13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

'ਆਪ' ਨੇ ਧੱਕੇਸ਼ਾਹੀ ਕਰਵਾ ਕੇ ਜਿੱਤੀਆਂ ਨਗਰ ਨਿਗਮ ਚੋਣਾਂ-ਅਕਾਲੀ ਆਗੂ

Ad Position 21
No active advertisement
ਅਜੀਤ ਡੈਸਕ 31-05-2026
ਬਰਨਾਲਾ, 30 ਮਈ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਨਗਰ ਨਿਗਮ ਬਰਨਾਲਾ ਦੀਆਂ ਹੋਈਆਂ ਚੋਣਾਂ ਵਿਚ ਸਿਵਲ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਆਮ ਆਦਮੀ ਪਾਰਟੀ ਉੱਪਰ ਧੱਕੇਸ਼ਾਹੀ ਦੇ ਗੰਭੀਰ ਦੋਸ਼ ਲਾਏ ਗਏ ਹਨ | ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਵਿਖੇ ਅਕਾਲੀ ਆਗੂਆਂ ਅਤੇ ਅਕਾਲੀ ਉਮੀਦਵਾਰਾਂ ਵਲੋਂ ਕੀਤੀ ਗਈ ਪ੍ਰੈਸ ਕਾਨਫ਼ਰੰਸ ਦੌਰਾਨ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਕੌਮੀ ਮੀਤ ਪ੍ਰਧਾਨ ਸੰਜੀਵ ਸ਼ੋਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਨਗਰ ਨਿਗਮ ਚੋਣਾਂ ਵਿਚ ਵੱਧ ਤੋਂ ਵੱਧ ਵਾਰਡਾਂ ਵਿਚ ਜਿੱਤ ਦਿਵਾਉਣ ਲਈ ਪਹਿਲਾਂ ਤਾਂ ਪ੍ਰਸ਼ਾਸਨ ਵਲੋਂ ਵਾਰ-ਵਾਰ ਵੋਟਰ ਸੂਚੀਆਂ ਵਿਚ ਤਬਦੀਲੀਆਂ ਕੀਤੀਆਂ ਗਈਆਂ ਅਤੇ ਫਿਰ ਉਮੀਦਵਾਰਾਂ ਨੂੰ ਕਾਗ਼ਜ਼ ਨਹੀਂ ਭਰਨ ਦਿੱਤੇ ਗਏ ਜਾਂ ਰੱਦ ਕਰ ਦਿੱਤੇ ਗਏ | ਉਨ੍ਹਾਂ ਪੁਲਿਸ ਦੇ ਦੋ ਅਧਿਕਾਰੀਆਂ ਉੱਪਰ ਦੋਸ਼ ਲਾਉਂਦਿਆਂ ਕਿਹਾ ਕਿ ਵੋਟਿੰਗ ਵਾਲੇ ਦਿਨ ਇਨ੍ਹਾਂ ਅਧਿਕਾਰੀਆਂ ਵਲੋਂ ਪੋਿਲੰਗ ਬੂਥਾਂ ਉੱਪਰ ਜਾ ਕੇ ਵਿਰੋਧੀ ਉਮੀਦਵਾਰਾਂ ਅਤੇ ਪੋਿਲੰਗ ਏਜੰਟਾਂ ਨਾਲ ਬਦਸਲੂਕੀ ਕਰਦਿਆਂ ਪੋਿਲੰਗ ਬੂਥਾਂ ਦੇ ਕੈਮਰੇ ਬੰਦ ਕਰ ਕੇ ਸ਼ਰੇਆਮ ਧੱਕੇਸ਼ਾਹੀ ਕੀਤੀ ਗਈ | ਕੁੱਝ ਵਾਰਡਾਂ ਜਿਨ੍ਹਾਂ ਵਿਚ ਵਾਰਡ ਨੰਬਰ 20 ਅਤੇ ਵਾਰਡ ਨੰਬਰ 44 ਵਿਖੇ ਹੋਈ ਧੱਕੇਸ਼ਾਹੀ ਦੀਆਂ ਵੀਡੀਜ਼ ਬਕਾਇਦਾ ਸੋਸ਼ਲ ਮੀਡੀਆ ਉੱਪਰ ਵੀ ਘੁੰਮ ਰਹੀਆਂ ਹਨ | ਉਕਤ ਆਗੂਆਂ ਨੇ ਕਿਹਾ ਕਿ ਉਨ੍ਹਾਂ ਵਲੋਂ ਚੋਣ ਕਮਿਸ਼ਨ ਤੋਂ ਸਾਰੇ ਬੂਥਾਂ ਦੀ ਵੀਡੀਓਜ਼ ਹਾਸਲ ਕੀਤੀ ਜਾ ਰਹੀ ਹੈ ਅਤੇ ਸੋਮਵਾਰ ਨੂੰ ਪਾਰਟੀ ਦੀ ਲੀਗਲ ਟੀਮ ਵਲੋਂ ਆਮ ਆਦਮੀ ਪਾਰਟੀ, ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਕੀਤੀ ਗਈ ਧੱਕੇਸ਼ਾਹੀ ਸਬੰਧੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਜਾ ਰਿਹਾ ਹੈ | ਪ੍ਰੈਸ ਕਾਨਫ਼ਰੰਸ ਦੌਰਾਨ ਮੌਜੂਦ ਅਕਾਲੀ ਉਮੀਦਵਾਰਾਂ ਨੇ ਗੰਭੀਰ ਦੋਸ਼ ਲਾਉਂਦਿਆਂ ਦੱਸਿਆ ਕਿ ਵੋਟਾਂ ਵਾਲੇ ਕਈ ਬੂਥਾਂ ਉੱਪਰ ਪੁਲਿਸ ਵਲੋਂ ਖ਼ੁਦ ਬੂਥ ਕੈਪਚਰਿੰਗ ਕਰ ਕੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਅਤੇ ਪੋਲਿੰਗ ਏਜੰਟਾਂ ਨੂੰ ਬਾਹਰ ਕੱਢ ਦਿੱਤਾ ਗਿਆ ਅਤੇ ਜਾਅਲੀ ਵੋਟਾਂ ਪਵਾਈਆਂ ਗਈਆਂ | ਗਿਣਤੀ ਵਾਲੇ ਦਿਨ ਵੱਡੀ ਗਿਣਤੀ ਵਿਚ ਬੈਲਟ ਬਕਸਿਆਂ ਦੀਆਂ ਸੀਲਾਂ ਟੁੱਟੀਆਂ ਹੋਈਆਂ ਸਨ ਅਤੇ ਸੈਂਕੜਿਆਂ ਦੀ ਗਿਣਤੀ ਵਿਚ ਬੈਲਟ ਪੇਪਰਾਂ ਉੱਪਰ ਸੱਤਾਧਾਰੀ ਧਿਰ ਦੇ ਚੋਣ ਨਿਸ਼ਾਨ ਉੱਪਰ ਇੱਕੋ ਜਗ੍ਹਾ ਮੋਹਰ ਦੇ ਨਿਸ਼ਾਨ ਲੱਗੇ ਹੋਏ ਸਨ | ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਨੇ ਪੁਲਿਸ ਪ੍ਰਸ਼ਾਸ਼ਨ ਤੋਂ ਵਿਰੋਧੀ ਉਮੀਦਵਾਰਾਂ ਉੱਪਰ ਧੱਕੇਸ਼ਾਹੀ ਕਰਵਾ ਕੇ ਇਹ ਚੋਣਾਂ ਜਿੱਤੀਆਂ ਹਨ | ਇਸ ਮੌਕੇ ਸੀਨੀਅਰ ਆਗੂ ਤੇਜਿੰਦਰ ਸਿੰਘ ਸੋਨੀ ਜਾਗਲ, ਸਰਕਲ ਪ੍ਰਧਾਨ ਬੇਅੰਤ ਸਿੰਘ ਬਾਠ, ਜਥੇਦਾਰ ਜਰਨੈਲ ਸਿੰਘ ਭੋਤਨਾ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਸੁਖਪਾਲ ਸਿੰਘ ਰੁਪਾਣਾ, ਗੁਰਜੰਟ ਸਿੰਘ ਸੋਨਾ, ਬੇਅੰਤ ਸਿੰਘ ਧਾਲੀਵਾਲ, ਜਸਪ੍ਰੀਤ ਸਿੰਘ ਜੱਸਾ ਸਿੱਧੂ, ਬੀਬੀ ਅਨੀਤਾ ਮੱਟੂ, ਇਕਬਾਲ ਸਿੰਘ ਭੋਤਨਾ ਤੋਂ ਇਲਾਵਾ ਵੱਖ-ਵੱਖ ਵਾਰਡਾਂ ਵਿਚੋਂ ਚੋਣਾਂ ਲੜੇ ਉਮੀਦਵਾਰ ਅਤੇ ਅਕਾਲੀ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੇ ਕੰਮਾਂ ਉੱਪਰ ਮੋਹਰ ਲਗਾ ਕੇ ਬਰਨਾਲਾ ਵਾਸੀਆਂ ਨੇ ਨਗਰ ਨਿਗਮ ਚੋਣਾਂ 'ਚ ਦਿੱਤਾ ਜਿੱਤ ਦਾ ਫ਼ਤਵਾ-ਮੀਤ ਹੇਅਰ ਅਗਲੀ ਖ਼ਬਰ ਪੁਲਿਸ ਦੀ ਡਿਊਟੀ 'ਚ ਵਿਘਨ ਪਾਉਣ ਵਾਲੇ ਖ਼ਿਲਾਫ਼ ਮਾਮਲਾ ਦਰਜ
Ad Position 24