02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਚੰਡੀਗੜ੍ਹ ਧਰਨੇ ਲਈ ਕਿਸਾਨਾਂ ਦਾ ਜਥਾ ਰਵਾਨਾ <br/>

Ad Position 21
No active advertisement
ਅਜੀਤ ਡੈਸਕ 02-06-2026
ਰੂੜੇਕੇ ਕਲਾਂ, 1 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਆਗੂ ਗੁਰਚਰਨ ਸਿੰਘ ਧੂਰਕੋਟ ਦੀ ਅਗਵਾਈ 'ਚ ਪੰਜਾਬ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਸੰਬੰਧੀ ਚੰਡੀਗੜ੍ਹ ਸਹਿਕਾਰੀ ਸਭਾਵਾਂ ਦੇ ਉੱਚ ਅਧਿਕਾਰੀਆਂ ਦੇ ਦਫ਼ਤਰ ਦਿੱਤੇ ਜਾ ਰਹੇ ਰੋਸ ਧਰਨੇ 'ਚ ਸ਼ਮੂਲੀਅਤ ਕਰਨ ਲਈ ਸਥਾਨਕ ਇਲਾਕੇ ਦੇ ਕਿਸਾਨਾਂ ਦਾ ਜਥਾ ਰੋਸ ਧਰਨੇ ਲਈ ਰਵਾਨਾ ਹੋਇਆ | ਜਥੇ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਗੁਰਚਰਨ ਸਿੰਘ ਧੂਰਕੋਟ ਨੇ ਕਿਹਾ ਕਿ ਕਈ ਬੈਂਕਾਂ ਵਲੋਂ ਕਿਸਾਨਾਂ ਤੋਂ ਲਏ ਕਰਜ਼ੇ ਬਦਲੇ ਖ਼ਾਲੀ ਚੈੱਕਾਂ 'ਤੇ ਦਸਤਖ਼ਤ ਕਰਵਾ ਕੇ ਕਿਸਾਨਾਂ ਨੂੰ ਕਰਜ਼ਾ ਮੋੜਨ ਦੇ ਬਾਵਜੂਦ ਪ੍ਰੇਸ਼ਾਨ ਕੀਤਾ ਜਾਂਦਾ ਹੈ | ਕਿਸਾਨਾਂ ਦਾ ਸਹਿਕਾਰੀ ਸਭਾਵਾਂ ਦਾ ਵਧਿਆ ਹੱਦ ਕਰਜ਼ਾ ਲਾਗੂ ਨਹੀਂ ਕੀਤਾ ਜਾ ਰਿਹਾ ਹੈ | ਪੰਜਾਬ ਤੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ ਹਨ | ਖੇਤੀਬਾੜੀ ਦਾ ਧੰਦਾ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਘਾਟੇ ਵੱਲ ਜਾ ਰਿਹਾ ਹੈ | ਕਰਜ਼ੇ ਕਾਰਨ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ | ਇਸ ਮੌਕੇ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਲੋਕ ਹੋ ਰਹੇ ਖ਼ੱਜਲ਼-ਖ਼ੁਆਰ ਅਗਲੀ ਖ਼ਬਰ ਮਜ਼ਦੂਰਾਂ ਨੇ ਮਹਿੰਗਾਈ ਤੇ ਬੇਰੁਜ਼ਗਾਰੀ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
Ad Position 24