01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਪਰੋਚਾ ਨੇ ਚੇਅਰਮੈਨ ਅਤੇ ਅੰਮਿ੍ਤਪਾਲ ਕੌਰ ਨੇ ਉਪ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ <br/>

Ad Position 21
No active advertisement
ਅਜੀਤ ਡੈਸਕ 02-06-2026
ਲਹਿਰਾਗਾਗਾ, 1 ਜੂਨ (ਅਸ਼ੋਕ ਗਰਗ) - ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਸਪੁੱਤਰ ਗੌਰਵ ਗੋਇਲ ਦੀ ਮੌਜੂਦਗੀ 'ਚ ਪੰਚਾਇਤ ਸੰਮਤੀ ਦਫ਼ਤਰ ਲਹਿਰਾਗਾਗਾ ਵਿਖੇ ਸਰਬਸੰਮਤੀ ਨਾਲ ਚੁਣੇ ਗਏ ਚੇਅਰਮੈਨ ਅਵਤਾਰ ਸਿੰਘ ਪਰੋਚਾ ਅਤੇ ਉਪ ਚੇਅਰਪਰਸਨ ਅੰਮਿ੍ਤਪਾਲ ਕੌਰ ਖੰਡੇਬਾਦ ਨੇ ਰਸਮੀ ਤੌਰ 'ਤੇ ਆਪਣੇ ਅਹੁਦੇ ਸੰਭਾਲ ਲਿਆ ਹੈ | ਗੌਰਵ ਗੋਇਲ, ਟਰੇਡ ਵਿੰਗ ਦੇ ਚੇਅਰਮੈਨ ਪਿ੍ੰਸ ਗਰਗ, ਮਾਰਕੀਟ ਕਮੇਟੀ ਲਹਿਰਾਗਾਗਾ ਦੇ ਚੇਅਰਮੈਨ ਡਾਕਟਰ ਸ਼ੀਸ਼ਪਾਲ ਆਨੰਦ, ਜ਼ਿਲ੍ਹਾ ਪਰਿਸ਼ਦ ਮੈਂਬਰ ਅਮਨਦੀਪ ਕੌਰ ਖੰਡੇਬਾਦ ਨੇ ਚੇਅਰਮੈਨ ਅਤੇ ਉਪ ਚੇਅਰਪਰਸਨ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਕੁਰਸੀ 'ਤੇ ਬਿਠਾਇਆ | ਸ੍ਰੀ ਗੋਇਲ ਨੇ ਨਵ-ਨਿਯੁਕਤ ਚੇਅਰਮੈਨ ਅਤੇ ਉਪ ਚੇਅਰਪਰਸਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪਿੰਡਾਂ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਿੰਡਾਂ ਕਸਬਿਆਂ ਅਤੇ ਸ਼ਹਿਰਾਂ ਵਿਚ ਲਗਾਤਾਰ ਮਜ਼ਬੂਤ ਹੋ ਰਹੀ ਹੈ | ਉਨ੍ਹਾਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿਚ ਆਪ ਦੇ ਉਮੀਦਵਾਰਾਂ ਦੀ ਹੋਈ ਸ਼ਾਨਦਾਰ ਜਿੱਤ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਉੱਪਰ ਮੋਹਰ ਲਗਾਈ ਹੈ | ਸ੍ਰੀ ਗੋਇਲ ਨੇ ਕਿਹਾ ਕਿ 'ਆਪ' ਸਰਕਾਰ ਮੁਫ਼ਤ ਬਿਜਲੀ, ਮੁੱਖ ਮੰਤਰੀ ਸਿਹਤ ਯੋਜਨਾ, ਮਾਵਾਂ ਧੀਆਂ ਸਤਿਕਾਰ ਯੋਜਨਾ, ਕਿਸਾਨਾਂ ਨੂੰ ਦਿਨ ਵੇਲੇ ਨਿਰਵਿਗਨ ਬਿਜਲੀ ਸਹੂਲਤ ਅਤੇ ਨਹਿਰੀ ਪਾਣੀ ਵਰਗੀਆਂ ਸਹੂਲਤਾਂ ਪ੍ਰਦਾਨ ਕਰ ਕੇ ਸਮਾਜ ਦੇ ਹਰ ਵਰਗ ਨੂੰ ਦੇ ਜੀਵਨ ਨੂੰ ਸੁਖਾਲਾ ਬਣਾਉਣ ਦੀ ਦਿਸ਼ਾ ਵਿਚ ਨਿਰੰਤਰ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਤੋਂ ਸੂਬੇ ਭਰ ਵਿਚ ਦੇ ਖੰਭੇ ਹਟਾਉਣ ਲਈ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ | ਨਵ ਨਿਯੁਕਤ ਚੇਅਰਮੈਨ ਅਵਤਾਰ ਸਿੰਘ ਪਰੋਚਾ ਅਤੇ ਉਪ ਚੇਅਰਪਰਸਨ ਅੰਮਿ੍ਤਪਾਲ ਕੌਰ ਨੇ ਵਿਸ਼ਵਾਸ ਦਿਵਾਇਆ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਨ ਦਾ ਯਤਨ ਕਰਨਗੇ ਅਤੇ ਪਿੰਡਾਂ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਛੱਡਣਗੇ |

Ad Position 22
No active advertisement
ਪਿਛਲੀ ਖ਼ਬਰ -ਮਾਮਲਾ ਵਾਰਡ ਨੰਬਰ-33 ਦੇ ਐਲਾਨੇ ਚੋਣ ਨਤੀਜੇ ਦਾ- ਆਪਣੀ ਹਾਰ ਦੀ ਬੌਖਲਾਹਟ ਤੋਂ ਨਿਰਾਸ਼ ਵਿਰੋਧੀ ਲਗਾ ਰਹੇ ਮਨਘੜਤ ਦੋਸ... ਅਗਲੀ ਖ਼ਬਰ 'ਆਪ' ਨੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਕੇ ਧੱਕੇਸ਼ਾਹੀ ਨਾਲ ਜਿੱਤੀਆਂ ਸਥਾਨਕ ਚੋਣਾਂ- ਠੁੱਲੀਵਾਲ <br/>
Ad Position 24