ਬਰਨਾਲਾ, 2 ਜੂਨ (ਰਾਜ ਪਨੇਸਰ)-ਪਿੰਡ ਫਰਵਾਹੀ ਦੀ ਇਕ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਵਾਲੇ ਵਿਅਕਤੀ ਖ਼ਿਲਾਫ਼ ਥਾਣਾ ਸਦਰ ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਪੀੜਤ ਲੜਕੀ ਦੇ ਪਿਤਾ ਨੇ ਪੁਲਿਸ ਕੋਲ ਬਿਆਨ ਲਿਖਵਾਏ ਕਿ ਉਹ ਮਜ਼ਦੂਰੀ ਦਾ ਕੰਮ ਕਰਦਾ ਹੈ | ਬੀਤੇ ਦਿਨੀਂ ਉਹ ਕੰਮ 'ਤੇ ਗਿਆ ਹੋਇਆ ਸੀ ਤਾਂ ਲੜਕੀ ਪੜ੍ਹਨ ਲਈ ਕਾਲਜ ਗਈ ਹੋਈ ਸੀ ਜੋ ਕਿ ਵਾਪਸ ਘਰੇ ਨਹੀਂ ਪਰਤੀ ਜਿਸ ਦੀ ਆਪਣੇ ਤੌਰ 'ਤੇ ਭਾਲ ਕੀਤੀ ਪਰ ਕੁੱਝ ਪਤਾ ਨਹੀਂ ਲੱਗਿਆ | ਬਾਅਦ ਵਿਚ ਪਤਾ ਲੱਗਿਆ ਕਿ ਕੁਲਵਿੰਦਰ ਸਿੰਘ ਵਾਸੀ ਫਰਵਾਹੀ ਨਾਂਅ ਦਾ ਵਿਅਕਤੀ ਵਿਆਹ ਦਾ ਝਾਂਸਾ ਦੇ ਕੇ ਉਨ੍ਹਾਂ ਦੀ ਲੜਕੀ ਨੂੰ ਕਿਧਰੇ ਵਰਗ਼ਲਾ ਕੇ ਲੈ ਗਿਆ ਹੈ | ਪੁਲਿਸ ਕਾਰਵਾਈ ਅਨੁਸਾਰ ਮੁੱਦਈ ਦੇ ਬਿਆਨਾਂ ਦੇ ਆਧਾਰ 'ਤੇ ਕੁਲਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |