02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਕਾਂਗਰਸੀਆਂ ਨੇ ਗੱਡੇ ਉਪਰ ਬੈਠ ਕੇ ਤੇਲ ਅਤੇ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਕੀਤਾ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 02-06-2026
ਬਰਨਾਲਾ, 1 ਜੂਨ (ਰਾਜ ਪਨੇਸਰ)-ਦੇਸ਼ 'ਚ ਦਿਨੋ-ਦਿਨ ਵੱਧ ਰਹੀਆਂ ਪੈਟਰੋਲ, ਡੀਜ਼ਲ ਅਤੇ ਗੈਸ ਕੀਮਤਾਂ ਦੇ ਵਿਰੋਧ ਵਿਚ ਅੱਜ ਕਾਂਗਰਸ ਪਾਰਟੀ ਵਲੋਂ ਭਾਜਪਾ ਸਰਕਾਰ ਖ਼ਿਲਾਫ਼ ਸਾਰੇ ਸ਼ਹਿਰ 'ਚ ਗੱਡੇ 'ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿ ਜਦੋਂ ਦੇਸ਼ ਦੀ ਵਾਗਡੋਰ ਕਾਂਗਰਸ ਪਾਰਟੀ ਕੋਲ ਹੁੰਦੀ ਸੀ ਤਾਂ ਹਰੇਕ ਵਰਗ ਦੇ ਵਿਅਕਤੀਆਂ ਦੀਆਂ ਲੋੜਾਂ ਤੇ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਨਾਮਾਤਰ ਰੇਟ ਵਧਦੇ ਸੀ ਪਰ ਜਦੋਂ ਤੋਂ ਕੇਂਦਰ 'ਚ ਭਾਜਪਾ ਸਰਕਾਰ ਆਈ ਹੈ ਹਰ ਰੋਜ਼ ਤੇਲ ਅਤੇ ਗੈਸ ਅਤੇ ਹੋਰ ਚੀਜ਼ਾਂ ਜੋ ਆਮ ਆਦਮੀ ਦੀ ਵਰਤੋਂ 'ਚ ਆਉਂਦੀਆਂ ਹਨ ਦੀਆਂ ਕੀਮਤਾਂ ਵੱਧ ਰਹੀਆਂ ਹਨ | ਜਿਸ ਕਾਰਨ ਆਮ ਆਦਮੀ ਨੂੰ ਅੱਤ ਦੀ ਮਹਿੰਗਾਈ ਦੀ ਮਾਰ ਝੱਲਣੀ ਪੈ ਰਹੀ ਹੈ | ਵਿਧਾਇਕ ਢਿੱਲੋਂ ਨੇ ਕਿਹਾ ਕਿ ਕਾਂਗਰਸ ਹਾਈ ਕਮਾਂਡ ਦੇ ਹੁਕਮਾਂ 'ਤੇ ਅੱਜ ਸਾਰੇ ਪੰਜਾਬ 'ਚ ਭਾਜਪਾ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਗਏ ਹਨ ਜ਼ਿਲ੍ਹਾ ਬਰਨਾਲਾ ਕਾਂਗਰਸ ਵਲੋਂ ਵੀ ਕੇਂਦਰ ਸਰਕਾਰ ਖ਼ਿਲਾਫ਼ ਗੱਡਾ ਰੇਹੜੀ 'ਤੇ ਬੈਠ ਰੋਸ ਮੁਜ਼ਾਹਰਾ ਕੀਤਾ ਗਿਆ ਹੈ | ਇਸ ਮੌਕੇ ਸ਼ਹਿਰੀ ਪ੍ਰਧਾਨ ਮਹੇਸ਼ ਕੁਮਾਰ ਲੋਟਾ, ਦਿਹਾਤੀ ਪ੍ਰਧਾਨ ਸਤਨਾਮ ਸਿੰਘ ਪੱਤੀ ਸੇਖਵਾਂ, ਜਸਮੇਲ ਸਿੰਘ ਡੈਅਰੀਵਾਲਾ, ਕੈਪਟਨ ਭੁਪਿੰਦਰ ਸਿੰਘ ਝਲੂਰ, ਵਰੁਣ ਬੱਤਾ, ਪਰਮਿੰਦਰ ਸਿੰਘ ਬੀਰੀ ਗਿੱਲ, ਸੂਰਤ ਸਿੰਘ ਬਾਜਵਾ, ਸੁਖਵਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਭਾਰੀ ਗਿਣਤੀ 'ਚ ਕਾਂਗਰਸੀ ਵਰਕਰ ਤੇ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਨਿਸਟਰੀਅਲ ਕਾਮੇ ਸਰਕਾਰ ਦੀ ਹਾਈਕੋਰਟ 'ਚ ਪੇਸ਼ ਰਿਪੋਰਟ ਦੀਆਂ ਅੱਜ ਸਾੜਨਗੇ ਕਾਪੀਆਂ <br/> ਅਗਲੀ ਖ਼ਬਰ ਤਨਖ਼ਾਹਾਂ ਨਾ ਮਿਲਣ ਕਾਰਨ ਬੀ.ਡੀ.ਪੀ.ਓ. ਦਫ਼ਤਰ ਮੁਲਾਜ਼ਮਾਂ ਨੇ ਜਿੰਦਰੇ ਲਾ ਕੇ ਕੀਤਾ ਰੋਸ ਪ੍ਰਦਰਸ਼ਨ <br/>
Ad Position 24