02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

7 ਜੂਨ ਨੂੰ ਲੱਗਣਗੇ ਪ੍ਰੀ-ਐਸ.ਆਈ.ਆਰ. ਅਧਾਰਿਤ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 02-06-2026
ਬਰਨਾਲਾ, 1 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮਿਤੀ 7 ਜੂਨ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜ਼ਿਲ੍ਹਾ ਬਰਨਾਲਾ ਦੇ ਪੋਲਿੰਗ ਬੂਥਾਂ ਵਿਚ ਪ੍ਰੀ-ਐਸ.ਆਈ.ਆਰ. 'ਤੇ ਅਧਾਰਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਨੂੰ ਬਿਲਕੁਲ ਸਹੀ ਅਤੇ ਅਪਡੇਟ ਕਰਨ ਲਈ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਤਹਿਤ ਸਾਰੇ ਬੂਥ ਲੈਵਲ ਅਫ਼ਸਰ ਮਿਤੀ 7 ਜੂਨ ਦਿਨ ਐਤਵਾਰ ਨੂੰ ਆਪੋ ਆਪਣੇ ਬੂਥਾਂ 'ਤੇ ਮੌਜੂਦ ਰਹਿਣਗੇ | ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਉਦੇਸ਼ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਨਾਲ ਸੰਬੰਧਿਤ ਕੰਮਾਂ ਨੂੰ ਹੋਰ ਪਾਰਦਰਸ਼ੀ, ਤਰੁੱਟੀ-ਰਹਿਤ ਅਤੇ ਸੁਖਾਲਾ ਬਣਾਉਣਾ ਹੈ | ਉਨ੍ਹਾਂ ਦੱਸਿਆ ਕਿ ਜਿਹੜੇ ਵੋਟਰਾਂ ਦੀ ਵੋਟ 2003 ਦੀ ਵੋਟਰ ਸੂਚੀ ਨਾਲ ਹਲੇ ਤੱਕ ਮੈਪ ਨਹੀਂ ਹੋਈ, ਉਹ ਵੋਟਰ ਇਸ ਵਿਸ਼ੇਸ਼ ਕੈਂਪ ਵਿਚ ਆਪਣੀ ਵੋਟ ਮੈਪ ਕਰਵਾ ਲੈਣ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਬਾਕੀ ਸ਼ਡਿਊਲ ਉਸੇ ਤਰ੍ਹਾਂ ਜਾਰੀ ਰਹੇਗਾ | ਜਿਸ ਤਹਿਤ 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫ਼ਸਰ ਘਰ ਘਰ ਜਾ ਕੇ ਵੋਟਰਾਂ ਨੂੰ ਇਨੁਮੀਰੇਸ਼ਨ ਫਾਰਮ ਦੀ ਵੰਡ ਕਰਨਗੇ ਅਤੇ ਸੰਬੰਧਿਤ ਵੋਟਰ ਪਾਸੋਂ ਲੋੜੀਂਦੀ ਜਾਣਕਾਰੀ ਭਰਵਾ ਕੇ ਹਸਤਾਖਰਸ਼ੁਦਾ ਫਾਰਮ ਇਕੱਤਰ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਦੌਰਾਨ ਦੋ ਵਾਹਨਾਂ ਦਾ ਹੋਇਆ ਨੁਕਸਾਨ <br/> ਅਗਲੀ ਖ਼ਬਰ ਪਿੰਡ ਚੀਮਾ ਵਿਖੇ ਛੱਪੜਾਂ ਅਤੇ ਗੰਦੇ ਨਾਲਿਆਂ ਦੀ ਕੀਤੀ ਸਫ਼ਾਈ <br/>
Ad Position 24