04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਨਿਰਧਾਰਿਤ ਫ਼ੀਸ ਤੋਂ ਵੱਧ ਪੈਸੇ ਵਸੂਲਣ ਵਾਲਾ ਵਸੀਕਾ ਨਵੀਸ ਵਿਜੀਲੈਂਸ ਵਲੋਂ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 03-06-2026
ਬਰਨਾਲਾ, 2 ਜੂਨ (ਰਾਜ ਪਨੇਸਰ)- ਜ਼ਿਲ੍ਹਾ ਵਿਜੀਲੈਂਸ ਬਿਊਰੋ ਬਰਨਾਲਾ ਵਲੋਂ ਰਜਿਸਟਰੀ ਲਿਖਣ ਬਦਲੇ ਸਰਕਾਰ ਦੁਆਰਾ ਨਿਰਧਾਰਿਤ ਫ਼ੀਸ ਤੋਂ ਵੱਧ ਪੈਸੇ ਵਸੂਲਣ ਵਾਲੇ ਵਸੀਕਾ ਨਵੀਸ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਮੱੁਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ੍ਰੀ ਸਰਦ ਸੱਤਿਆ ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਸ੍ਰੀ ਰਾਜਪਾਲ ਸਿੰਘ ਹੁੰਦਲ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਉਪ-ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ ਯੂਨਿਟ ਬਰਨਾਲਾ ਦੀ ਸੁਪਰਵੀਜ਼ਨ ਅਧੀਨ ਪਰਮਜੀਤ ਸਿੰਘ ਵਲੋਂ ਕੀਤੀ ਗਈ ਇੱਕ ਸ਼ਿਕਾਇਤ ਦੀ ਪੜਤਾਲ 'ਤੇ ਵਿਪਨ ਸਿੰਘ ਸਿੱਧੂ ਵਸੀਕਾ ਨਵੀਸ ਨੂੰ ਸਰਕਾਰ ਵਲੋਂ ਰਜਿਸਟਰੀਆਂ ਕਰਵਾਉਣ ਸਬੰਧੀ ਤੈਅ ਰੇਟਾਂ ਤੋਂ ਵੱਧ ਪੈਸੇ ਵਸੂਲਣ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਇਹ ਤੱਥ ਸਾਹਮਣੇ ਆਇਆ ਕਿ ਸ਼ਿਕਾਇਤਕਰਤਾ ਪਰਮਜੀਤ ਸਿੰਘ ਵਲੋਂ ਖ਼ਰੀਦ ਕੀਤੇ ਰੂੜੀ ਵਾਲੇ ਪਲਾਟ ਦਾ ਵਸੀਕਾ ਵਿਪਨ ਸਿੰਘ ਵਲੋਂ ਆਪਣੇ ਦਫ਼ਤਰ ਸਬ-ਤਹਿਸੀਲ ਧਨੌਲਾ ਵਿਖੇ ਡਰਾਫ਼ਟ ਕੀਤਾ ਗਿਆ ਸੀ | ਪ੍ਰੰਤੂ ਵਿਪਨ ਸਿੰਘ ਉਕਤ ਵਸੀਕਾ ਡਰਾਫ਼ਟ ਕਰਨ ਉਪਰੰਤ ਵਸੀਕੇ ਉੱਪਰ ਆਪਣੀ ਮੋਹਰ ਲਗਾਉਣ ਦੀ ਬਜਾਏ ਗੁਲਸ਼ਨ ਕੁਮਾਰ ਅਗਰਵਾਲ ਜ਼ਿਲ੍ਹਾ ਕਚਹਿਰੀਆਂ ਬਰਨਾਲਾ ਦੀ ਮੋਹਰ ਲਗਾ ਕੇ ਜਾਅਲੀ ਦਸਤਖ਼ਤ ਕੀਤੇ ਹੋਏ ਸਨ | ਜਦਕਿ ਪੜਤਾਲ ਦੌਰਾਨ ਗੁਲਸ਼ਨ ਕੁਮਾਰ ਵਲੋਂ ਇਹ ਵਸੀਕਾ ਡਰਾਫ਼ਟ ਨਹੀਂ ਕੀਤਾ ਗਿਆ ਸੀ ਅਤੇ ਨਾ ਹੀ ਕਦੇ ਉਹ ਸਬ-ਤਹਿਸੀਲ ਧਨੌਲਾ ਵਿਖੇ ਗਿਆ ਹੈ ਤੇ ਨਾ ਹੀ ਉਕਤ ਵਸੀਕੇ ਨਾਲ ਸਬੰਧਿਤ ਵਿਅਕਤੀਆਂ ਨੂੰ ਜਾਣਦਾ ਹੈ | ਜਿਸ ਤੋਂ ਬਾਅਦ ਸਾਬਤ ਹੁੰਦਾ ਹੈ ਕਿ ਵਿਪਨ ਸਿੰਘ ਸਿੱਧੂ ਵਲੋਂ ਰਜਿਸਟਰੀ ਲਿਖਣ ਬਦਲੇ ਸਰਕਾਰ ਵਲੋਂ ਤੈਅ ਕੀਮਤ ਤੋਂ ਇਲਾਵਾ ਨਜਾਇਜ਼ ਪੈਸੇ ਵਸੂਲ ਕੀਤੇ ਜਾਂਦੇ ਹਨ | ਇਸ ਲਈ ਵਸੀਕਾ ਨਵੀਸ ਵਿਪਨ ਸਿੰਘ ਸਿੱਧੂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਗਿ੍ਫ਼ਤਾਰ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਹੰਡਿਆਇਆ ਵਿਖੇ ਸੜਕ ਹਾਦਸੇ 'ਚ ਇਕ ਅਧਿਆਪਕਾ ਦੀ ਮੌਤ, ਇਕ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਰਹੱਸਮਈ ਹਾਲਤ 'ਚ ਨੌਜਵਾਨ ਦੀ ਮਿ੍ਤਕ ਦੇਹ ਮਿਲੀ <br/>
Ad Position 24