14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਪੰਜਾਬ ਪਬਲਿਕ ਸਕੂਲ ਵਿਖੇ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 31-05-2026
ਧਨੌਲਾ, 30 ਮਈ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਧਨੌਲਾ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਵਿਦਿਆਰਥੀਆਂ ਦੇ ਕਲਾਸ ਵਾਈਜ਼ ਬੈਜ ਬਣਾਉਣ, ਮਾਸਕ ਬਣਾਉਣ, ਪੋਸਟਰ ਮੇਕਿੰਗ, ਸਲੋਗਨ ਲਿਖਣ ਅਤੇ ਅੰਗਰੇਜ਼ੀ ਕਵਿਤਾ ਰਚਨਾ ਮੁਕਾਬਲੇ, ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਤੋਂ ਇਲਾਵਾ ਸਕੂਲ ਵਲੋਂ ਇਕ ਜਾਗਰੂਕਤਾ ਰੈਲੀ ਵੀ ਕੱਢੀ ਗਈ, ਜਿਸ ਰਾਹੀਂ ਵਿਦਿਆਰਥੀਆਂ ਨੇ ਸਮਾਜ ਨੂੰ ਤੰਬਾਕੂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਮੈਡਮ ਸਿਮਰਨ ਨੇ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਇਸਦੀ ਵਰਤੋਂ ਨਾ ਕਰਨ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦਾ ਸੰਦੇਸ਼ ਦਿੱਤਾ | ਇਸ ਮੌਕੇ ਕੋਆਰਡੀਨੇਟਰ ਸਾਹਿਲ ਰਾਜਪੂਤ, ਸੀ.ਸੀ.ਏ. ਕੋਆਰਡੀਨੇਟਰ ਮੈਡਮ ਨਵਰੂਪ, ਸੰਗੀਤ ਅਧਿਆਪਕ ਸਤਨਾਮ ਪਾਠਕ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੈਕੰਡਰੀ ਸਕੂਲ ਮਹਿਲ ਕਲਾਂ ਵਿਖੇ ਲੜਕੀਆਂ ਲਈ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਰੋਜ਼ਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਭਾਸ਼ਨ ਤੇ ਨਾਟਕ ਮੁਕਾਬਲੇ ਕਰਵਾਏ <br/>
Ad Position 24