04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

120 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 03-06-2026
ਬਰਨਾਲਾ, 2 ਜੂਨ (ਰਾਜ ਪਨੇਸਰ)-ਸਥਾਨਕ ਕਪਾਹ ਮੰਡੀ ਬਰਨਾਲਾ ਵਿਖੇ 120 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲੇ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਹਰਿੰਦਰ ਸਿੰਘ ਬੰਟੀ ਵਾਸੀ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹੈ | ਜਿਸ ਨੂੰ ਕਪਾਹ ਮੰਡੀ ਬਰਨਾਲਾ ਵਿਖੇ ਘੁੰਮਦਾ ਦੇਖਿਆ ਗਿਆ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 120 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਖੁੱਡੀ ਰੋਡ 'ਤੇ ਘਰ 'ਚੋਂ ਸਾਮਾਨ ਚੋਰੀ, ਮਾਮਲਾ ਦਰਜ
Ad Position 24