07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਖ਼ੁਸ਼ ਕਈ ਪਰਿਵਾਰਾਂ ਨੇ ਫੜਿਆ ਝਾੜੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਲਹਿਰਾਗਾਗਾ, 28 ਮਈ (ਅਸ਼ੋਕ ਗਰਗ) - ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਭਲਾਈ ਨੀਤੀਆਂ ਤੋਂ ਖ਼ੁਸ਼ ਇਲਾਕੇ ਦੇ ਅਨੇਕਾਂ ਪਰਿਵਾਰਾਂ ਨੇ ਮੋਨੂ ਸ਼ਰਮਾ ਦੀ ਪ੍ਰੇਰਨਾ ਨਾਲ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਧਰਮਪਤਨੀ ਸੀਮਾ ਗੋਇਲ ਦੀ ਹਾਜ਼ਰੀ 'ਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਮੈਡਮ ਸੀਮਾ ਗੋਇਲ ਨੇ ਪਾਰਟੀ 'ਚ ਸ਼ਾਮਿਲ ਹੋਏ ਵਿਅਕਤੀਆਂ ਦਾ ਸਵਾਗਤ ਕੀਤਾ ਤੇ ਵਿਸ਼ਵਾਸ ਦਿਵਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸੇ ਦੌਰਾਨ ਪਾਰਟੀ ਵਿਚ ਸ਼ਾਮਿਲ ਹੋਏ ਵਿਅਕਤੀਆਂ ਨੇ ਮੈਡਮ ਸੀਮਾ ਗੋਇਲ ਨੂੰ ਆਪਣੀ ਬਸਤੀ ਦੀਆਂ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ | ਲੋਕਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਦਿਆਂ ਮੈਡਮ ਸੀਮਾ ਗੋਇਲ ਨੇ ਪੂਰਾ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿਚ ਇਲਾਕੇ ਦੇ ਸਾਰੇ ਜਾਇਜ਼ ਕੰਮ ਪਹਿਲ ਦੇ ਆਧਾਰ 'ਤੇ ਹੱਲ ਕਰਵਾਏ ਜਾਣਗੇ ਅਤੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ | ਇਸ ਮੌਕੇ ਮਾਰਕੀਟ ਕਮੇਟੀ ਲਹਿਰਾਗਾਗਾ ਦੇ ਚੇਅਰਮੈਨ ਡਾਕਟਰ ਸ਼ੀਸ਼ਪਾਲ ਆਨੰਦ, ਟਰੱਕ ਯੂਨੀਅਨ ਦੇ ਪ੍ਰਧਾਨ ਸਤਪਾਲ ਸਿੰਘ ਕਾਲਾ ਖੰਡੇਬਾਦ, ਪੁਰਸ਼ੋਤਮ ਗੋਇਲ ਲਹਿਲ ਕਲਾਂ ਵਾਲੇ, ਗੋਲੂ ਗੋਇਲ ਬਲਾਕ ਪ੍ਰਧਾਨ, ਮੋਨੂ ਸ਼ਰਮਾ ਯੂਥ ਬਲਾਕ ਪ੍ਰਧਾਨ, ਅਜੇ ਕੁਮਾਰ ਠੋਲੀ ਸੀਨੀਅਰ ਆਗੂ, ਕੌਂਸਲਰ ਮੰਜੂ ਗੋਇਲ, ਅਨੂ ਗਰਗ ਪ੍ਰਧਾਨ, ਮਹਿਲਾ ਵਿੰਗ, ਕੇਸ਼ਵ ਬਾਂਸਲ ਗੁਰਲਾਲ ਸਿੰਘ, ਪ੍ਰਗਟ ਸਿੰਘ, ਜੱਗੀ ਸਿੰਘ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅੰਡਰ-17 ਟੂਰਨਾਮੈਂਟ ਦਾ ਐਲਪਾਈਨ ਸਕੂਲ 'ਚ ਉਦਘਾਟਨ ਗਰੇਵਾਲ ਨੇ ਕੀਤਾ <br/> ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ 'ਤੇ ਆਗੂਆਂ ਤੇ ਵਰਕਰਾਂ ਨੇ ਮਨਾਈ ਖ਼ੁਸ਼ੀ <br/>
Ad Position 24