14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਕਾਂਗਰਸ ਦਾ ਜੇਤੂ ਰੱਥ 2027 ਦੀ ਚੋਣਾਂ ਤੱਕ ਇਸੇ ਰਫ਼ਤਾਰ ਨਾਲ ਦੌੜੇਗਾ - ਢੀਂਗਰਾ, ਬੋਦੀ <br/>

Ad Position 21
No active advertisement
ਅਜੀਤ ਡੈਸਕ 04-06-2026
ਸੰਗਰੂਰ, 3 ਜੂਨ (ਅਮਨਦੀਪ ਸਿੰਘ ਬਿੱਟਾ) - ਪੰਜਾਬ ਪ੍ਰਦੇਸ ਕਾਂਗਰਸ ਦੇ ਸਾਬਕਾ ਸਕੱਤਰ, ਕੌਂਸਲਰ ਨੱਥੂ ਲਾਲ ਢੀਂਗਰਾ ਅਤੇ ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ, ਨਗਰ ਕੌਂਸਲਰ ਦੇ ਸਾਬਕਾ ਮੀਤ ਪ੍ਰਧਾਨ ਵਿਨੋਦ ਕੁਮਾਰ ਬੋਦੀ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਮੰਤਰੀ ਵਿਜੈਇੰਦਰ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਗਰੂਰ ਹਲਕੇ ਦੇ ਹਰ ਪਿੰਡ, ਵਾਰਡ ਵਿਚ ਬੂਥ ਪੱਧਰ 'ਤੇ ਕਮੇਟੀਆਂ ਦਾ ਗਠਨ ਕਰ ਕੇ ਪਾਰਟੀ ਨੇ ਆਪਣੀ ਚੋਣ ਮੁਹਿੰਮ ਅਗਾੳਾੂ ਹੀ ਗਰਮਾ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸੰਗਰੂਰ ਿ'ਚ ਪਾਰਟੀ ਨੇ ਹਰ ਚੋਣ ਚਾਹੇ ਉਹ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਹੋਵੇ ਜਾਂ ਨਗਰ ਕੌਂਸਲ ਸੰਗਰੂਰ ਅਤੇ ਹੁਣ ਭਵਾਨੀਗੜ੍ਹ ਨਗਰ ਕੌਂਸਲ ਦੀ ਚੋਣਾਂ ਵਿਚ ਕਾਂਗਰਸ ਨੇ ਜ਼ਬਰਦਸਤ ਪ੍ਰਦਰਸ਼ਨ ਕਰਦਿਆਂ ਜਿੱਤ ਦਾ ਝੰਡਾ ਗੱਡਿਆ ਹੈ | ਇਸ ਦੀ ਮਿਸਾਲ ਦਿੰਦਿਆਂ ਢੀਂਗਰਾ ਨੇ ਕਿਹਾ ਕਿ ਸੰਗਰੂਰ 'ਚ ਨਗਰ ਕੌਂਸਲ ਦੀਆਂ 9 ਸੀਟਾਂ ਕਾਂਗਰਸ ਨੇ ਜਿੱਤੀਆਂ ਸਨ, ਜਦ ਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ ਸੰਗਰੂਰ ਹਲਕੇ ਵਿਚਲੀਆਂ 3 ਵਿਚੋਂ 2 ਸੀਟਾਂ ਜਿੱਤ ਕੇ ਆਪਣੀ ਚੰਗੀ ਕਾਰਗੁਜ਼ਾਰੀ ਦਿਖਾਈ ਹੈ | ਭਵਾਨੀਗੜ੍ਹ ਨਗਰ ਕੌਂਸਲ ਚੋਣਾਂ ਵਿਚ ਵੀ 7 ਸੀਟਾਂ ਜਿੱਤ ਕੇ ਇਹ ਸਿੱਧ ਕਰ ਦਿੱਤਾ ਹੈ ਕਿ ਵਿਜੈਇੰਦਰ ਸਿੰਗਲਾ ਇਸ ਹਲਕੇ ਦੇ ਸਭ ਤੋਂ ਮਕਬੂਲ ਆਗੂ ਹਨ | ਢੀਂਗਰਾ ਨੇ ਕਿਹਾ ਕਿ ਕਾਂਗਰਸ ਦਾ ਜੇਤੂ ਰੱਥ ਹੁਣ ਨਿਰੰਤਰ ਜਾਰੀ ਹੈ ਅਤੇ 2027 ਤੱਕ ਸਰਕਾਰ ਬਣਨ ਤੱਕ ਇਸੇ ਰਫ਼ਤਾਰ ਨਾਲ ਚੱਲੇਗਾ |

Ad Position 22
No active advertisement
ਪਿਛਲੀ ਖ਼ਬਰ ਕੈਂਪ 'ਚ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਲਿਆ ਭਾਗ <br/> ਅਗਲੀ ਖ਼ਬਰ ਅਲਟਰਾ ਸਾਊਾਡ ਅਤੇ ਐਕਸਰੇ ਕਰਵਾਉਣ ਵਾਲੇ ਮਰੀਜ਼ਾਂ ਦੀ ਗਿਣਤੀ 'ਚ ਹੋ ਰਿਹਾ ਵਾਧਾ - ਐਸ.ਐਮ.ਓ.
Ad Position 24