ਰੂੜੇਕੇ ਕਲਾਂ, 1 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਸਰਕਾਰੀ ਪ੍ਰਾਇਮਰੀ ਸਕੂਲ ਪਿਰਥਾ ਪੱਤੀ ਧੂਰਕੋਟ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਜਸਕਰਨ ਸਿੰਘ ਜੁਲੀਕੇ ਵਲੋਂ ਆਪਣੀ ਮਾਤਾ ਦੀ ਯਾਦ 'ਚ ਫ਼ਰਿਜ ਦਾਨ ਕੀਤਾ ਗਿਆ | ਸਕੂਲ ਦੇ ਮੁੱਖ ਅਧਿਆਪਕ ਅੰਗਰੇਜ਼ ਸਿੰਘ, ਮਾਸਟਰ ਜਸਵਿੰਦਰ ਸਿੰਘ, ਮਾਸਟਰ ਬਲਜੀਤ ਸਿੰਘ ਤੇ ਸਮੂਹ ਸਟਾਫ਼ ਵਲੋਂ ਦਾਨੀ ਸੱਜਣਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਚਮਕੌਰ ਸਿੰਘ ਧੂਰਕੋਟ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ |