਂ ਬੜੇ ਹੀ ਧੜੱਲੇ ਵਾਲੇ ਇਨਸਾਨ ਹਨ | ਪਾਰਟੀ ਹਾਈ ਕਮਾਂਡ ਵਲੋਂ ਉਨ੍ਹਾਂ ਨੂੰ ਬੀਜੇਪੀ ਪੰਜਾਬ ਦਾ ਪ੍ਰਧਾਨ ਲਗਾ ਕੇ ਬੜਾ ਹੀ ਸ਼ਲਾਘਾਯੋਗ ਕਾਰਜ ਕੀਤਾ ਗਿਆ ਹੈ | ਜਿਸ ਤੋਂ ਇਹ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿਚ ਭਾਰਤੀ ਜਨਤਾ ਪਾਰਟੀ ਪੰਜਾਬ ਭਰ ਅੰਦਰ, ਪੰਜਾਬ ਦੀ ਬਿਹਤਰੀ ਲਈ ਜ਼ੋਰਦਾਰ ਭੂਮਿਕਾ ਅਦਾ ਕਰਦੀ ਦਿਖਾਈ ਦੇਵੇਗੀ | ਇਹ ਪ੍ਰਗਟਾਵਾ ਮਾਰਕੀਟ ਕਮੇਟੀ ਧਨੌਲਾ ਦੇ ਸਾਬਕਾ ਚੇਅਰਮੈਨ ਅਤੇ ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੀਵਨ ਕੁਮਾਰ ਬਾਂਸਲ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਆਖਿਆ ਕਿ ਕੇਵਲ ਸਿੰਘ ਢਿੱਲੋਂ ਨੇ ਰਾਜਨੀਤੀ 'ਚ ਮਜ਼ਬੂਤ ਪਕੜ ਸਥਾਪਿਤ ਹੁੰਦਿਆਂ ਹੀ ਬਰਨਾਲੇ ਨੂੰ ਜ਼ਿਲ੍ਹੇ ਦਾ ਦਰਜਾ ਲੈ ਕੇ ਦਿੱਤਾ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲੇ ਨੂੰ ਸੌਂਪ ਕੇ ਐਸੀ ਮੋਹਰ ਲਗਾਈ ਜਿਸ ਦਾ ਅੱਜ ਤੱਕ ਕੋਈ ਚਾਹ ਕੇ ਵੀ ਮੁਕਾਬਲਾ ਨਹੀਂ ਕਰ ਸਕਿਆ |
ਕੇਵਲ ਸਿੰਘ ਢਿੱਲੋਂ ਦੇ ਭਾਜਪਾ ਦੇ ਸੂਬਾ ਪ੍ਰਧਾਨ ਬਣਨ 'ਤੇ ਖ਼ੁਸ਼ੀ ਮਨਾਈ
ਟੱਲੇਵਾਲ, (ਸੋਨੀ ਚੀਮਾ)-ਭਾਰਤੀ ਜਨਤਾ ਪਾਰਟੀ ਹਾਈਕਮਾਂਡ ਨੇ ਸੰਗਠਨਾਤਮਕ ਢਾਂਚੇ ਵਿਚ ਵੱਡਾ ਫੇਰਬਦਲ ਕਰਦਿਆਂ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ | ਜਿਸ ਦੇ ਚੱਲਦਿਆਂ ਸਮੁੱਚੇ ਜ਼ਿਲੇ੍ਹ ਬਰਨਾਲਾ ਵਿਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸੇ ਕੜੀ ਦੇ ਚੱਲਦਿਆਂ ਪਿੰਡ ਚੀਮਾ ਵਿਖੇ ਵੀ ਭਾਜਪਾ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਚੀਮਾ ਦੀ ਅਗਵਾਈ ਵਿਚ ਸ: ਕੇਵਲ ਸਿੰਘ ਢਿੱਲੋਂ ਦੇ ਸੂਬਾ ਪ੍ਰਧਾਨ ਲੱਗਣ 'ਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ | ਇਸ ਮੌਕੇ ਬੀਬੀ ਪਰਮਜੀਤ ਕੌਰ ਚੀਮਾ ਨੇ ਕਿਹਾ ਕਿ ਸ: ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਤੋਂ ਬਾਅਦ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ: ਕੇਵਲ ਸਿੰਘ ਢਿੱਲੋਂ ਵਰਗੇ ਆਗੂ ਦੀ ਇਹ ਨਿਯੁਕਤੀ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੇ ਹੱਕ ਵਿਚ ਜਾਣ ਵਾਲੀ ਹੈ | ਇਸ ਮੌਕੇ ਮੰਗਾ ਸਿੰਘ ਥਿੰਦ, ਨਛੱਤਰ ਸਿੰਘ, ਭੋਲਾ ਸਿੰਘ ਥਿੰਦ, ਗੁਰਲਾਲ ਸਿੰਘ ਥਿੰਦ, ਗੁਰਸੇਵਕ ਸਿੰਘ ਥਿੰਦ, ਜਗਤਾਰ ਸਿੰਘ ਉਗੋਕੇ, ਰੂਪ ਸਿੰਘ ਚੱਕੀ ਵਾਲਾ, ਪ੍ਰਭੂ ਸ਼ਹਿਣਾ, ਮਨਿੰਦਰ ਸਿੰਘ, ਸਰਬਜੀਤ ਕੌਰ, ਹਰਬੰਸ ਕੌਰ, ਗੁਰਮੀਤ ਕੌਰ, ਚਰਨਜੀਤ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਅਕਤੀ ਅਤੇ ਔਰਤਾਂ ਹਾਜ਼ਰ ਸਨ |
ਸੂਬਾ ਪ੍ਰਧਾਨ ਬਣਨ ਦੀ ਖ਼ੁਸ਼ੀ 'ਚ ਭਾਜਪਾ ਵਰਕਰਾਂ ਨੇ ਲੱਡੂ ਵੰਡੇ
ਤਪਾ ਮੰਡੀ, (ਪ੍ਰਵੀਨ ਗਰਗ)-ਕੇਂਦਰੀ ਲੀਡਰਸ਼ਿਪ ਵਲੋਂ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜਿਸ ਤਹਿਤ ਜ਼ਿਲ੍ਹਾ ਜਨਰਲ ਸਕੱਤਰ ਸੋਮਨਾਥ ਸ਼ਰਮਾ ਦੀ ਅਗਵਾਈ ਹੇਠ ਢਿੱਲੋਂ ਦੇ ਸੂਬਾ ਪ੍ਰਧਾਨ ਬਣਨ ਦੀ ਖ਼ੁਸ਼ੀ 'ਚ ਸਮੂਹ ਵਰਕਰਾਂ ਸਮੇਤ ਤਪਾ ਵਿਖੇ ਲੱਡੂ ਵੰਡੇ | ਇਸ ਮੌਕੇ ਉਨ੍ਹਾਂ ਨਾਲ ਤਪਾ ਭਾਜਪਾ ਮੰਡਲ ਦੇ ਪ੍ਰਧਾਨ ਅਸ਼ਵਨੀ ਬਹਾਵਲਪੁਰੀਆ ਵੀ ਮੌਜੂਦ ਸਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋਮਨਾਥ ਸ਼ਰਮਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੇ ਸੁਨੀਲ ਜਾਖੜ ਦੀ ਥਾਂ ਇੱਕ ਮਜ਼ਬੂਤ ਸਿੱਖ ਚਿਹਰੇ ਵਜੋਂ ਕੇਵਲ ਢਿੱਲੋਂ ਨੂੰ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨਾਲ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਪਰੈਟੀ ਭਾਰਤੀ, ਰਕੇਸ਼ ਭੈਣੀ, ਗੋਲਡੀ ਮਿੱਤਲ, ਹਰੀਸ਼ ਚੰਦਰ ਗੋਸ਼ਾ, ਮੇਸ਼ੀ ਪੱਖੋ ਆਦਿ ਪਾਰਟੀ ਵਰਕਰ ਮੌਜੂਦ ਸਨ |
ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਪ੍ਰਧਾਨ ਬਣਾਏ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ
ਹੰਡਿਆਇਆ, (ਗੁਰਜੀਤ ਸਿੰਘ ਖੁੱਡੀ)-ਭਾਰਤੀ ਜਨਤਾ ਪਾਰਟੀ ਵਲੋਂ ਸਾਬਕਾ ਐਮ.ਐਲ.ਏ ਸ: ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ਨਾਲ ਸਿਆਸੀ ਮਾਹੌਲ ਗਰਮਾ ਗਿਆ ਹੈ | ਇਸ ਸਬੰਧੀ ਹੰਡਿਆਇਆ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕੁਮਾਰ ਸ਼ਾਸਤਰੀ, ਅਖਿਲੇਸ਼ ਸ਼ਰਮਾ, ਅਸ਼ਵਨੀ ਕੁਮਾਰ ਸ਼ਰਮਾ ਅਤੇ ਸੁਖਮਿੰਦਰ ਪਾਲ ਜੇਠੀ, ਸਰਬਜੀਤ ਸਿੰਘ, ਸੋਮਨਾਥ, ਗੋਰਾ ਲਾਲ, ਸੁਰਜੀਤ ਸਿੰਘ ਬੋਗੜ ਨੇ ਸਾਂਝੇ ਤੌਰ 'ਤੇ ਕਿਹਾ ਕਿ ਮਿਹਨਤੀ ਅਤੇ ਲੋਕਪਿ੍ਯ ਆਗੂ ਕੇਵਲ ਸਿੰਘ ਢਿੱਲੋਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪ ਕੇ ਪਾਰਟੀ ਨੇ ਪੰਜਾਬ ਦੇ ਵਰਕਰਾਂ, ਆਗੂਆਂ ਦਾ ਮਾਣ ਵਧਾਇਆ ਹੈ | ਉਨ੍ਹਾਂ ਕਿਹਾ ਕਿ ਢਿੱਲੋਂ ਦਾ ਵਿਸ਼ਾਲ ਰਾਜਨੀਤਿਕ ਤਜਰਬਾ ਅਤੇ ਲੋਕਾਂ ਨਾਲ ਡੂੰਘਾ ਜੁੜਾਅ ਭਾਜਪਾ ਨੂੰ ਪੰਜਾਬ ਵਿਚ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ