02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਪਿੰਡ ਚੀਮਾ ਵਿਖੇ ਛੱਪੜਾਂ ਅਤੇ ਗੰਦੇ ਨਾਲਿਆਂ ਦੀ ਕੀਤੀ ਸਫ਼ਾਈ <br/>

Ad Position 21
No active advertisement
ਅਜੀਤ ਡੈਸਕ 02-06-2026
ਟੱਲੇਵਾਲ, 1 ਜੂਨ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਪਿਛਲੇ ਮੀਂਹ ਦੇ ਸੀਜ਼ਨ ਦੌਰਾਨ ਛੱਪੜਾਂ ਆਦਿ ਦੀ ਸਫ਼ਾਈ ਨਾ ਹੋਣ ਕਰ ਕੇ ਪਿੰਡ ਵਿਚ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਸਨ, ਜਿਸ ਨਾਲ ਕਈ ਘਰ ਵੀ ਨੁਕਸਾਨੇ ਗਏ | ਜਿਸ ਦੇ ਚਲਦਿਆਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਆਦੇਸ਼ਾਂ ਤਹਿਤ ਪੰਚਾਇਤ ਦੇ ਪ੍ਰਬੰਧਕ ਇਕਬਾਲ ਸਿੰਘ ਬਰਾੜ ਅਤੇ ਸੈਕਟਰੀ ਨਿਰਭੈ ਸਿੰਘ ਦੀ ਅਗਵਾਈ ਵਿਚ ਪਿੰਡ ਦੇ ਛੱਪੜ ਅਤੇ ਗੰਦੇ ਨਾਲਿਆਂ ਦੀ ਸਫ਼ਾਈ ਮੁਹਿੰਮ ਚਲਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਚ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੰਚਾਇਤ ਵਲੋਂ ਮੀਂਹ ਦੇ ਮੌਸਮ ਤੋਂ ਪਹਿਲਾਂ ਪਿੰਡ ਵਾਸੀਆਂ ਦੀ ਸਿਹਤ ਸੁਰੱਖਿਆ ਅਤੇ ਬਰਸਾਤਾਂ ਦੌਰਾਨ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਲਈ, ਛੱਪੜਾਂ ਅਤੇ ਗੰਦੇ ਨਾਲਿਆਂ ਦੀ ਸਫ਼ਾਈ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਕਰਵਾ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਮੀਂਹ ਦੇ ਮੌਸਮ ਵਿਚ ਪਾਣੀ ਦੇ ਭਰਾਵਾਂ ਨੂੰ ਰੋਕਣ ਲਈ ਨਾਲਿਆਂ ਦੀ ਵਿਸ਼ੇਸ਼ ਤੌਰ 'ਤੇ ਸਫ਼ਾਈ ਕਰਵਾਈ ਗਈ, ਉੱਥੇ ਛੱਪੜਾਂ ਅਤੇ ਨਾਲਿਆਂ ਦੀ ਸਫ਼ਾਈ ਨਾਲ ਮੱਛਰਾਂ, ਮੱਖੀਆਂ ਅਤੇ ਹੋਰ ਬਿਮਾਰੀਆਂ ਡੇਂਗੂ, ਮਲੇਰੀਆ ਦੇ ਫੈਲਣ ਦਾ ਖ਼ਤਰਾ ਘੱਟ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਪਿੰਡ ਦੇ ਵਿਕਾਸ ਲਈ ਨਿੱਜੀ ਦਿਲਚਸਪੀ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ | ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਾਲਿਆਂ ਅਤੇ ਛੱਪੜਾਂ ਵਿਚ ਕੂੜਾ-ਕਰਕਟ ਨਾ ਸੁੱਟਣ | ਹੋਰਨਾਂ ਤੋਂ ਇਲਾਵਾ ਗੁਰਮੇਲ ਸਿੰਘ ਸਿੱਖ ਪੰਚ, ਜਸਵੀਰ ਸਿੰਘ ਗੱਗੀ ਪੰਚ, ਮਿੰਟੂ ਸਿੰਘ ਪੰਚ, ਸੁਖਦੇਵ ਸਿੰਘ ਨਿੱਕਾ ਪੰਚ, ਬਲਵੰਤ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 7 ਜੂਨ ਨੂੰ ਲੱਗਣਗੇ ਪ੍ਰੀ-ਐਸ.ਆਈ.ਆਰ. ਅਧਾਰਿਤ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ ਅਗਲੀ ਖ਼ਬਰ ਵਿਹਾਨ ਨੇੇ ਇੰਟਰਨੈਸ਼ਨਲ ਰੇਟਡ ਚੈੱਸ ਪਲੇਅਰ ਬਣਨ ਦਾ ਮਾਣ ਹਾਸਿਲ ਕੀਤਾ <br/>
Ad Position 24