04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਰਾਸ਼ਨ ਵੰਡ ਪ੍ਰਕਿਰਿਆ 'ਚ ਕੀਤੀਆਂ ਤਬਦੀਲੀਆਂ ਕਾਰਨ ਲਾਭਪਾਤਰੀ ਪ੍ਰੇਸ਼ਾਨ <br/>

Ad Position 21
No active advertisement
ਅਜੀਤ ਡੈਸਕ 03-06-2026
ਤਪਾ ਮੰਡੀ, 2 ਜੂਨ (ਪ੍ਰਵੀਨ ਗਰਗ)- ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਰਾਸ਼ਨ ਵੰਡ ਪ੍ਰਕਿਰਿਆ ਵਿਚ ਕੀਤੀਆਂ ਤਬਦੀਲੀਆਂ ਕਾਰਨ ਕਣਕ ਲੈਣ ਆਉਣ ਵਾਲੇ ਲਾਭਪਾਤਰੀਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਹਿਲਾਂ ਡਿਪੂ ਹੋਲਡਰ ਵਲੋਂ ਤਿੰਨ ਮਹੀਨਿਆਂ ਦੀ ਇਕ ਹੀ ਪਰਚੀ ਜਾਰੀ ਕਰ ਕੇ ਕਣਕ ਦਿੱਤੀ ਜਾਂਦੀ ਸੀ, ਪਰ ਹੁਣ ਸਰਕਾਰੀ ਹਦਾਇਤਾਂ ਅਨੁਸਾਰ ਤਿੰਨ ਮਹੀਨਿਆਂ ਦੀਆਂ ਵੱਖ-ਵੱਖ ਪਰਚੀਆਂ ਕੱਢ ਕੇ ਰਾਸ਼ਨ ਜਾਰੀ ਕੀਤਾ ਜਾ ਰਿਹਾ ਹੈ | ਇਸ ਕਾਰਨ ਡੀਪੂਆਂ 'ਤੇ ਲੰਬੀਆਂ ਕਤਾਰਾਂ ਲੱਗ ਰਹੀਆਂ ਹਨ ਅਤੇ ਲੋਕਾਂ ਦਾ ਕਾਫ਼ੀ ਸਮਾਂ ਬਰਬਾਦ ਹੋ ਰਿਹਾ ਹੈ | ਲਾਭਪਾਤਰੀਆਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਹ ਸਵੇਰੇ ਹੀ ਡੀਪੂਆਂ 'ਤੇ ਪਹੁੰਚ ਜਾਂਦੇ ਹਨ, ਪਰ ਇੱਕ ਕਾਰਡ ਹੋਲਡਰ ਨੂੰ ਕਣਕ ਲੈਣ ਲਈ 10 ਤੋਂ 15 ਮਿੰਟ ਤੱਕ ਦਾ ਸਮਾਂ ਲੱਗ ਰਿਹਾ ਹੈ | ਇਸ ਕਾਰਨ ਕਈ ਲੋਕਾਂ ਨੂੰ ਆਪਣੀ ਦਿਹਾੜੀ ਛੱਡ ਕੇ ਡੀਪੂਆਂ 'ਤੇ ਖੜ੍ਹਨਾ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਅੱਜ ਕੱਲ੍ਹ 500 ਤੋਂ 600 ਰੁਪਏ ਤੱਕ ਦੀ ਦਿਹਾੜੀ ਮਿਲਦੀ ਹੈ, ਪਰ ਰਾਸ਼ਨ ਲੈਣ ਦੀ ਪ੍ਰਕਿਰਿਆ ਵਿਚ ਲੱਗਣ ਵਾਲੇ ਵੱਧ ਸਮੇਂ ਕਾਰਨ ਉਨ੍ਹਾਂ ਦੀ ਕਮਾਈ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪਹਿਲਾਂ ਵਾਂਗ ਡਿਪੂ ਹੋਲਡਰਾਂ ਨੂੰ ਇੱਕ ਹੀ ਪਰਚੀ ਰਾਹੀਂ ਰਾਸ਼ਨ ਜਾਰੀ ਕਰਨ ਦੀ ਇਜਾਜ਼ਤ ਦੇਵੇ, ਤਾਂ ਜੋ ਲੋਕਾਂ ਨੂੰ ਬੇਵਜ੍ਹਾ ਖ਼ੱਜਲ-ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ | ਦੂਜੇ ਪਾਸੇ ਡੀਪੂ ਹੋਲਡਰਾਂ ਨੇ ਕਿਹਾ ਕਿ ਉਹ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਕੰਮ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਅਪ੍ਰੈਲ, ਮਈ ਅਤੇ ਜੂਨ ਮਹੀਨੇ ਦੀਆਂ ਵੱਖ-ਵੱਖ ਪਰਚੀਆਂ ਕੱਢਣ ਦੇ ਨਾਲ-ਨਾਲ ਸਰਕਾਰ ਵਲੋਂ ਜਾਰੀ ਕੀਤੀ ਕਿੱਟ ਦੀ ਚੌਥੀ ਕਿੱਟ ਕੱਢਣੀ ਵੀ ਲਾਜ਼ਮੀ ਹਨ | ਡਿਪੂ ਹੋਲਡਰਾਂ ਅਨੁਸਾਰ ਤਿੰਨ ਜਾਂ ਚਾਰ ਪਰਚੀਆਂ ਕੱਢਣ ਵਿਚ ਕਰੀਬ 10 ਮਿੰਟ ਦਾ ਸਮਾਂ ਲੱਗਦਾ ਹੈ ਅਤੇ ਇਸ ਵਿਚ ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ | ਉਨ੍ਹਾਂ ਕਿਹਾ ਕਿ ਜੇ ਲੋਕਾਂ ਨੂੰ ਇਸ ਪ੍ਰਕਿਰਿਆ ਨਾਲ ਕੋਈ ਇਤਰਾਜ਼ ਹੈ ਤਾਂ ਉਹ ਇਸ ਮਾਮਲੇ ਨੂੰ ਸਰਕਾਰ ਦੇ ਧਿਆਨ ਵਿਚ ਲਿਆਉਣ |

Ad Position 22
No active advertisement
ਪਿਛਲੀ ਖ਼ਬਰ ਮਾਧਵ ਗਰਗ ਨੇ ਜ਼ਿਲ੍ਹਾ ਪੱਧਰੀ ਸ਼ਤਰੰਜ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤਿਆ <br/> ਅਗਲੀ ਖ਼ਬਰ ਪੰਜਾਬ ਸਟੇਟ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ 5 ਤੋਂ 7 ਤੱਕ
Ad Position 24