02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸੇਵਾ ਕੇਂਦਰਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਲੋਕ ਹੋ ਰਹੇ ਖ਼ੱਜਲ਼-ਖ਼ੁਆਰ

Ad Position 21
No active advertisement
ਤਪਾ ਵਿਖੇ ਸੇਵਾ ਕੇਂਦਰ 'ਚ ਕੰਮ ਕਰਵਾਉਣ ਆਏ ਲੋਕ ਬਿਨਾਂ ਕੰਮ ਤੋਂ ਵਾਪਸ ਜਾਂਦੇ ਹੋਏ | ਤਸਵੀਰ : ਪ੍ਰਵੀਨ ਗਰਗ <br/> 02-06-2026
ਤਪਾ ਮੰਡੀ, 1 ਜੂਨ (ਪ੍ਰਵੀਨ ਗਰਗ)-ਸੇਵਾ ਕੇਂਦਰ ਕਰਮਚਾਰੀਆਂ ਦੀ ਅਣਮਿਥੇ ਸਮੇਂ ਲਈ ਚੱਲ ਰਹੀ ਹੜਤਾਲ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹੜਤਾਲ ਲੰਬੀ ਖਿੱਚਣ ਕਾਰਨ ਸੇਵਾ ਕੇਂਦਰਾਂ ਦੇ ਤਾਲੇ ਨਹੀਂ ਖੁੱਲ ਰਹੇ, ਜਿਸ ਨਾਲ ਸਰਕਾਰੀ ਸੇਵਾਵਾਂ ਠੱਪ ਹੋ ਗਈਆਂ ਹਨ | ਅਨਾਜ ਮੰਡੀ ਅਤੇ ਵੈਟਰਨਰੀ ਹਸਪਤਾਲ 'ਚ ਸਥਿਤ ਸੇਵਾ ਕੇਂਦਰਾਂ ਵਿਚ ਕੰਮ ਕਰਵਾਉਣ ਲਈ ਪਹੁੰਚੇ ਹਰਵਿੰਦਰ ਸਿੰਘ, ਬੀਰਬਲ ਸਿੰਘ ਅਤੇ ਹਰਦੀਪ ਸਿੰਘ ਪੱਖੋ ਕਲਾਂ ਨੇ ਦੱਸਿਆ ਕਿ ਉਹ ਪਿਛਲੇ ਦੋ-ਤਿੰਨ ਦਿਨਾਂ ਤੋਂ ਆਧਾਰ ਕਾਰਡ ਅਪਡੇਟ ਕਰਵਾਉਣ, ਜਨਮ ਸਰਟੀਫਿਕੇਟ ਬਣਾਉਣ ਲਈ ਆ ਰਹੇ ਹਨ, ਪਰ ਸੇਵਾ ਕੇਂਦਰ ਬੰਦ ਹੋਣ ਕਾਰਨ ਉਨ੍ਹਾਂ ਨੂੰ ਨਿਰਾਸ਼ ਹੋ ਕੇ ਵਾਪਸ ਮੁੜਨਾ ਪੈ ਰਿਹਾ ਹੈ | ਦੂਜੇ ਪਾਸੇ ਹੜਤਾਲ 'ਤੇ ਬੈਠੇ ਕਰਮਚਾਰੀਆਂ ਗਗਨਦੀਪ ਸਿੰਘ, ਇਕਬਾਲ ਕੌਰ, ਪੂਨਮ ਰਾਣੀ, ਸ਼ਿੰਦਰ ਕੌਰ, ਮਨਦੀਪ ਸਿੰਘ, ਸਤਨਾਮ ਸਿੰਘ, ਬਲਜੀਤ ਸਿੰਘ, ਕੁਲਦੀਪ ਦਾਸ, ਕਮਲਦੀਪ ਸਿੰਘ, ਰਮਨਦੀਪ ਕੌਰ, ਦਵਿੰਦਰ ਦਾਸ, ਰਾਮ ਸਿੰਘ ਦਾ ਕਹਿਣਾ ਹੈ ਕਿ ਉਹ ਪਿਛਲੇ ਕਰੀਬ ਦਸ ਸਾਲਾਂ ਤੋਂ ਬਹੁਤ ਘੱਟ ਤਨਖ਼ਾਹ 'ਤੇ ਕੰਮ ਕਰ ਰਹੇ ਹਨ | ਵਧਦੀ ਮਹਿੰਗਾਈ ਦੇ ਦੌਰ ਵਿਚ ਘਰ ਦਾ ਖ਼ਰਚ ਚਲਾਉਣਾ ਮੁਸ਼ਕਲ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਠੇਕੇਦਾਰੀ ਪ੍ਰਣਾਲੀ ਕਾਰਨ ਨੌਕਰੀ ਦੀ ਕੋਈ ਸੁਰੱਖਿਆ ਨਹੀਂ ਹੈ ਅਤੇ ਲਗਾਤਾਰ ਟਾਰਗੇਟਾਂ ਦਾ ਦਬਾਅ ਮਾਨਸਿਕ ਤਣਾਅ ਵਧਾ ਰਿਹਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ 14 ਸੇਵਾ ਕੇਂਦਰਾਂ ਵਿਚ ਕੰਮ ਪੂਰੀ ਤਰ੍ਹਾਂ ਪ੍ਰਭਾਵਿਤ ਹੈ | ਇਸ ਕਾਰਨ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਆਮਦਨ ਅਤੇ ਰਿਹਾਇਸ਼ੀ ਸਰਟੀਫਿਕੇਟ ਸਮੇਤ ਕਈ ਸਰਕਾਰੀ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ ਅਤੇ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣੇ ਪੈ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੇ ਖੇਤੀ ਨੂੰ ਘਾਟੇ ਵਾਲਾ ਧੰਦਾ ਬਣਾਇਆ: ਕੁਮਾਰੀ ਸ਼ੈਲਜਾ ਅਗਲੀ ਖ਼ਬਰ ਚੰਡੀਗੜ੍ਹ ਧਰਨੇ ਲਈ ਕਿਸਾਨਾਂ ਦਾ ਜਥਾ ਰਵਾਨਾ <br/>
Ad Position 24