14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਬੇਸਹਾਰਾ ਪਸ਼ੂ ਨੇ ਔਰਤ ਨੂੰ ਟੱਕਰ ਮਾਰ ਕੇ ਕੀਤਾ ਜ਼ਖ਼ਮੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਹੰਡਿਆਇਆ, 31 ਮਈ (ਗੁਰਜੀਤ ਸਿੰਘ ਖੁੱਡੀ)- ਬੇਸਹਾਰਾ ਪਸ਼ੂ ਵਲੋਂ ਇਕ ਔਰਤ ਨੂੰ ਟੱਕਰ ਮਾਰ ਕੇ ਜ਼ਖ਼ਮੀ ਕੀਤੇ ਜਾਣ ਦੀ ਖ਼ਬਰ ਹੈ | ਪਿੰਡ ਹੰਡਿਆਇਆ (ਦਿਹਾਤੀ) ਦੇ ਵਾਸੀਆਂ ਕੁਲਦੀਪ ਸਿੰਘ ਮਾਲੀ, ਅਜੈਬ ਸਿੰਘ, ਜਸਵੀਰ ਸਿੰਘ, ਮਲਕੀਤ ਸਿੰਘ, ਅਵਤਾਰ ਸਿੰਘ, ਸੰਦੀਪ ਸਿੰਘ ਨੇ ਦੱਸਿਆ ਕਿ ਸਾਡੇ ਪਿੰਡ (ਖੇੜੀ ਵਾਲੇ ਕੋਠਿਆਂ) ਵਿਚ ਬੇਸਹਾਰਾ ਪਸ਼ੂ ਵੱਡੀ ਗਿਣਤੀ ਵਿਚ ਫਿਰਦੇ ਰਹਿੰਦੇ ਹਨ | ਜਿਨ੍ਹਾਂ ਨੇ ਭਰਪੂਰ ਕੌਰ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤਾ | ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਨ੍ਹਾਂ ਪਸ਼ੂਆਂ ਨੇ ਅਵਤਾਰ ਸਿੰਘ, ਜਸਵੀਰ ਸਿੰਘ, ਕੁਲਵਿੰਦਰ ਕੌਰ, ਮਨਜੀਤ ਕੌਰ ਅਤੇ ਜਸਵੀਰ ਕੌਰ ਨੂੰ ਪੰਜ ਜਣਿਆ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ | ਇਨ੍ਹਾਂ ਆਵਾਰਾ ਪਸ਼ੂਆਂ ਤੋਂ ਪਿੰਡ ਵਾਸੀਆਂ ਅਤੇ ਰਾਹਗੀਰਾਂ ਨੂੰ ਡਰਦੇ ਮਾਰੇ ਬਾਹਰ ਨਿਕਲਣਾ ਮੁਸ਼ਕਿਲ ਹੋਇਆ ਪਿਆ ਹੈ | ਉਕਤ ਵਾਸੀਆਂ ਨੇ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਪਾਸੋਂ ਮੰਗ ਕੀਤੀ ਕਿ ਬੇਸਹਾਰਾ ਪਸ਼ੂਆਂ ਨੂੰ ਫੜ ਕੇ ਸਰਕਾਰੀ ਗਊਸ਼ਾਲਾ ਮਨਾਲ ਵਿਖੇ ਭੇਜਣ ਦਾ ਪ੍ਰਬੰਧ ਕੀਤੇ ਜਾਣ |

Ad Position 22
No active advertisement
ਪਿਛਲੀ ਖ਼ਬਰ ਦੂਨ ਇੰਸਟੀਚਿਊਟ ਦੇ ਚਾਰ ਸਾਲ ਪੂਰੇ ਹੋਣ 'ਤੇ ਕਰਵਾਇਆ ਹਵਨ ਯੱਗ <br/> ਅਗਲੀ ਖ਼ਬਰ ਹੰਡਿਆਇਆ ਵਿਖੇ ਮੇਨ ਗਲੀ ਵਿਚ ਖੜ੍ਹਦੇ ਗੰਦੇ ਪਾਣੀ ਕਾਰਨ ਰਾਹਗੀਰ ਪ੍ਰੇਸ਼ਾਨ <br/>
Ad Position 24