05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕਾਂ ਲਈ ਵਰਕਸ਼ਾਪ ਲਗਾਈ <br/>

Ad Position 21
No active advertisement
ਅਜੀਤ ਡੈਸਕ 03-06-2026
ਬਰਨਾਲਾ, 2 ਜੂਨ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਅਧਿਆਪਕਾਂ ਲਈ 'ਅਨੁਭਵੀ ਸਿੱਖਿਆ' ਵਿਸ਼ੇ ਸਬੰਧੀ ਵਰਕਸ਼ਾਪ ਲਗਾਈ ਗਈ | ਇਸ ਮੌਕੇ ਮੱੁਖ ਮਹਿਮਾਨ ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਅਕਾਦਮਿਕ ਸਲਾਹਕਾਰ ਸ੍ਰੀ ਵਰੁਣ ਸ਼ਰਮਾ, ਸੰਦੀਪ ਸਿੰਘ ਮਾਨ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਵਰਕਸ਼ਾਪ ਦਾ ਉਦੇਸ਼ ਅਧਿਆਪਕਾਂ ਨੂੰ ਆਧੁਨਿਕ ਅਧਿਆਪਨ ਵਿਧੀਆਂ, ਅਨੁਭਵੀ ਸਿੱਖਿਆ, ਵਿਦਿਆਰਥੀ-ਕੇਂਦਿ੍ਤ ਸਿੱਖਿਆ ਅਤੇ ਕਲਾਸਰੂਮ ਨੂੰ ਵਧੇਰੇ ਪ੍ਰਭਾਵਸ਼ਾਲੀ ਅਤੇ ਭਾਗੀਦਾਰੀ ਬਣਾਉਣ ਦੇ ਨਵੀਨਤਾਕਾਰੀ ਤਰੀਕਿਆਂ ਨਾਲ ਜਾਣੂ ਕਰਵਾਉਣਾ ਸੀ | ਵਰਕਸ਼ਾਪ ਦੌਰਾਨ ਉਨ੍ਹਾਂ ਨੇ ਅਧਿਆਪਕਾਂ ਨੂੰ ਜਾਣੂ ਕਰਵਾਇਆ ਕਿ ਅੱਜ ਦੇ ਸਮੇਂ ਵਿਚ ਸਿਰਫ਼ ਸਿਧਾਂਤਕ ਗਿਆਨ ਹੀ ਕਾਫ਼ੀ ਨਹੀਂ ਹੈ, ਵਿਦਿਆਰਥੀਆਂ ਨੂੰ ਅਸਲ ਜੀਵਨ ਦੇ ਤਜਰਬਿਆਂ ਨਾਲ ਜੋੜ ਕੇ ਸਿੱਖਣ ਦੇ ਮੌਕੇ ਪ੍ਰਦਾਨ ਕਰਨਾ ਵੀ ਉਨ੍ਹਾਂ ਹੀ ਮਹੱਤਵਪੂਰਨ ਹੈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰੀ ਪ੍ਰਮੋਦ ਅਰੋੜਾ, ਡਾਇਰੈਕਟਰ ਗੀਤਾ ਅਰੋੜਾ, ਨਿਖਿਲ ਅਰੋੜਾ, ਪਿ੍ੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਮੱੁਖ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਸੀ.ਬੀ.ਐੱਸ.ਈ. ਵਲੋਂ ਅਧਿਆਪਕਾਂ ਲਈ ਸੈਮੀਨਾਰ <br/> ਅਗਲੀ ਖ਼ਬਰ ਮਾਧਵ ਗਰਗ ਨੇ ਜ਼ਿਲ੍ਹਾ ਪੱਧਰੀ ਸ਼ਤਰੰਜ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤਿਆ <br/>
Ad Position 24