07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਅੰਡਰ-17 ਟੂਰਨਾਮੈਂਟ ਦਾ ਐਲਪਾਈਨ ਸਕੂਲ 'ਚ ਉਦਘਾਟਨ ਗਰੇਵਾਲ ਨੇ ਕੀਤਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਭਵਾਨੀਗੜ੍ਹ, 28 ਮਈ, (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਜ਼ਿਲ੍ਹਾ ਸੰਗਰੂਰ ਸ਼ਤਰੰਜ ਚੈਂਪੀਅਨਸ਼ਿਪ ਦੇ ਜ਼ਿਲ੍ਹਾ ਪੱਧਰੀ ਸੀਨੀਅਰ ਓਪਨ ਅਤੇ ਮਹਿਲਾ ਵਰਗ ਅੰਡਰ-17 ਓਪਨ ਟੂਰਨਾਮੈਂਟ ਦਾ ਆਗਾਜ਼ ਐਲਪਾਈਨ ਪਬਲਿਕ ਸਕੂਲ ਵਿਖੇ ਕੀਤਾ ਗਿਆ | ਜਿਸ ਦਾ ਉਦਘਾਟਨ ਸਕੂਲ ਦੇ ਮੈਨੇਜਰ ਹਰਮੀਤ ਸਿੰਘ ਗਰੇਵਾਲ ਨੇ ਕੀਤਾ ਗਿਆ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸ਼ਤਰੰਜ ਬੁੱਧੀਮਾਨੀ, ਧੀਰਜ ਅਤੇ ਧਿਆਨ ਕੇਂਦਰਿਤ ਕਰਨ ਵਾਲੀ ਖੇਡ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਦੇ ਨਾਲ-ਨਾਲ ਸ਼ਤਰੰਜ ਵਰਗੀਆਂ ਬੌਧਿਕ ਖੇਡਾਂ 'ਚ ਵੀ ਵਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਉਹ ਆਪਣੀ ਸੋਚਣ ਸਮਝਣ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਕਰ ਸਕਣ | ਇਸ ਦੌਰਾਨ ਜ਼ਿਲ੍ਹਾ ਸ਼ਤਰੰਜ ਐਸੋਸੀਏਸ਼ਨ ਦੀ ਸਕੱਤਰ ਸੁਖਵੀਰ ਕੌਰ ਨੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਟੂਰਨਾਮੈਂਟ ਨੌਜਵਾਨਾਂ ਵਿੱਚ ਆਤਮਵਿਸ਼ਵਾਸ, ਅਨੁਸ਼ਾਸਨ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ | ਟੂਰਨਾਮੈਂਟ ਵਿੱਚ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਖੇਤਰਾਂ ਤੋਂ ਵੱਡੀ ਗਿਣਤੀ ਵਿੱਚ ਖਿਡਾਰੀ ਭਾਗ ਲੈ ਰਹੇ ਹਨ | ਪ੍ਰਬੰਧਕਾਂ ਨੇ ਦੱਸਿਆ ਕਿ ਚੁਣੇ ਗਏ ਖਿਡਾਰੀਆਂ ਦੀ ਐਂਟਰੀ ਫ਼ੀਸ ਜ਼ਿਲ੍ਹਾ ਸ਼ਤਰੰਜ ਐਸੋਸੀਏਸ਼ਨ ਸੰਗਰੂਰ ਵੱਲੋਂ ਅਦਾ ਕੀਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਸ਼ਤਰੰਜ ਐਸੋਸੀਏਸ਼ਨ ਦੇ ਪ੍ਰਧਾਨ ਨਵੀਨ ਕੁਮਾਰ ਤੋਂ ਇਲਾਵਾ ਹੋਰ ਆਗੂ ਅਤੇ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਰ-ਵਾਰ ਖਾਓ ਪਰ ਥੋੜ੍ਹਾ-ਥੋੜ੍ਹਾ ਅਗਲੀ ਖ਼ਬਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਖ਼ੁਸ਼ ਕਈ ਪਰਿਵਾਰਾਂ ਨੇ ਫੜਿਆ ਝਾੜੂ <br/>
Ad Position 24