14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਜੋਧਪੁਰ ਦੀ ਹੋਈ ਮੀਟਿੰਗ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਸ਼ਹਿਣਾ, 31 ਮਈ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਜੋਧਪੁਰ ਦੀ ਮੀਟਿੰਗ ਯਾਦਵਿੰਦਰ ਸਿੰਘ ਰਾਏ ਦੀ ਅਗਵਾਈ ਵਿਚ ਕੀਤੀ ਗਈ | ਇਸ ਮੌਕੇ ਰੁਪਿੰਦਰ ਸਿੰਘ ਭਿੰਦਾ ਘਟੌੜਾ ਸਕੱਤਰ ਜਨਰਲ ਨੇ ਕਿਹਾ ਕਿ ਸਰਕਾਰ ਡੀਜ਼ਲ ਦੇ ਰੇਟ ਵਧਾ ਕੇ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਕੰਗਾਲ ਕਰ ਰਹੀ ਹੈ, ਕਿਉਂਕਿ ਖੇਤੀ ਨਾਲ ਸਬੰਧਿਤ ਹਰ ਮਸ਼ੀਨਰੀ ਲਈ ਡੀਜ਼ਲ ਤੇਲ ਦੀ ਲੋੜ ਪੈਂਦੀ ਹੈ | ਉਨ੍ਹਾਂ ਝੋਨੇ ਦਾ ਰੇਟ 72 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਦੀ ਨਿੰਦਾ ਕਰਦਿਆਂ ਕਿਹਾ ਕਿ ਖੇਤੀ ਲਾਗਤ ਵਸਤਾਂ ਦੀਆਂ ਕੀਮਤਾਂ ਦੁੱਗਣੀਆਂ ਕਰ ਦਿੱਤੀਆਂ ਗਈਆਂ ਹਨ, ਪਰ ਕਿਸਾਨਾਂ ਦੀ ਜਿਨਸ ਦਾ ਭਾਅ ਨਾਂ-ਮਾਤਰ ਹੀ ਦਿੱਤਾ ਜਾ ਰਿਹਾ ਹੈ | ਇਸ ਮੌਕੇ ਯਾਦਵਿੰਦਰ ਸਿੰਘ ਰਾਜਗੜ੍ਹ, ਗੁਰਨਾਮ ਸਿੰਘ ਠੀਕਰੀਵਾਲਾ, ਅਜਮੇਰ ਸਿੰਘ ਜੋਧਪੁਰ, ਬਲਵਿੰਦਰ ਸਿੰਘ ਬਿੰਦਾ, ਪ੍ਰਗਟ ਸਿੰਘ, ਕੁਲਵੰਤ ਸਿੰਘ ਚੰੂਘਾ, ਹਰਮੇਲ ਸਿੰਘ ਭਗਤਪੁਰਾ, ਮੁਖ਼ਤਿਆਰ ਸਿੰਘ ਜੋਧਪੁਰ, ਗੁਰਪ੍ਰੀਤ ਸਿੰਘ ਗੁਰੀ, ਸਤਨਾਮ ਸਿੰਘ ਸੰਤਾ ਮਨੀਲਾ, ਅਮਰੀਕ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦੌਰਾਨ ਹਲਕਾ ਵਿਧਾਇਕ ਦੀ ਕਾਰਗੁਜ਼ਾਰੀ 'ਤੇ ਲੱਗੀ ਮੋਹਰ- ਭਗਤਪੁਰਾ <br/> ਅਗਲੀ ਖ਼ਬਰ ਪਿੰਡ ਗਹਿਲ ਵਿਖੇ ਨੱਕ, ਕੰਨ ਅਤੇ ਗਲੇ ਨਾਲ ਸੰਬੰਧਿਤ ਬਿਮਾਰੀਆਂ ਦਾ ਚੈੱਕਅਪ ਕੈਂਪ ਲਗਾਇਆ <br/>
Ad Position 24