14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਬਰਨਾਲਾ, 31 ਮਈ (ਰਾਜ ਪਨੇਸਰ)- ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਵਿਅਕਤੀ ਖ਼ਿਲਾਫ਼ ਥਾਣਾ ਸਿਟੀ-2 ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਸ਼ਰੀਫ਼ ਖ਼ਾਨ ਨੇ ਦੱਸਿਆ ਕਿ ਪੀੜਤ ਨਾਬਾਲਗ ਲੜਕੀ ਨੇ ਇੰਸਪੈਕਟਰ ਮੈਡਮ ਕਮਲਜੀਤ ਕੌਰ ਕੋਲ ਬਿਆਨ ਦਰਜ ਕਰਵਾਏ ਹਨ ਕਿ ਚਾਰ-ਪੰਜ ਮਹੀਨੇ ਉਸ ਦੀ ਦੋਸਤੀ ਗੁਰਦੀਪ ਸਿੰਘ ਵਾਸੀ ਬਰਨਾਲਾ ਨਾਲ ਹੋ ਗਈ ਸੀ | ਜੋ ਮੁੱਦਈ ਨੂੰ ਕਹਿੰਦਾ ਸੀ ਕਿ ਉਹ ਉਸ ਨੂੰ ਪਸੰਦ ਕਰਦਾ ਹੈ ਅਤੇ ਵਿਆਹ ਕਰਵਾਉਣਾ ਚਾਹੁੰਦਾ ਹੈ | ਮੁੱਦਈ ਪੀੜਤ ਲੜਕੀ ਉਸ ਦੀਆਂ ਗੱਲਾਂ ਵਿਚ ਆ ਗਈ ਅਤੇ ਉਹ ਉਸ ਨੂੰ ਗਰਚਾ ਰੋਡ 'ਤੇ ਇੱਕ ਨਾਮਾਲੂਮ ਜਗ੍ਹਾ 'ਤੇ ਲੈ ਗਿਆ ਅਤੇ ਉਸ ਨਾਲ ਕਈ ਵਾਰ ਜਬਰ ਜਨਾਹ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਪੀੜਤ ਨਾਬਾਲਗ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਗੁਰਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਹੰਡਿਆਇਆ ਵਿਖੇ ਮੇਨ ਗਲੀ ਵਿਚ ਖੜ੍ਹਦੇ ਗੰਦੇ ਪਾਣੀ ਕਾਰਨ ਰਾਹਗੀਰ ਪ੍ਰੇਸ਼ਾਨ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕਾਂਗਰਸ ਪਾਰਟੀ ਦਾ ਭਦੌੜ ਹਲਕੇ 'ਚ ਭਵਿੱਖ ਹੋਇਆ ਧੁੰਦਲਾ
Ad Position 24