13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਜੈਪੁਰ-ਕੱਟੜਾ ਐਕਸਪ੍ਰੈਸਵੇਅ ਲਈ ਜ਼ਮੀਨਾਂ ਦੀ ਐਕਵਾਇਰੀ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਭਖਿਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਟੱਲੇਵਾਲ, 31 ਮਈ (ਸੋਨੀ ਚੀਮਾ)-ਭਾਰਤ ਮਾਲਾ ਪ੍ਰੋਜੈਕਟ ਤਹਿਤ ਬਣਾਏ ਜਾ ਰਹੇ ਜੈਪੁਰ-ਕੱਟੜਾ ਐਕਸਪੈੱ੍ਰਸ ਵੇਅ ਲਈ ਜ਼ਮੀਨਾਂ ਦੀ ਐਕਵਾਇਰੀ ਦੇ ਮੁੱਦੇ 'ਤੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਗਹਿਲ, ਬੀਹਲਾ, ਗਾਗੇਵਾਲ, ਰਾਮਗੜ੍ਹ, ਟੱਲੇਵਾਲ, ਸੰਧੂ ਕਲਾਂ, ਸਹਿਣਾ ਅਤੇ ਹੋਰ ਪਿੰਡਾਂ ਸਮੇਤ ਕੁੱਲ 12 ਪਿੰਡਾਂ ਦੀਆਂ ਖੇਤੀ ਯੋਗ ਜ਼ਮੀਨਾਂ ਘੱਟ ਮੁਆਵਜ਼ੇ 'ਤੇ ਐਕਵਾਇਰ ਕੀਤੇ ਜਾਣ ਨੂੰ ਲੈ ਕੇ ਰੋਡ ਸੰਘਰਸ਼ ਕਮੇਟੀ ਵਲੋਂ ਜਥੇਬੰਦੀਆਂ ਦੇ ਸਹਿਯੋਗ ਸਦਕਾ ਰਾਮਗੜ੍ਹ ਪੁਲ ਹੇਠ ਲਗਾੲਏ ਗਏ ਪੱਕੇ ਮੋਰਚੇ ਦੇ ਅੱਠਵੇਂ ਦਿਨ ਵੱਡੀ ਪੱਧਰ 'ਤੇ ਇਕੱਤਰਤਾ ਕੀਤੀ ਗਈ | ਧਰਨੇ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੇ ਸਰਕਾਰ ਦੀ ਜ਼ਮੀਨ ਐਕਵਾਇਰੀ ਨੀਤੀ ਖ਼ਿਲਾਫ਼ ਤਿੱਖਾ ਰੋਸ ਪ੍ਰਗਟ ਕਰਦਿਆਂ ਇਨਸਾਫ਼ ਪੂਰਨ ਮੁਆਵਜ਼ੇ ਦੀ ਮੰਗ ਦੁਹਰਾਈ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜੱਜ ਸਿੰਘ ਗਹਿਲ, ਜਨਰਲ ਸਕੱਤਰ ਕੁਲਜੀਤ ਸਿੰਘ ਵਜੀਦਕੇ, ਖ਼ਜ਼ਾਨਚੀ ਮਾਨ ਸਿੰਘ ਗੁਰਮ, ਜ਼ਿਲ੍ਹਾ ਆਗੂ ਕਮਲਜੀਤ ਕੌਰ ਬਰਨਾਲਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਬਲਾਕ ਆਗੂ ਸਤਨਾਮ ਸਿੰਘ ਮੂੰਮ, ਕਰਮਜੀਤ ਕੌਰ ਸੰਧੂ ਕਲਾਂ, ਹਰਜੀਤ ਸਿੰਘ ਭਦੌੜ ਅਤੇ ਪ੍ਰਧਾਨ ਗੁਰਪ੍ਰੀਤ ਸਿੰਘ ਸ਼ਹਿਣਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਿਕਾਸ ਦੇ ਨਾਂਅ ਹੇਠ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਨੂੰ ਕੌਡੀਆਂ ਦੇ ਭਾਅ ਐਕਵਾਇਰ ਕਰ ਕੇ ਵੱਡੇ ਕਾਰਪੋਰੇਟ ਘਰਾਨਿਆਂ ਅਤੇ ਕੰਪਨੀਆਂ ਨੂੰ ਲਾਭ ਪਹੁੰਚਾ ਰਹੀ ਹੈ | ਆਗੂਆਂ ਨੇ ਕਿਹਾ ਕਿ ਜੰਮੂ-ਕੱਟੜਾ ਐਕਸਪੈੱ੍ਰਸ ਵੇਅ ਲਈ ਲੁਧਿਆਣਾ ਜ਼ਿਲ੍ਹੇ ਦੇ ਕਿਸਾਨਾਂ ਨੂੰ 85 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਜਦਕਿ ਬਰਨਾਲਾ ਜ਼ਿਲ੍ਹੇ ਦੇ 12 ਪਿੰਡਾਂ ਦੇ ਕਿਸਾਨਾਂ ਨੂੰ ਕੇਵਲ 58 ਲੱਖ ਰੁਪਏ ਪ੍ਰਤੀ ਏਕੜ ਦੇਣ ਦੀ ਗੱਲ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਸਿੱਧੇ ਤੌਰ 'ਤੇ ਬਰਨਾਲਾ ਦੇ ਕਿਸਾਨਾਂ ਨਾਲ ਵਿਤਕਰਾ ਹੈ ਅਤੇ ਹਰ ਏਕੜ ਪਿੱਛੇ 27 ਲੱਖ ਰੁਪਏ ਦਾ ਨੁਕਸਾਨ ਕਿਸਾਨਾਂ ਨੂੰ ਝੱਲਣਾ ਪੈ ਰਿਹਾ ਹੈ | ਉਨ੍ਹਾਂ ਸਵਾਲ ਕੀਤਾ ਕਿ ਜੇਕਰ ਲੁਧਿਆਣਾ ਦੇ ਕਿਸਾਨਾਂ ਨੂੰ ਵੱਧ ਮੁਆਵਜ਼ਾ ਦਿੱਤਾ ਜਾ ਸਕਦਾ ਹੈ ਤਾਂ ਬਰਨਾਲਾ ਦੇ ਕਿਸਾਨਾਂ ਨੂੰ ਇਸ ਹੱਕ ਤੋਂ ਵਾਂਝਾ ਕਿਉਂ ਰੱਖਿਆ ਜਾ ਰਿਹਾ ਹੈ | ਕਿਸਾਨ ਆਗੂਆਂ ਨੇ ਦੱਸਿਆ ਕਿ ਜਥੇਬੰਦੀਆਂ ਵਲੋਂ ਕਈ ਵਾਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਕੇ ਪ੍ਰਭਾਵਿਤ ਕਿਸਾਨਾਂ ਦੀ ਮੰਗ ਉਠਾਈ ਗਈ ਹੈ, ਪਰ ਹਰ ਵਾਰ ਅਧਿਕਾਰੀ ਇਹ ਕਹਿ ਕੇ ਪੱਲਾ ਝਾੜ ਲੈਂਦੇ ਹਨ ਕਿ ਮੁਆਵਜ਼ੇ ਦਾ ਫ਼ੈਸਲਾ ਉੱਚ ਪੱਧਰ 'ਤੇ ਹੋਣਾ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ | ਕਿਸਾਨ ਜਥੇਬੰਦੀਆਂ ਨੇ ਸਪਸ਼ਟ ਐਲਾਨ ਕੀਤਾ ਕਿ ਜਦੋਂ ਤੱਕ ਜ਼ਮੀਨਾਂ ਦੇ ਦੁਫਾੜ, ਰਸਤਿਆਂ, ਸਿੰਚਾਈ ਪ੍ਰਬੰਧਾਂ ਅਤੇ ਮੁਆਵਜ਼ੇ ਸਬੰਧੀ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਅਤੇ ਲੁਧਿਆਣਾ ਦੀ ਤਰਜ਼ 'ਤੇ 85 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਮੋਰਚਾ ਲਗਾਤਾਰ ਜਾਰੀ ਰਹੇਗਾ | ਇਸ ਮੌਕੇ ਕਿਸਾਨ ਆਗੂ ਭਿੰਦਰ ਸਿੰਘ ਮੂੰਮ, ਜੋਗਿੰਦਰ ਸਿੰਘ ਗਹਿਲ, ਮਨਜੀਤ ਕੌਰ ਸੰਧੂ ਕਲਾਂ, ਜਗਸੀਰ ਸਿੰਘ ਗਾਗੇਵਾਲ, ਕੁਲਵੰਤ ਸਿੰਘ ਮਾਨ, ਹਰਦੀਪ ਸਿੰਘ ਭਦੌੜ, ਧਰਮਿੰਦਰ ਸਿੰਘ ਰਾਮਗੜ੍ਹ, ਗੁਰਜੰਟ ਸਿੰਘ ਗਹਿਲ, ਗੁਰਪਾਲ ਸਿੰਘ ਬੀਹਲਾ, ਗਗਨਦੀਪ ਸਿੰਘ ਛੀਨੀਵਾਲ ਖੁਰਦ, ਜਸਪ੍ਰੀਤ ਸਿੰਘ ਜੱਸਾ ਗਹਿਲ, ਊਧਮ ਸਿੰਘ ਗਹਿਲ, ਕੁਲਵੰਤ ਸਿੰਘ ਰੰਧਾਵਾ, ਪ੍ਰੀਤਮ ਸਿੰਘ ਵਜੀਦਕੇ, ਪੂਰਨ ਸਿੰਘ, ਵਿਸਾਖਾ ਸਿੰਘ, ਭਗਵਾਨ ਸਿੰਘ, ਜਗਦੇਵ ਸਿੰਘ ਭਦੌੜ ਸਮੇਤ ਵੱਖ-ਵੱਖ ਪਿੰਡਾਂ ਦੇ ਵੱਡੀ ਗਿਣਤੀ ਕਿਸਾਨ, ਮਜ਼ਦੂਰ ਅਤੇ ਅÏਰਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਆਜ਼ਾਦ ਤੌਰ 'ਤੇ ਜੇਤੂ ਉਮੀਦਵਾਰ ਅਮਰਜੀਤ ਕੌਰ ਦਾ ਜੱਦੀ ਪਿੰਡ ਪੱਖੋਕੇ ਵਾਸੀਆਂ ਵਲੋਂ ਸਨਮਾਨ <br/>
Ad Position 24