05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮਦਰ ਟੀਚਰ ਸਕੂਲ ਵਿਖੇ ਸੀ.ਬੀ.ਐੱਸ.ਈ. ਵਲੋਂ ਅਧਿਆਪਕਾਂ ਲਈ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 03-06-2026
ਬਰਨਾਲਾ, 2 ਜੂਨ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਸੀ.ਬੀ.ਐਸ.ਈ. ਵਲੋਂ ਸਮਰੱਥਾ ਨਿਰਮਾਣ ਪ੍ਰੋਗਰਾਮ-ਮੁੱਲਾਂ ਦੀ ਸਿੱਖਿਆ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਕਿੰਡਰਗਾਰਟਨ ਤੋਂ ਪੰਜਵੀਂ ਜਮਾਤ ਤੱਕ ਦੇ ਅਧਿਆਪਕਾਂ ਨੇ ਭਾਗ ਲਿਆ | ਸੈਮੀਨਾਰ ਦੌਰਾਨ ਸੀ.ਬੀ.ਐਸ.ਈ. ਦੇ ਰਿਸੋਰਸ ਪਰਸਨ ਡਾ: ਨਿਧੀ ਬਰਾੜ ਤੇ ਅਮਨਦੀਪ ਸਿੰਘ ਨੇ ਅਧਿਆਪਕਾਂ ਨੂੰ ਸਕੂਲੀ ਸਿੱਖਿਆ ਵਿਚ ਨੈਤਿਕ, ਸਮਾਜਿਕ, ਭਾਵਨਾਤਮਕ ਅਤੇ ਅਧਿਆਤਮਿਕ ਮੁੱਲਾਂ ਨੂੰ ਸ਼ਾਮਿਲ ਕਰਨ ਦੇ ਪ੍ਰਭਾਵਸ਼ਾਲੀ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਮੁੱਲਾਂ ਦੀ ਸਿੱਖਿਆ ਵਿਦਿਆਰਥੀਆਂ ਵਿਚ ਇਮਾਨਦਾਰੀ, ਸਹਿਯੋਗ, ਸਹਿਣਸ਼ੀਲਤਾ, ਜ਼ਿੰਮੇਵਾਰੀ ਅਤੇ ਮਨੁੱਖਤਾ ਵਰਗੇ ਗੁਣਾਂ ਦਾ ਵਿਕਾਸ ਕਰਦੀ ਹੈ | ਇਸੇ ਤਰ੍ਹਾਂ ਦੀ ਸਿੱਖਿਆ ਬੱਚਿਆਂ ਨੂੰ ਕੇਵਲ ਚੰਗਾ ਵਿਦਿਆਰਥੀ ਹੀ ਨਹੀਂ, ਸਗੋਂ ਇਕ ਜ਼ਿੰਮੇਵਾਰ ਅਤੇ ਸੰਵੇਦਨਸ਼ੀਲ ਨਾਗਰਿਕ ਵੀ ਬਣਾਉਂਦੀ ਹੈ | ਇਸ ਮੌਕੇ ਸਕੂਲ ਅਧਿਆਪਕ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਫ਼ੌਜੀਆਂ ਦੀਆਂ ਨੌਕਰੀਆਂ 'ਚੋਂ ਵੀ ਠੇਕੇਦਾਰਾਂ ਦਾ ਰੋਲ ਖਾਤਮਾ ਹੋਵੇ- ਕੈਪਟਨ ਸਿੱਧੂ <br/> ਅਗਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕਾਂ ਲਈ ਵਰਕਸ਼ਾਪ ਲਗਾਈ <br/>
Ad Position 24