02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਵਿਹਾਨ ਨੇੇ ਇੰਟਰਨੈਸ਼ਨਲ ਰੇਟਡ ਚੈੱਸ ਪਲੇਅਰ ਬਣਨ ਦਾ ਮਾਣ ਹਾਸਿਲ ਕੀਤਾ <br/>

Ad Position 21
No active advertisement
ਅਜੀਤ ਡੈਸਕ 02-06-2026
ਬਰਨਾਲਾ, 1 ਜੂਨ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਵਿਹਾਨ ਨੇ 1592 ਦੀ ਅੰਤਰਰਾਸ਼ਟਰੀ ਸ਼ਤਰੰਜ ਰੇਟਿੰਗ ਪ੍ਰਾਪਤ ਕਰ ਕੇ ਇੰਟਰਨੈਸ਼ਨਲ ਰੇਟਡ ਚੈੱਸ ਪਲੇਅਰ ਬਣਨ ਦਾ ਮਾਣ ਹਾਸਲ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਵਿੰਮੀਪੁਰੀ ਨੇ ਦਿੱਤੀ ਤੇ ਦੱਸਿਆ ਕਿ ਇਹ ਸ਼ਾਨਦਾਰ ਉਪਲਬਧੀ ਉਸ ਦੀ ਸਖ਼ਤ ਮਿਹਨਤ, ਸਮਰਪਣ, ਅਨੁਸ਼ਾਸਨ, ਰਣਨੀਤਿਕ ਸੋਚ ਅਤੇ ਸ਼ਤਰੰਜ ਪ੍ਰਤੀ ਡੂੰਘੇ ਜਜ਼ਬੇ ਦਾ ਨਤੀਜਾ ਹੈ | ਏਨੀ ਛੋਟੀ ਉਮਰ ਵਿਚ ਅੰਤਰਰਾਸ਼ਟਰੀ ਰੇਟਿੰਗ ਹਾਸਲ ਕਰਨਾ ਇਕ ਮਹੱਤਵਪੂਰਨ ਪ੍ਰਾਪਤੀ ਹੈ, ਜੋ ਉਸ ਦੀ ਵਿਲੱਖਣ ਪ੍ਰਤਿਭਾ ਅਤੇ ਵਿਸ਼ਵ ਪੱਧਰ 'ਤੇ ਮੁਕਾਬਲਾ ਕਰਨ ਦੀ ਸਮਰੱਥਾ ਨੂੰ ਦਰਸਾਉਂਦੀ ਹੈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਪ੍ਰਧਾਨ ਪ੍ਰੋ: ਦਰਸ਼ਨ ਕੁਮਾਰ, ਡਾਇਰੈਕਟਰ ਸ੍ਰੀ ਵਰੁਣ ਭਾਰਤੀ, ਪਿ੍ੰਸੀਪਲ ਵਿੰਮੀਪੁਰੀ ਨੇ ਹੋਣਹਾਰ ਵਿਦਿਆਰਥੀ ਵਿਹਾਨ, ਉਸ ਦੇ ਮਾਪਿਆਂ ਤੇ ਕੋਚ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਚੀਮਾ ਵਿਖੇ ਛੱਪੜਾਂ ਅਤੇ ਗੰਦੇ ਨਾਲਿਆਂ ਦੀ ਕੀਤੀ ਸਫ਼ਾਈ <br/> ਅਗਲੀ ਖ਼ਬਰ ਵਿਧਾਇਕ ਤੇ ਮੇਅਰ ਨੇ ਵਾ. ਨੰ. 12 'ਚ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ-ਪੱਥਰ
Ad Position 24