14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਪੰਜਾਬ ਸਰਕਾਰ ਵਲੋਂ ਪਲੇਅ ਵੇਅ ਸਕੂਲਾਂ ਦੀ ਰਜਿਸਟਰੇਸ਼ਨ ਸੰਬੰਧੀ ਨਵੀਆਂ ਹਦਾਇਤਾਂ ਜਾਰੀ- ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਬਰਨਾਲਾ, 31 ਮਈ (ਗੁਰਪ੍ਰੀਤ ਸਿੰਘ ਲਾਡੀ)-ਅਰਲੀ ਚਾਈਲਡ ਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਅਧੀਨ ਪ੍ਰਾਈਵੇਟ ਪਲੇਅ-ਵੇ-ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਕਰਵਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਪਲੇਅ ਵੇਅ ਸਕੂਲਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ, ਜਿਸ ਤਹਿਤ ਪੰਜਾਬ ਵਿਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲ ਹੁਣ ਤੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਰਜਿਸਟਰਡ ਕੀਤੇ ਜਾਣਗੇ | ਜਿਸ ਤੋਂ ਬਾਅਦ ਸਰਕਾਰ ਕੋਲ ਬੱਚਿਆਂ ਦੇ ਸਾਰੇ ਵੇਰਵੇ ਉਪਲਬਧ ਹੋਣਗੇ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਬਰਨਾਲਾ ਰਤਿੰਦਰਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਨਿੱਜੀ ਪਲੇਅ-ਵੇ ਸਕੂਲਾਂ 'ਚ ਬਚਪਨ ਦੇ ਸ਼ੁਰੂਆਤੀ ਵਿਕਾਸ ਲਈ ਬੱਚਿਆਂ ਨੂੰ ਖੇਡਾਂ ਦੇ ਜਰੀਏ ਪੜ੍ਹਾਇਆ ਜਾਵੇਗਾ, ਜਿਸ ਨਾਲ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਨਿਖਾਰ ਆਵੇਗਾ | ਉਨ੍ਹਾਂ ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਇਨ੍ਹਾਂ ਪਲੇਅ ਵੇਅ ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਅਤੇ ਪੁਰਾਣੀ ਰਜਿਸਟਰੇਸ਼ਨ ਰੀਨਿਊ ਕਰਵਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ, ਜਿਸ ਸਬੰਧੀ ਵਿਸਥਾਰ ਵਿਚ ਨਿਯਮ ਅਤੇ ਹਦਾਇਤਾਂ ਲਾਗੂ ਹੋਣਗੀਆਂ | ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲਾਂ ਵਿਚ ਦਾਖ਼ਲੇ ਲਈ ਬੱਚਿਆਂ ਦਾ ਕੋਈ ਸਕਰੀਨਿੰਗ ਟੈੱਸਟ ਜਾਂ ਮਾਤਾ-ਪਿਤਾ ਦੀ ਇੰਟਰਵਿਊ ਨਹੀਂ ਹੋਵੇਗੀ | ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਡਰਾਉਣ ਜਾਂ ਧਮਕਾਉਣ 'ਤੇ ਪਾਬੰਦੀ ਹੋਵੇਗੀ | ਬੱਚਿਆਂ 'ਤੇ ਪੜ੍ਹਾਈ ਦਾ ਕੋਈ ਵਾਧੂ ਬੋਝ ਨਹੀਂ ਪਾਇਆ ਜਾਵੇਗਾ | ਪਲੇਅ ਵੇਅ ਸਕੂਲਾਂ ਵਿਚ ਲਾਇਬ੍ਰੇਰੀ ਦਾ ਪ੍ਰਬੰਧ, ਬੱਚਿਆਂ ਦੀ ਸਿਹਤ ਦਾ ਰਿਕਾਰਡ ਰੱਖਣਾ ਵੀ ਲਾਜ਼ਮੀ ਕੀਤਾ ਗਿਆ ਹੈ | ਬੱਚਿਆਂ ਦੀ ਸੁਰੱਖਿਆ ਲਈ ਫਾਇਰ ਸੇਫ਼ਟੀ ਅਤੇ ਸਿਹਤ ਸਹੂਲਤਾਂ ਦੀ ਸਮੇਂ-ਸਮੇਂ 'ਤੇ ਜਾਂਚ ਕੀਤੀ ਜਾਵੇਗੀ | ਸਕੂਲਾਂ ਵਿਚ ਫ਼ੀਸਾਂ ਸਬੰਧੀ ਵੀ ਦਿਸ਼ਾ ਨਿਰਦੇਸ਼ ਲਾਗੂ ਹੋਣਗੇ | ਉਨ੍ਹਾਂ ਦੱਸਿਆ ਕਿ ਪਲੇਅ ਸਕੂਲ ਦੀ ਇਮਾਰਤ ਦਾ ਹਵਾਦਾਰ ਹੋਣਾ, ਸਕੂਲ ਦੀ ਚਾਰ-ਦੀਵਾਰੀ, ਸਾਫ਼-ਸੁਥਰਾ ਪੀਣ ਯੋਗ ਪਾਣੀ ਹੋਵੇ ਤੇ ਇਸ ਦੇ ਨਾਲ ਇੱਕ ਕੇਅਰਟੇਕਰ ਵੀ ਹੋਵੇਗਾ | ਸਕੂਲ ਅੰਦਰਲੀ ਬਣਤਰ, ਰੈਸਟ ਰੂਮ ਦੀ ਵਿਵਸਥਾ, ਲੜਕਿਆਂ ਅਤੇ ਲੜਕੀਆਂ ਲਈ ਵੱਖਰੇ ਪਖਾਨੇ ਅਤੇ ਸਾਰੇ ਸਕੂਲਾਂ ਵਿਚ ਸੀ.ਸੀ.ਟੀ.ਵੀ ਕੈਮਰੇ ਵੀ ਲਾਜ਼ਮੀ ਕੀਤੇ ਗਏ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਪਲੇਅ ਵੇਅ ਸਕੂਲਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਆਨਲਾਈਨ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜ਼ਿਲ੍ਹਾ ਬਰਨਾਲਾ ਵਿਚ ਚੱਲ ਰਹੇ ਅਤੇ ਚਾਹਵਾਨ ਪਲੇਅ ਵੇਅ ਸਕੂਲਾਂ ਦੇ ਮਾਲਕਾਂ/ਟਰੱਸਟਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜਲਦ ਤੋਂ ਜਲਦ ਨਵੀਆਂ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਆਪਣੀ ਰਜਿਸਟਰੇਸ਼ਨ ਕਰਵਾਉਣ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕਾਂਗਰਸ ਪਾਰਟੀ ਦਾ ਭਦੌੜ ਹਲਕੇ 'ਚ ਭਵਿੱਖ ਹੋਇਆ ਧੁੰਦਲਾ ਅਗਲੀ ਖ਼ਬਰ 'ਆਪ' ਦੀ ਚੋਣਾਂ 'ਚ ਹੋਈ ਜਿੱਤ ਤੋਂ ਬਾਅਦ 2027 'ਚ ਸਰਕਾਰ ਬਣਾਉਣਾ ਤੈਅ- ਬਾਂਸਲ <br/>
Ad Position 24