13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਧਨੌਲਾ, 31 ਮਈ (ਜਤਿੰਦਰ ਸਿੰਘ ਧਨੌਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਬਰਨਾਲਾ ਦੀ ਮੀਟਿੰਗ ਬਲਾਕ ਪ੍ਰਧਾਨ ਬਲੌਰ ਸਿੰਘ ਦੀ ਪ੍ਰਧਾਨਗੀ ਹੇਠ ਧਨੌਲਾ ਵਿਖੇ ਹੋਈ | ਇਸ ਮੌਕੇ ਆਗੂਆਂ ਨੇ ਦੱਸਿਆ ਕਿ 2 ਜੂਨ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਕਿਸਾਨਾਂ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਮੰਗਾਂ ਮਸਲਿਆਂ ਨੂੰ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਕਿਸ ਪ੍ਰਕਾਰ ਨਜ਼ਰ ਅੰਦਾਜ਼ ਕਰ ਰਹੀ ਜਿਵੇਂ ਕਿ ਫ਼ਸਲਾਂ ਦੀ ਖਰੀਦ ਨੂੰ ਐਮ.ਐਸ.ਪੀ. ਗਾਰੰਟੀ ਕਾਨੂੰਨ ਬਣਾਇਆ ਜਾਵੇ | ਕਿਸਾਨਾਂ ਨੂੰ ਨਵੇਂ ਬਣੇ ਹੱਦ ਕਰਜ਼ਿਆਂ ਦੇ ਅਨੁਸਾਰ ਕਰਜ਼ਾ ਦੇਣ ਲਈ ਕੇਂਦਰੀ ਸਹਿਕਾਰੀ ਬੈਂਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ | ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਮਜ਼ਦੂਰਾਂ ਚਾਰ ਲੇਬਰ ਕੋਡ ਖ਼ਤਮ ਕੀਤੇ ਜਾਣ ਅਤੇ ਨਰੇਗਾ ਕਾਮਿਆਂ ਨੂੰ 100 ਦਿਨ ਕੰਮ ਦੀ ਗਾਰੰਟੀ ਦਿੱਤੀ ਜਾਵੇ ਬਿਜਲੀ ਸੋਧ ਬਿਲ 2025 ਰੱਦ ਕੀਤਾ ਜਾਵੇ | ਡੀਜ਼ਲ ਪੈਟਰੋਲ ਦੀਆਂ ਕੀਮਤਾਂ ਬੇਸ਼ੁਮਾਰ ਵਾਧਾ ਤੇ ਹੋਰ ਖਾਣ ਪੀਣ ਵਸਤੂਆਂ ਦੀ ਵੱਧ ਰਹੀ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ | ਵੱਧ ਰਹੀਆਂ ਕੀਮਤਾਂ ਨੂੰ ਕੰਟਰੋਲ ਕੀਤਾ ਜਾਵੇ | ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਅਤੇ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਕੀਤੀ ਜਾਵੇ | ਇਸ ਰੋਸ ਧਰਨੇ ਵਿਚ ਵੱਧ ਤੋਂ ਵੱਧ ਗਿਣਤੀ ਸ਼ਮੂਲੀਅਤ ਕਰਨ ਲਈ ਕਿਸਾਨਾਂ ਨੂੰ ਅਪੀਲ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਨਰਿੱਪਜੀਤ ਸਿੰਘ ਬਡਬਰ, ਬਲਵਿੰਦਰ ਸਿੰਘ, ਅÏਰਤ ਆਗੂ ਲਖਵੀਰ ਕੌਰ ਧਨੌਲਾ, ਅਮਰਜੀਤ ਕੌਰ ਬਡਬਰ, ਗੁਰਜੀਤ ਕੌਰ ਭੱਠਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੱਤਾ ਧਿਰ ਦੀ ਸ਼ਹਿ 'ਤੇ ਪ੍ਰਸ਼ਾਸਨ ਨੇ ਮੇਰੀ ਪਤਨੀ ਦੀ ਜਿੱਤ ਨੂੰ ਹਾਰ 'ਚ ਬਦਲਿਆ-ਹੇਮ ਰਾਜ ਗਰਗ ਅਗਲੀ ਖ਼ਬਰ ਜੈਪੁਰ-ਕੱਟੜਾ ਐਕਸਪ੍ਰੈਸਵੇਅ ਲਈ ਜ਼ਮੀਨਾਂ ਦੀ ਐਕਵਾਇਰੀ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਭਖਿਆ <br/>
Ad Position 24