14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪਿੰਡ ਹਮੀਦੀ ਵਿਖੇ ਗ੍ਰਾਮ ਪੰਚਾਇਤ ਨੇ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 04-06-2026
ਮਹਿਲ ਕਲਾਂ, 3 ਜੂਨ (ਅਵਤਾਰ ਸਿੰਘ ਅਣਖੀ)-ਗੁਰਦੁਆਰਾ ਸਾਹਿਬ ਪਿੰਡ ਹਮੀਦੀ ਵਿਖੇ ਸਮੂਹ ਗ੍ਰਾਮ ਪੰਚਾਇਤ ਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਆਪਰੇਸ਼ਨ ਅਤੇ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਸਰਪੰਚ ਓਮਨਦੀਪ ਸਿੰਘ ਸੋਹੀ ਸਮੂਹ ਗ੍ਰਾਮ ਪੰਚਾਇਤ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਉਨ੍ਹਾਂ ਇਸ ਮੌਕੇ ਪ੍ਰੇਮ ਅੱਖਾਂ ਦੇ ਹਸਪਤਾਲ ਦੇ ਡਾ: ਰੁਪੇਸ਼ ਸਿੰਗਲਾ ਅਤੇ ਉਨ੍ਹਾਂ ਦੀ ਟੀਮ ਵਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਹਸਪਤਾਲ ਦੀ ਡਾਕਟਰੀ ਟੀਮ ਵਲੋਂ 400 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੀ ਚੈੱਕਅਪ ਕੀਤਾ ਗਿਆ ਤੇ 70 ਦੇ ਕਰੀਬ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਲੈਂਜ ਪਾਉਣ ਲਈ ਰੈਫ਼ਰ ਕੀਤਾ | ਇਸ ਮੌਕੇ ਸਰਪੰਚ ਓਮਨਦੀਪ ਸਿੰਘ ਸੋਹੀ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕੈਪਟਨ ਸੁਖਦੇਵ ਸਿੰਘ ਦੀ ਅਗਵਾਈ ਹੇਠ ਡਾਕਟਰੀ ਟੀਮਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਆਜ਼ਾਦ ਉਮੀਦਵਾਰ ਸ਼ਿਰਾਜ਼ ਗਰਗ ਨੇ 82 ਫ਼ੀਸਦੀ ਵੋਟ ਹਾਸਿਲ ਕੀਤੇ <br/> ਅਗਲੀ ਖ਼ਬਰ ਅੱਗ ਵਰਦੀ ਗਰਮੀ 'ਚ ਗਲੀਆਂ, ਸੜਕਾਂ ਤੇ ਜ਼ਮੀਨ 'ਤੇ ਪਏ ਟਰਾਂਸਫ਼ਾਰਮਰਾਂ ਨਾਲ ਵਾਪਰ ਸਕਦਾ ਵੱਡਾ ਹਾਦਸਾ
Ad Position 24